ਦਿੱਲੀ ਤੇ ਕੇਂਦਰ ਸਰਕਾਰਾਂ ਦੇ ਸਾਂਝੇ ਯਤਨਾਂ ਨਾਲ ਕੋਵਿਡ-19 ਕੰਟਰੋਲ ਹੇਠ : ਕੇਜਰੀਵਾਲ
Published : Jul 2, 2020, 9:11 am IST
Updated : Jul 2, 2020, 9:11 am IST
SHARE ARTICLE
Corona Virus
Corona Virus

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ, ਕੇਂਦਰ ਅਤੇ ਹੋਰ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਕੋਵਿਡ-19 ਦੀ

ਨਵੀਂ ਦਿੱਲੀ, 1 ਜੁਲਾਈ : ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ, ਕੇਂਦਰ ਅਤੇ ਹੋਰ ਸੰਸਥਾਵਾਂ ਦੇ ਸਾਂਝੇ ਯਤਨਾਂ ਨਾਲ ਕੋਵਿਡ-19 ਦੀ ਸਥਿਤੀ ਹੁਣ ਕੰਟਰੋਲ ਵਿਚ ਆ ਗਈ ਹੈ ਪਰ ਉਨ੍ਹਾਂ ਲੋਕਾਂ ਨੂੰ ਚੌਕਸ ਕੀਤਾ ਕਿ ਸਮਾਜਕ ਅਤੇ ਵਿਅਕਤੀਗਤ ਵਿਹਾਰ ਵਿਚ ਕਿਸੇ ਵੀ ਕੁਤਾਹੀ ਦੇ ਮਾਮਲਿਆਂ ਵਿਚ ਮੁੜ ਵਾਧਾ ਹੋ ਸਕਦਾ ਹੈ। 

ਮੁੱਖ ਮੰਤਰੀ ਨੇ ਆਨਲਾਈਨ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਸਥਿਤੀ ਓਨੀ ਭਿਆਨਕ ਨਹੀਂ ਹੈ ਜਿੰਨਾ ਇਕ ਮਹੀਨੇ ਪਹਿਲਾਂ ਅਨੁਮਾਨ ਲਾਇਆ ਗਿਆ ਸੀ। ਉਨ੍ਹਾਂ ਕਿਹਾ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧਣ ਦੀ ਬਜਾਏ ਘੱਟ ਰਹੀ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਵੈਬਸਾਈਟ ਨੇ ਕੁਲ ਇਕ ਲੱਖ ਕੋਵਿਡ-19 ਮਾਮਲਿਆਂ ਦਾ ਅਤੇ 30 ਜੂਨ ਤਕ 60000 ਮਰੀਜ਼ਾਂ ਦਾ ਅਨੁਮਾਨ ਲਾਇਆ ਸੀ

Arvind KejriwalArvind Kejriwal

ਪਰ ਹਾਲੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਲਗਭਗ 26000 ਹੈ। ਉਨ੍ਹਾਂ ਕਿਹਾ, ‘ਇਸ ਅਨੁਮਾਨ ਮਗਰੋਂ ਅਸੀਂ ਚੁੱਪਚਾਪ ਨਹੀਂ ਬੈਠੇ ਰਹੇ ਅਤੇ ਉਨ੍ਹਾਂ ਸਾਰੇ ਲੋਕਾਂ ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿਤਾ ਜਿਹੜੇ ਸਥਿਤੀ ਨਾਲ ਨਜਿੱਠਣ ਵਿਚ ਸਾਡੀ ਮਦਦ ਕਰ ਸਕਦੇ ਸਨ। ਅਸੀਂ ਮਦਦ ਲਈ ਹੋਟਲਾਂ, ਬੈਂਕਟ ਹਾਲ, ਕੇਂਦਰ, ਸਮਾਜਕ ਅਤੇ ਧਾਰਮਕ ਸੰਸਥਾਵਾਂ ਨਾਲ ਸੰਪਰਕ ਕੀਤਾ। 

ਉਨ੍ਹਾਂ ਕਿਹਾ, ‘ਜਿਥੋਂ ਸਾਨੂੰ ਮਦਦ ਨਹੀਂ ਮਿਲੀ, ਅਸੀਂ ਉਨ੍ਹਾਂ ਦੇ ਪੈਰ ਫੜੇ।’ ਕੇਂਦਰ ਪਿਛਲੇ ਕੁੱਝ ਦਿਨਾਂ ਤੋਂ ਦਿੱਲੀ ਵਿਚ ਕੋਰੋਨਾ ਵਾਇਰਸ ਸਬੰਧੀ ਤਿਆਰੀਆਂ ’ਤੇ ਨਜ਼ਰ ਰੱਖ ਰਿਹਾ ਹੈ। ਹਾਲ ਹੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੋਰੋਨਾ ਵਾਇਰਸ ਦੇ ਪਸਾਰ ਨੂੰ ਰੋਕਣ ਲਈ ਘਰ ਘਰ ਸਰਵੇ, ਜਾਂਚ ਵਿਚ ਤੇਜ਼ੀ ਅਤੇ ਬਿਸਤਰਿਆਂ ਦੀ ਗਿਣਤੀ ਵਧਾਉਣ ਸਮੇਤ ਕਈ ਫ਼ੈਸਲਿਆਂ ਦਾ ਐਲਾਨ ਕੀਤਾ ਸੀ।           (ਏਜੰਸੀ)  
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement