ਦਿੱਲੀ ਸਰਕਾਰ ਪ੍ਰਦੂਸ਼ਣ ਨਾਲ ਨਜਿੱਠਣ ਲਈ 2022 ਵਿਚ ਲਗਾਏਗੀ 35 ਲੱਖ ਬੂਟੇ 
Published : Jul 2, 2022, 3:47 pm IST
Updated : Jul 2, 2022, 3:47 pm IST
SHARE ARTICLE
Delhi government to plant 35 lakh saplings in 2022 to tackle pollution
Delhi government to plant 35 lakh saplings in 2022 to tackle pollution

ਰਾਏ ਨੇ ਕਿਹਾ ਕਿ ਅਸੀਂ ਦਿੱਲੀ ਦੀ ਹਰਿਆਲੀ ਨੂੰ ਹੋਰ ਵਧਾਉਣ ਲਈ ਕਈ ਕਦਮ ਚੁੱਕ ਰਹੇ ਹਾਂ

 

ਨਵੀਂ ਦਿੱਲੀ - ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਸ਼ਨੀਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਦਾ ਰਾਸ਼ਟਰੀ ਰਾਜਧਾਨੀ 'ਚ 35 ਲੱਖ ਬੂਟੇ ਲਗਾਉਣ ਦਾ ਟੀਚਾ ਹੈ ਤਾਂ ਜੋ ਪ੍ਰਦੂਸ਼ਣ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕੀਤਾ ਜਾ ਸਕੇ। ਰਾਏ ਨੇ ਕਿਹਾ ਕਿ ਅਸੀਂ ਦਿੱਲੀ ਦੀ ਹਰਿਆਲੀ ਨੂੰ ਹੋਰ ਵਧਾਉਣ ਲਈ ਕਈ ਕਦਮ ਚੁੱਕ ਰਹੇ ਹਾਂ ਅਤੇ ਸਾਡਾ ਟੀਚਾ ਵੱਖ-ਵੱਖ ਏਜੰਸੀਆਂ ਰਾਹੀਂ ਇਸ ਸਾਲ ਰਾਸ਼ਟਰੀ ਰਾਜਧਾਨੀ ਵਿੱਚ 35 ਲੱਖ ਬੂਟੇ ਲਗਾਉਣ ਦਾ ਹੈ।

Delhi government to plant 35 lakh saplings in 2022 to tackle pollutionDelhi government to plant 35 lakh saplings in 2022 to tackle pollution

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 11 ਜੁਲਾਈ ਤੋਂ ਸ਼ਹਿਰ ਵਿਚ 15 ਰੋਜ਼ਾ ਪੌਦੇ ਲਗਾਉਣ ਦੀ ਮੁਹਿੰਮ ਵਿੱਢੀ ਜਾਵੇਗੀ। ਰਾਏ ਨੇ ਕਿਹਾ ''ਦਿੱਲੀ ਸਰਕਾਰ ਸ਼ਹਿਰ ਦੇ ਮਾਹੌਲ ਨੂੰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਪ੍ਰਦੂਸ਼ਣ ਨਾਲ ਨਜਿੱਠਣ ਲਈ ਅਸੀਂ ਜੋ ਕਦਮ ਚੁੱਕੇ ਹਨ, ਉਸ ਨੇ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਹੈ।”

ਉਨ੍ਹਾਂ ਇਹ ਵੀ ਕਿਹਾ ਕਿ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿਚ 14 ਨਰਸਰੀਆਂ ਦੇ ਸੰਪਰਕ ਨੰਬਰ ਲੋਕਾਂ ਨੂੰ ਉਪਲਬਧ ਕਰਵਾਏ ਜਾਣਗੇ। ਰਾਏ ਨੇ ਇੱਥੇ ਇੱਕ ਸਮਾਗਮ ਵਿਚ ਕਿਹਾ, "ਦਿੱਲੀ ਨੇ ਆਪਣਾ ਗ੍ਰੀਨ ਕਵਰ ਵਧਾ ਕੇ 32 ਫੀਸਦੀ ਕਰ ਦਿੱਤਾ ਹੈ ਅਤੇ ਅਸੀਂ ਇਸ ਨੂੰ ਹੋਰ ਵਧਾਉਣ ਦਾ ਟੀਚਾ ਰੱਖਦੇ ਹਾਂ।" 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement