ਹਿਮਾਚਲ 'ਚ ਮੀਂਹ ਦਾ ਕਹਿਰ! 24 ਲੋਕਾਂ ਦੀ ਮੌਤ, 2 ਲਾਪਤਾ, ਕਈ ਘਰਾਂ ਨੂੰ ਹੋਇਆ ਨੁਕਸਾਨ

By : GAGANDEEP

Published : Jul 2, 2023, 8:05 am IST
Updated : Jul 2, 2023, 8:05 am IST
SHARE ARTICLE
PHOTO
PHOTO

ਹਿਮਾਚਲ ਸਰਕਾਰ ਨੂੰ ਇਕ ਹਫ਼ਤੇ ਵਿਚ 242 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

 

ਸ਼ਿਮਲਾ: ਮਾਨਸੂਨ 24 ਜੂਨ ਨੂੰ ਹਿਮਾਚਲ ਪ੍ਰਦੇਸ਼ ਵਿਚ ਪਹੁੰਚ ਗਿਆ ਹੈ। ਮਾਨਸੂਨ ਦੀ ਸ਼ੁਰੂਆਤੀ ਬਾਰਸ਼ ਨੇ ਸੂਬੇ ਵਿਚ ਕਈ ਥਾਵਾਂ 'ਤੇ ਤਬਾਹੀ ਮਚਾਈ ਹੈ। ਮਾਨਸੂਨ ਦੇ ਆਉਣ ਦੇ ਪਹਿਲੇ 7 ਦਿਨਾਂ 'ਚ 24 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 43 ਲੋਕ ਜ਼ਖ਼ਮੀ ਹਨ ਅਤੇ 2 ਲੋਕ ਅਜੇ ਵੀ ਲਾਪਤਾ ਹਨ। ਕੱਚੇ ਅਤੇ ਪੱਕੇ ਮਕਾਨਾਂ ਨੂੰ ਨੁਕਸਾਨ ਪਹੁੰਚਿਆ ਹੈ। ਰਾਜ ਸਰਕਾਰ ਨੂੰ ਇਕ ਹਫ਼ਤੇ ਵਿਚ 242 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

ਸਟੇਟ ਡਿਜ਼ਾਸਟਰ ਅਥਾਰਟੀ ਮੁਤਾਬਕ ਇਨ੍ਹਾਂ 7 ਦਿਨਾਂ 'ਚ ਸੂਬੇ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਅਚਾਨਕ ਹੜ੍ਹਾਂ ਦੇ ਨਾਲ-ਨਾਲ ਬੱਦਲ ਫਟਣ ਦੀਆਂ ਘਟਨਾਵਾਂ ਵੀ ਵਾਪਰੀਆਂ ਹਨ। ਮੌਸਮ ਵਿਭਾਗ ਅਨੁਸਾਰ 4 ਜੁਲਾਈ ਤੱਕ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ ਪਰ, ਇਹ ਰਾਹਤ ਦੀ ਗੱਲ ਹੈ ਕਿ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਵਿਚ 6 ਪੱਕੇ ਘਰ ਤਬਾਹ ਹੋ ਗਏ ਹਨ ਜਦਕਿ 5 ਪੱਕੇ ਅਤੇ 35 ਕੱਚੇ ਮਕਾਨਾਂ ਨੂੰ ਅੰਸ਼ਿਕ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ 2 ਦੁਕਾਨਾਂ ਅਤੇ 21 ਗਊ ਸ਼ੈਲਟਰਾਂ ਨੂੰ ਨੁਕਸਾਨ ਪਹੁੰਚਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਸਾਰੇ ਵਿਭਾਗਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿਤੇ ਹਨ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਸਮੇਤ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਨੁਕਸਾਨੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਸਮੇਂ ਸਿਰ ਸ਼ੁਰੂ ਕਰਨ ਲਈ ਸਖ਼ਤ ਹਦਾਇਤਾਂ ਦਿਤੀਆਂ ਹਨ ਤਾਂ ਜੋ ਕਿਸਾਨਾਂ ਅਤੇ ਬਾਗਬਾਨਾਂ ਦੀ ਫ਼ਸਲ ਨੂੰ ਮੰਡੀਆਂ ਵਿੱਚ ਲਿਜਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement