ਸੱਤ ਸਾਲਾ ਬੱਚੀ ਨਾਲ ਬਲਾਤਕਾਰ ਤੋਂ ਬਾਅਦ ਤਣਾਅ, ਇੰਟਰਨੈਟ ਸੇਵਾ ਬੰਦ
Published : Jul 2, 2019, 8:10 pm IST
Updated : Jul 2, 2019, 8:10 pm IST
SHARE ARTICLE
Violence in Jaipur over rape of 7-year-old girl
Violence in Jaipur over rape of 7-year-old girl

ਜੈਪੁਰ ਦੇ ਸ਼ਾਸਤਰੀ ਨਗਰ ਵਿਚ ਬੀਤੀ ਰਾਤ ਵਾਪਰੀ ਸੀ ਘਟਨਾ

ਜੈਪੁਰ : ਬੀਤੀ ਰਾਤ ਸੱਤ ਸਾਲਾ ਬੱਚੀ ਨਾਲ ਬਲਾਤਕਾਰ ਹੋਣ ਦੀ ਘਟਨਾ ਤੋਂ ਬਾਅਦ ਜੈਪੁਰ ਦੇ ਸ਼ਾਸਤਰੀ ਨਗਰ ਖੇਤਰ ਵਿਚ ਤਣਾਅ ਦੀ ਸਥਿਤੀ ਪੈਦਾ ਹੋ ਗਿਆ ਜਿਸ ਕਾਰਨ 13 ਥਾਣਾ ਖੇਤਰਾਂ ਵਿਚ ਇੰਟਰਨੈਟ ਸੇਵਾਵਾਂ ਨੂੰ ਬੰਦ ਕਰ ਦਿਤਾ ਗਿਆ ਹੈ। ਬਲਾਤਕਾਰ ਦੀ ਇਸ ਘਟਨਾ ਕਾਰਨ ਗੁੱਸੇ ਵਿਚ ਆਏ ਕਈ ਲੋਕਾਂ ਨੇ ਬੀਤੀ ਰਾਤ ਕਾਂਵਟੀਆ ਹਸਪਤਾਲ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ।

Rape CaseRape

ਪੁਲਿਸ ਨੇ ਦਸਿਆ ਕਿ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੇ ਅਪਣੇ ਘਰ ਦੇ ਬਾਹਰ ਖੇਡ ਰਹੀ ਬੱਚੀ ਨੂੰ ਪਹਿਲਾਂ ਅਗ਼ਵਾ ਕੀਤੀ ਅਤੇ ਬਾਅਦ ਵਿਚ ਸੁਨਸਾਨ ਥਾਂ 'ਤੇ ਲਿਜਾ ਕੇ ਉਸ ਨੂੰ ਮੂੰਹ ਕਾਲਾ ਕੀਤਾ ਅਤੇ ਫਿਰ ਉਸ ਨੂੰ ਉਸ ਦੇ ਘਰ ਦੇ ਨੇੜੇ ਛੱਡ ਕੇ ਫ਼ਰਾਰ ਹੋ ਗਿਆ। ਪੀੜਤ ਕੁੜੀ ਨੂੰ ਸ਼ਾਸਤਰੀ ਨਗਰ ਦੇ ਕਾਂਵਟੀਆ ਹਸਪਤਾਲ ਲਿਆਇਆ ਗਿਆ ਜਿਥੋਂ ਡਾਕਟਰਾਂ ਨੇ ਉਸ ਨੂੰ ਜੇਕੇ ਲੋਨ ਹਸਪਤਾਲ ਲਈ ਰੈਫ਼ਰ ਕਰ ਦਿਤਾ ਜਿਥੇ ਕੁੜੀ ਦੀ ਹਾਲਤ ਸਥਿਰ ਬਣੀ ਹੋਈ ਹੈ।

Rape CaseRape

ਪੁਲਿਸ ਅਧਿਕਾਰੀ ਨੇ ਦਸਿਆ ਕਿ ਇਲਾਕੇ ਵਿਚ ਪੈਦਾ ਹੋਏ ਤਣਾਅ ਨੂੰ ਵੇਖਦਿਆਂ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ ਅਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੂਬੇ ਦੇ ਆਵਾਜਾਈ ਮੰਤਰੀ ਪ੍ਰਤਾਪ ਸਿੰਘ ਖਾਚਹਿਆਵਾਸ ਨੇ ਹਸਪਤਾਲ ਜਾ ਕੇ ਬੱਚੀ ਦਾ ਹਾਲ ਜਾਣਿਆ। ਸਰਕਾਰ ਅਜਿਹੇ ਮਾਮਲਿਆਂ ਨੂੰ ਲੈ ਕੇ ਕਾਫ਼ੀ ਗੰਭੀਰ ਹੈ ਅਤੇ ਮੁਲਜ਼ਮ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਤਾਕਿ ਭਵਿੱਖ ਵਿਚ ਅਜਿਹੀ ਘਟਨਾ ਨਾ ਵਾਪਰ ਸਕੇ। 

Location: India, Rajasthan, Jaipur

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement