ਤਾਜ ਹੋਟਲ ਨੂੰ ਉਡਾਉਣ ਦੀ ਧਮਕੀ ਤੋਂ ਬਾਅਦ ਮੁੰਬਈ ’ਚ ਸੁਰੱਖਿਆ ਸਖ਼ਤ
Published : Jul 2, 2020, 9:01 am IST
Updated : Jul 2, 2020, 9:01 am IST
SHARE ARTICLE
Taj Hotel
Taj Hotel

ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਵੱਕਾਰੀ ਤਾਜ ਸਮੂਹ ਦੇ ਹੋਟਲਾਂ ਨੂੰ ਫ਼ੋਨ ’ਤੇ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਦੇ ਸੁਰੱਖਿਆ

ਮੁੰਬਈ, 1 ਜੁਲਾਈ : ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ਨੇ ਵੱਕਾਰੀ ਤਾਜ ਸਮੂਹ ਦੇ ਹੋਟਲਾਂ ਨੂੰ ਫ਼ੋਨ ’ਤੇ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਦੇਸ਼ਮੁੱਖ ਨੇ ਧਮਕੀ ਭਰੀ ਕਾਲ ਮਿਲਣ ਤੋਂ ਬਾਅਦ ਨਾ ਸਿਰਫ਼ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਸਗੋਂ ਪ੍ਰਮੁੱਖ ਥਾਵਾਂ ’ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਵੀ ਦਿਤੇ। 

File PhotoFile Photo

ਮੰਤਰੀ ਨੇ ਟਵੀਟ ਕੀਤਾ ਕਿ 12 ਸਾਲਾਂ ਬਾਅਦ ਭਾਰਤ ਦੇ ਮੁੰਬਈ ’ਚ ਭਿਆਨਕ ਅਤਿਵਾਦੀ ਹਮਲੇ ਤੋਂ ਬਾਅਦ ਕਰਾਚੀ ਤੋਂ ਤਾਜ ਹੋਟਲ ਮੁੰਬਈ ’ਤੇ ਅਤਿਵਾਦੀ ਹਮਲੇ ਦੀ ਧਮਕੀ ਮਿਲ ਰਹੀ ਹੈ। ਦੇਸ਼ਮੁੱਖ ਨੇ ਦਸਿਆ ਕਿ ਮੈਂ ਇਸ ਮਾਮਲੇ ਵਿਚ ਸੁਰੱਖਿਆ ਪ੍ਰਬੰਧਾਂ ਦੀ ਵਿਆਪਕ ਵਿਵਸਥਾ ਕਰਨ ਲਈ ਪੁਲਿਸ ਡੀ. ਜੀ. ਪੀ. ਅਤੇ ਪੁਲਸ ਕਮਿਸ਼ਨਰ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਹੈ। ਜ਼ਿਕਰਯੋਗ ਹੈ ਕਿ 30 ਜੂਨ ਨੂੰ ਮੁੰਬਈ ਦੇ ਤਾਜ ਹੋਟਲ ਨੂੰ ਉਡਾਉਣ ਲਈ ਧਮਕੀ ਭਰਿਆ ਫ਼ੋਨ ਕਾਲ ਜੋ ਕਿ ਪਾਕਿਸਤਾਨ ਤੋਂ ਆਇਆ ਸੀ। ਇਸ ਫ਼ੋਨ ਕਾਲ ’ਚ ਹੋਟਲ ਤਾਜ ਨੂੰ ਉਡਾਉਣ ਦੀ ਧਮਕੀ ਦਿਤੀ ਗਈ ਸੀ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement