
AK-47 ਨਾਲ ਸਲਮਾਨ ਖਾਨ 'ਤੇ ਹਮਲਾ ਕਰਨ ਦੀ ਸੀ ਯੋਜਨਾ
Salman Khan Case: ਨਵੀ ਮੁੰਬਈ ਪੁਲਿਸ ਨੇ ਸ਼ਨੀਵਾਰ ਨੂੰ ਅਭਿਨੇਤਾ ਸਲਮਾਨ ਖਾਨ 'ਤੇ ਹਮਲੇ ਦੀ ਸਾਜ਼ਿਸ਼ ਰਚਣ ਦੇ ਆਰੋਪ 'ਚ ਲਾਰੇਂਸ ਬਿਸ਼ਨੋਈ ਗੈਂਗ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੰਜਵੀਂ ਗ੍ਰਿਫਤਾਰੀ ਹਰਿਆਣਾ ਤੋਂ ਕੀਤੀ ਗਈ ਹੈ। ਫੜੇ ਗਏ ਮੁਲਜ਼ਮ ਦਾ ਨਾਂ ਦੀਪਕ ਉਰਫ ਜੌਨੀ ਵਾਲਮੀਕੀ ਹੈ। ਨਵੀਂ ਮੁੰਬਈ ਪੁਲਸ ਦੀ ਸੂਚਨਾ 'ਤੇ ਹਰਿਆਣਾ ਪੁਲਸ ਨੇ ਵਾਲਮੀਕੀ ਨੂੰ ਗ੍ਰਿਫਤਾਰ ਕਰ ਲਿਆ ਹੈ।
ਦਰਅਸਲ, ਗ੍ਰਿਫ਼ਤਾਰ ਮੁਲਜ਼ਮਾਂ ਨੇ ਪੁਲਿਸ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦਾ ਇੱਕ ਹੋਰ ਸਾਥੀ ਵੀ ਸੀ। ਜੋ ਇਸ ਸਾਜਿਸ਼ ਵਿੱਚ ਸ਼ਾਮਲ ਹਨ। ਮੁਲਜ਼ਮ ਦੇ ਖੁਲਾਸੇ ਤੋਂ ਬਾਅਦ ਨਵੀਂ ਮੁੰਬਈ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸੰਪਰਕ ਕਰਕੇ ਦੀਪਕ ਉਰਫ਼ ਜੌਨੀ ਵਾਲਮੀਕੀ ਬਾਰੇ ਖ਼ਬਰ ਦਿੱਤੀ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਵਾਲਮੀਕੀ ਨੂੰ ਭਿਵਾਨੀ ਤੋਂ ਗ੍ਰਿਫਤਾਰ ਕਰ ਲਿਆ ਹੈ। ਜਿਸ ਨੂੰ ਜਲਦੀ ਹੀ ਹਰਿਆਣਾ ਪੁਲਿਸ ਵੱਲੋਂ ਨਵੀਂ ਮੁੰਬਈ ਪੁਲਿਸ ਨੂੰ ਸੌਂਪ ਦਿੱਤਾ ਜਾਵੇਗਾ।
ਇਸ ਤੋਂ ਪਹਿਲਾਂ ਪੁਲਿਸ ਦੇ ਡਿਪਟੀ ਕਮਿਸ਼ਨਰ (ਦੂਜੇ ਜ਼ੋਨ-ਪਨਵੇਲ) ਵਿਵੇਕ ਪਨਸਾਰੇ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰਾਂ ਨੇ ਪਨਵੇਲ ਵਿੱਚ ਸਲਮਾਨ ਦੇ ਫਾਰਮ ਹਾਊਸ, ਮੁੰਬਈ ਦੇ ਬਾਂਦਰਾ ਵਿੱਚ ਉਸਦੇ ਘਰ ਦੇ ਆਲੇ-ਦੁਆਲੇ ਦੇ ਇਲਾਕਿਆਂ ਅਤੇ ਜਿੱਥੇ ਵੀ ਉਹ ਸ਼ੂਟਿੰਗ ਲਈ ਗਿਆ ਸੀ, ਉਸ ਸਥਾਨ ਦੀ ਟੋਹ ਲਈ ਸੀ।
ਪਨਸਾਰੇ ਮੁਤਾਬਕ ਵਿਦੇਸ਼ਾਂ ਤੋਂ ਹਥਿਆਰ ਮੰਗਵਾਉਣ ਦੀ ਵੀ ਕੀਤੀ ਗਈ ਸੀ ਕੋਸ਼ਿਸ਼
ਪੁਲਿਸ ਮੁਤਾਬਕ ਪੁਲਿਸ ਨੇ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਅਪ੍ਰੈਲ 'ਚ ਲਾਰੇਂਸ ਬਿਸ਼ਨੋਈ ਅਤੇ ਉਸਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਸਮੇਤ 17 ਲੋਕਾਂ 'ਤੇ ਮਾਮਲਾ ਦਰਜ ਕੀਤਾ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਧਨੰਜੈ ਤਪਸਿੰਘ ਉਰਫ ਅਜੈ ਕਸ਼ਯਪ (28) ਨੂੰ 28 ਅਪ੍ਰੈਲ ਨੂੰ ਪਨਵੇਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸੇ ਦਿਨ ਗੌਰਵ ਭਾਟੀਆ ਉਰਫ ਸੰਦੀਪ ਬਿਸ਼ਨੋਈ ਨੂੰ ਗੁਜਰਾਤ ਤੋਂ ਹਿਰਾਸਤ 'ਚ ਲਿਆ ਗਿਆ ਸੀ।
ਲਾਰੈਂਸ ਬਿਸ਼ਨੋਈ ਸਾਬਰਮਤੀ ਕੇਂਦਰੀ ਜੇਲ੍ਹ ਵਿੱਚ ਬੰਦ
ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੇ ਅਹਿਮਦਾਬਾਦ ਦੀ ਸਾਬਰਮਤੀ ਸੈਂਟਰਲ ਜੇਲ੍ਹ ਵਿੱਚ ਬੰਦ ਹੈ, ਜਦੋਂਕਿ ਅਨਮੋਲ ਬਿਸ਼ਨੋਈ ਬਾਰੇ ਮੰਨਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਜਾਂ ਕੈਨੇਡਾ ਵਿੱਚ ਹੈ।
ਸਲਮਾਨ ਖਾਨ ਦੇ ਘਰ 'ਤੇ ਹੋਈ ਫਾਇਰਿੰਗ
14 ਅਪ੍ਰੈਲ ਨੂੰ ਮੁੰਬਈ ਦੇ ਬਾਂਦਰਾ 'ਚ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਮੋਟਰਸਾਈਕਲ 'ਤੇ ਸਵਾਰ ਅਪਰਾਧੀਆਂ ਨੇ ਕਈ ਗੋਲੀਆਂ ਚਲਾਈਆਂ ਸਨ। ਹਮਲਾਵਰ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਗੁਜਰਾਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਹਮਲਾਵਰਾਂ ਨੂੰ ਕਥਿਤ ਤੌਰ 'ਤੇ ਹਥਿਆਰ ਮੁਹੱਈਆ ਕਰਵਾਉਣ ਵਾਲੇ ਸੋਨੂੰ ਬਿਸ਼ਨੋਈ ਅਤੇ ਅਨੁਜ ਥਾਪਨ ਨੂੰ ਬਾਅਦ ਵਿੱਚ ਪੰਜਾਬ ਤੋਂ ਫੜ ਲਿਆ ਗਿਆ ਸੀ। ਥਾਪਨ ਨੇ 1 ਮਈ ਨੂੰ ਇੱਥੇ ਲਾਕਅੱਪ 'ਚ ਕਥਿਤ ਤੌਰ 'ਤੇ ਫਾਹਾ ਲੈ ਲਿਆ ਸੀ। ਮੁੰਬਈ ਪੁਲਿਸ ਨੇ ਬਾਅਦ ਵਿੱਚ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਕੀਤੀਆਂ।