
ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ।
PM Modi News: ਲੋਕ ਸਭਾ ਚੋਣਾਂ ਦੇ ਆਖ਼ਰੀ ਪੜਾਅ ਦੀ ਵੋਟਿੰਗ ਪੂਰੀ ਹੋਣ ਤੋਂ ਅਗਲੇ ਦਿਨ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰੀਬ ਸੱਤ ਮੀਟਿੰਗਾਂ ਕਰਨਗੇ ਅਤੇ ਇਸ ਦੌਰਾਨ ਉਹ ਉੱਤਰ-ਪੂਰਬੀ ਸੂਬਿਆਂ ਵਿਚ ਹੜ੍ਹਾਂ ਅਤੇ ਦੇਸ਼ ਭਰ ਵਿਚ ਅੱਤ ਦੀ ਗਰਮੀ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿਤੀ।
ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਮੀਟਿੰਗਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਵੀਂ ਸਰਕਾਰ ਦੇ 100 ਦਿਨਾਂ ਦੇ ਪ੍ਰੋਗਰਾਮ ਦੇ ਏਜੰਡੇ ਦੀ ਸਮੀਖਿਆ ਕਰਨ ਲਈ ਇਕ ਲੰਬੇ ਮੰਥਨ ਸੈਸ਼ਨ ਵਿਚ ਵੀ ਹਿੱਸਾ ਲੈਣਗੇ। ਅਧਿਕਾਰੀਆਂ ਮੁਤਾਬਕ ਪਹਿਲੀ ਬੈਠਕ 'ਚ ਪ੍ਰਧਾਨ ਮੰਤਰੀ ਉੱਤਰ-ਪੂਰਬ 'ਚ ਚੱਕਰਵਾਤ ਰੇਮਲ ਤੋਂ ਬਾਅਦ ਪੈਦਾ ਹੋਈ ਹੜ੍ਹ ਦੀ ਸਥਿਤੀ ਦੀ ਸਮੀਖਿਆ ਕਰਨਗੇ। ਇਸ ਤੋਂ ਬਾਅਦ ਉਹ ਦੇਸ਼ ਵਿਚ ਅੱਤ ਦੀ ਗਰਮੀ ਅਤੇ ਹੀਟ ਵੇਵ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰਨਗੇ।
ਪ੍ਰਧਾਨ ਮੰਤਰੀ ਵਿਸ਼ਵ ਵਾਤਾਵਰਨ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਉਣ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਵਿਚ ਵੀ ਸ਼ਾਮਲ ਹੋਣਗੇ। ਪ੍ਰਧਾਨ ਮੰਤਰੀ ਦੀਆਂ ਇਹ ਮੁਲਾਕਾਤਾਂ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਦੀ ਵੋਟਿੰਗ ਪੂਰੀ ਹੋਣ ਤੋਂ ਅਗਲੇ ਦਿਨ ਹੋ ਰਹੀਆਂ ਹਨ। ਵੋਟਿੰਗ ਪੂਰੀ ਹੋਣ ਤੋਂ ਬਾਅਦ ਜ਼ਿਆਦਾਤਰ ਐਗਜ਼ਿਟ ਪੋਲ ਨੇ ਭਵਿੱਖਬਾਣੀ ਕੀਤੀ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਹੇਠ ਰਾਸ਼ਟਰੀ ਜਮਹੂਰੀ ਗਠਜੋੜ (ਐਨਡੀਏ) ਮੁੜ ਸੱਤਾ ਵਿਚ ਵਾਪਸੀ ਕਰ ਸਕਦਾ ਹੈ।
(For more Punjabi news apart from PM Narendra Modi To Hold 7 Meetings Today, stay tuned to Rozana Spokesman)