ਮੰਦਸੌਰ ਬਲਾਤਕਾਰ ਕਾਂਡ : ਮੁਆਵਜ਼ਾ ਨਹੀਂ, ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿਉ : ਪਰਵਾਰ
Published : Jul 2, 2018, 11:10 am IST
Updated : Jul 2, 2018, 11:10 am IST
SHARE ARTICLE
Girl doing Candle March For Justice
Girl doing Candle March For Justice

ਮੱਧ ਪ੍ਰਦੇਸ਼ ਦੇ ਮੰਦਸੌਰ ਵਿਚ ਸਮੂਹਕ ਬਲਾਤਕਾਰ ਅਤੇ ਵਹਿਸ਼ਤ ਦੀ ਸ਼ਿਕਾਰ ਸੱਤ ਸਾਲਾ ਬੱਚੀ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਮੁਆਵਜ਼ਾ ਨਹੀਂ ਚਾਹੀਦਾ ਸਗੋਂ ...

ਇੰਦੌਰ,  ਮੱਧ ਪ੍ਰਦੇਸ਼ ਦੇ ਮੰਦਸੌਰ ਵਿਚ ਸਮੂਹਕ ਬਲਾਤਕਾਰ ਅਤੇ ਵਹਿਸ਼ਤ ਦੀ ਸ਼ਿਕਾਰ ਸੱਤ ਸਾਲਾ ਬੱਚੀ ਦੇ ਪਿਤਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸਰਕਾਰੀ ਮੁਆਵਜ਼ਾ ਨਹੀਂ ਚਾਹੀਦਾ ਸਗੋਂ ਮੁਜਰਮਾਂ ਨੂੰ ਫਾਂਸੀ ਦੀ ਸਜ਼ਾ ਦਿਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਵਾਰ ਚਾਹੁੰਦਾ ਹੈ ਕਿ ਉਨ੍ਹਾਂ ਦੀ ਬੇਟੀ ਨਾਲ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਛੇਤੀ ਤੋਂ ਛੇਤੀ ਮੌਤ ਦੀ ਸਜ਼ਾ ਦਿਵਾਈ ਜਾਵੇ। 

ਪੀੜਤ ਬੱਚੀ ਦਾ ਪਿਤਾ ਮੰਦਸੌਰ ਵਿਚ ਫੁੱਲ ਵੇਚਦਾ ਹੈ। ਉਸ ਦੀ ਬੇਟੀ ਇੰਦੌਰ ਦੇ ਹਸਪਤਾਲ ਵਿਚ 27 ਜੂਨ ਦੀ ਰਾਤ ਤੋਂ ਭਰਤੀ ਹੈ। ਪੀੜਤ ਬੱਚੀ ਦੇ ਪਿਤਾ ਨੇ ਕਿਹਾ, 'ਮੇਰੇ ਪਰਵਾਰ ਨੂੰ ਸਰਕਾਰ ਕੋਲੋਂ ਕੋਈ ਮੁਆਵਜ਼ਾ ਨਹੀਂ ਚਾਹੀਦਾ। ਅਸੀਂ ਚਾਹੁੰਦੇ ਹਾਂ ਕਿ ਸਾਡੀ ਬੇਟੀ ਨਾਲ ਖੇਹ ਖਾਣ ਵਾਲਿਆਂ ਨੂੰ ਛੇਤੀ ਤੋਂ ਛੇਤੀ ਮੌਤ ਦੀ ਸਜ਼ਾ ਦਿਤੀ ਜਾਵੇ।' ਸੂਬਾ ਸਰਕਾਰ ਦੁਆਰਾ 10 ਲੱਖ ਰੁਪਏ ਦੀ ਆਰਥਕ ਮਦਦ ਦੇਣ ਦੇ ਫ਼ੈਸਲੇ ਬਾਰੇ ਉਨ੍ਹਾਂ ਕਿਹਾ ਕਿ ਪੈਸੇ ਵਾਲੀ ਕੋਈ ਗੱਲ ਨਹੀਂ, ਬਸ ਇਨਸਾਫ਼ ਚਾਹੀਦਾ ਹੈ।

ਸਮੂਹਕ ਬਲਾਤਕਾਰ ਪੀੜਤ ਬੱਚੀ ਦੇ ਪਿਤਾ ਨੇ ਇਹ ਵੀ ਕਿਹਾ ਕਿ ਉਹ ਅਪਣੀ ਬੱਚੀ ਦੇ ਇਲਾਜ ਤੋਂ ਸੰਤੁਸ਼ਟ ਹੈ। ਮਦਸੌਰ ਦੇ ਜ਼ਿਲ੍ਹਾ ਅਧਿਕਾਰੀ ਨੇ ਦਸਿਆ ਕਿ ਬੱਚੀ ਦੇ ਪਿਤਾ ਦੇ ਬੈਂਕ ਖਾਤੇ ਵਿਚ ਕਲ ਪੰਜ ਲੱਖ ਰੁਪਏ ਦੀ ਰਾਸ਼ੀ ਜਮ੍ਹਾਂ ਕਰਾਈ ਗਈ ਸੀ ਤੇ ਸੋਮਵਾਰ ਨੂੰ ਪੰਜ ਲੱਖ ਹੋਰ ਜਮ੍ਹਾਂ ਕਰਾ ਦਿਤੇ ਜਾਣਗੇ। ਉਨ੍ਹਾਂ ਦਸਿਆ ਕਿ ਹਸਪਤਾਲ ਵਿਚੋਂ ਛੁੱਟੀ ਮਿਲਣ ਮਗਰੋਂ ਬੱਚੀ ਦਾ ਮਨੋਚਿਕਿਤਸਕ ਕੋਲੋਂ ਇਲਾਜ ਕਰਾਇਆ ਜਾਵੇਗਾ ਤਾਕਿ ਉਹ ਸਦਮੇ ਵਿਚੋਂ ਉਭਰ ਸਕੇ ਅਤੇ ਆਮ ਜ਼ਿੰਦਗੀ ਜੀਅ ਸਕੇ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement