Arvind Kejriwal : ਤਿਹਾੜ ਜੇਲ੍ਹ 'ਚ ਸਰੰਡਰ ਕਰਨ ਤੋਂ ਪਹਿਲਾਂ ਰਾਜਘਾਟ ਪਹੁੰਚੇ ਅਰਵਿੰਦ ਕੇਜਰੀਵਾਲ
Published : Jun 2, 2024, 3:20 pm IST
Updated : Jun 2, 2024, 3:29 pm IST
SHARE ARTICLE
 Arvind Kejriwal
Arvind Kejriwal

ਫਿਰ ਪਾਰਟੀ ਦਫ਼ਤਰ ਵਿੱਚ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ,ਇਸ ਤੋਂ ਬਾਅਦ ਉਹ ਇੱਥੋਂ ਤਿਹਾੜ ਲਈ ਰਵਾਨਾ ਹੋਣਗੇ

Arvind Kejriwal : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੰਤਰਿਮ ਜ਼ਮਾਨਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਅੱਜ ਤਿਹਾੜ ਜੇਲ੍ਹ ਵਿੱਚ ਸਰੰਡਰ ਕਰਨਗੇ। ਉਹ ਆਪਣੀ ਰਿਹਾਇਸ਼ ਤੋਂ ਨਿਕਲ ਚੁੱਕੇ ਹਨ। ਉਹ ਰਾਜਘਾਟ ਅਤੇ ਹਨੂੰਮਾਨ ਮੰਦਰ ਜਾਣਗੇ। ਫਿਰ ਪਾਰਟੀ ਦਫ਼ਤਰ ਵਿੱਚ ਪਾਰਟੀ ਵਰਕਰਾਂ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਉਹ ਇੱਥੋਂ ਤਿਹਾੜ ਲਈ ਰਵਾਨਾ ਹੋਣਗੇ।

ਰਾਜਘਾਟ ਜਾ ਰਹੇ ਹਨ ਕੇਜਰੀਵਾਲ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ 'ਚ ਸਰੰਡਰ ਕਰਨ ਕਰਨ ਲਈ ਆਪਣੀ ਰਿਹਾਇਸ਼ ਤੋਂ ਨਿਕਲ ਚੁੱਕੇ ਹਨ। ਉਹ ਰਾਜਘਾਟ ਜਾ ਰਹੇ ਹਨ। ਇਸ ਤੋਂ ਬਾਅਦ ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਜਾਣਗੇ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਆਤਮ ਸਮਰਪਣ 'ਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਕਿਹਾ, "ਅਸੀਂ ਸੀਐਮ ਅਰਵਿੰਦ ਕੇਜਰੀਵਾਲ ਨੂੰ 21 ਦਿਨਾਂ ਦੀ ਅੰਤਰਿਮ ਜ਼ਮਾਨਤ ਦੇਣ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਨਾ ਚਾਹੁੰਦੇ ਹਾਂ। ਉਨ੍ਹਾਂ ਨੇ ਬਾਹਰ ਆ ਕੇ ਚੋਣਾਂ ਵਿੱਚ ਪ੍ਰਚਾਰ ਕੀਤਾ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਯੋਗਦਾਨ ਪਾਇਆ।" ਅਸੀਂ ਸੁਪਰੀਮ ਕੋਰਟ ਦਾ ਸਤਿਕਾਰ ਕਰਦੇ ਹਾਂ। ਆਮ ਆਦਮੀ ਪਾਰਟੀ ਦਾ ਕੋਈ ਵੀ ਆਗੂ ਜੇਲ੍ਹ ਜਾਣ ਤੋਂ ਨਹੀਂ ਡਰਦਾ। ਕੇਜਰੀਵਾਲ ਦੀ ਸਿਹਤ ਠੀਕ ਨਾ ਹੋਣ ਦੇ ਬਾਵਜੂਦ ਉਹ ਜੇਲ੍ਹ ਜਾ ਰਹੇ ਹਨ।

ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੀ ਰਿਹਾਇਸ਼ 'ਤੇ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਕੇਜਰੀਵਾਲ ਸ਼ਨੀਵਾਰ ਨੂੰ ਇੰਡੀਆ ਗੱਠਜੋੜ ਦੀ ਬੈਠਕ 'ਚ ਵੀ ਸ਼ਾਮਲ ਹੋਏ ਸਨ। ਉਨ੍ਹਾਂ ਪਾਰਟੀ ਆਗੂਆਂ ਨਾਲ ਵੀ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੇਲ੍ਹ ਜਾਣ ਤੋਂ ਬਾਅਦ ਵੀ ਏਕਤਾ ਬਣਾਈ ਰੱਖਣ ਲਈ ਕਿਹਾ।

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਚੋਣ ਪ੍ਰਚਾਰ ਵਿਚ ਹਿੱਸਾ ਲੈਣ ਲਈ 10 ਮਈ ਨੂੰ ਅੰਤਰਿਮ ਜ਼ਮਾਨਤ 'ਤੇ ਰਿਹਾਅ ਕੀਤਾ ਸੀ ਅਤੇ 2 ਜੂਨ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਸੀ। ਹਾਲਾਂਕਿ ਕੇਜਰੀਵਾਲ ਜ਼ਮਾਨਤ ਦੀ ਇਸ ਮਿਆਦ ਨੂੰ ਸੱਤ ਦਿਨ ਹੋਰ ਵਧਾਉਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ।

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement