ਸ਼ਰਧਾਲੂਆਂ ਦੀ ਬੱਸ ਨਾਲ ਵਾਪਰਿਆ ਹਾਦਸਾ ਕੈਂਟਰ ਨੇ ਬੱਸ ਨੂੰ ਮਾਰੀ ਟੱਕਰ, ਦੋ ਸ਼ਰਧਾਲੂਆਂ ਦੀ ਹੋਈ ਮੌਤ

By : GAGANDEEP

Published : Jul 2, 2023, 1:09 pm IST
Updated : Jul 2, 2023, 1:15 pm IST
SHARE ARTICLE
photo
photo

10 ਤੋਂ ਵੱਧ ਜ਼ਖ਼ਮੀ

 

ਪਲਵਲ: ਹਰਿਆਣਾ ਦੇ ਪਲਵਲ ਜ਼ਿਲ੍ਹੇ 'ਚ ਨੈਸ਼ਨਲ ਹਾਈਵੇ 'ਤੇ ਖੜੀ ਦਿੱਲੀ ਤੋਂ ਮਥੁਰਾ-ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਦੀ ਬੱਸ ਨੂੰ ਕੈਂਟਰ ਨੇ ਟੱਕਰ ਮਾਰ ਦਿਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ 'ਚ ਸਵਾਰ ਇਕ ਔਰਤ ਸਮੇਤ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 10 ਤੋਂ ਵੱਧ ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਇਲਾਜ ਲਈ ਹਸਪਤਾਲ ਭੇਜ ਦਿਤਾ ਗਿਆ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਉੜੀਸਾ STF ਨੇ 3 ਲੋਕਾਂ ਨੂੰ ਕੀਤਾ ਗ੍ਰਿਫਤਾਰ, ISI ਏਜੰਟਾਂ ਨਾਲ ਸਾਂਝੇ ਕਰਦੇ ਸਨ OTP

ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਤੋਂ ਇਕ ਟੂਰਿਸਟ ਬੱਸ ਰਾਧਾ-ਕ੍ਰਿਸ਼ਨ ਦੀ ਨਗਰੀ ਮਥੁਰਾ-ਵ੍ਰਿੰਦਾਵਨ ਜਾਣ ਲਈ ਰਵਾਨਾ ਹੋਈ ਸੀ। ਡਰਾਈਵਰ ਨੇ ਸ਼ਨੀਵਾਰ ਤੜਕੇ ਡੇਢ ਵਜੇ ਦੇ ਕਰੀਬ ਨੈਸ਼ਨਲ ਹਾਈਵੇਅ-19 'ਤੇ ਤੁਮਸਰਾ ਪਿੰਡ ਨੇੜੇ ਇਕ ਹੋਟਲ 'ਚ ਚਾਹ ਪੀਣ ਲਈ ਬੱਸ ਰੋਕੀ ਅਤੇ ਹਾਈਵੇਅ ਦੇ ਕਿਨਾਰੇ ਖੜ੍ਹੀ ਕਰ ਦਿਤੀ। ਇਸੇ ਦੌਰਾਨ ਦਿੱਲੀ ਵਲੋਂ ਆ ਰਹੇ ਤੇਜ਼ ਰਫ਼ਤਾਰ ਕੈਂਟਰ ਨੇ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿਤੀ। ਟੱਕਰ ਕਾਰਨ ਬੱਸ ਹਾਈਵੇਅ ਵਾਲੇ ਪਾਸੇ ਜਾ ਡਿੱਗੀ, ਜਦਕਿ ਕੈਂਟਰ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਇਹ ਵੀ ਪੜ੍ਹੋ: ਫਰਾਂਸ : ਮਾਰੇ ਗਏ ਨਾਬਾਲਗ ਨੂੰ ਨਮ ਅੱਖਾਂ ਨਾਲ ਦਿਤੀ ਅੰਤਿਮ ਵਿਦਾਈ, ਹਿੰਸਾ 'ਚ 2,000 ਵਾਹਨ ਹੋਏ ਸੜ ਕੇ ਸੁਆਹ

ਟੱਕਰ ਹੁੰਦੇ ਹੀ ਯਾਤਰੀਆਂ ਵਿਚ ਹਾਹਾਕਾਰ ਮੱਚ ਗਈ। ਚੀਕਾਂ ਸੁਣ ਕੇ ਹੋਟਲ ਸਟਾਫ਼ ਤੇ ਹੋਰ ਲੋਕ ਦੌੜੇ ਤੇ ਬੱਸ 'ਚੋਂ ਸਵਾਰੀਆਂ ਨੂੰ ਬਾਹਰ ਕੱਢਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਮੁੰਡਕੱਟੀ ਥਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਖਮੀਆਂ ਨੂੰ ਤੁਰੰਤ ਐਂਬੂਲੈਂਸ ਅਤੇ ਹੋਰ ਨਿੱਜੀ ਵਾਹਨਾਂ ਰਾਹੀਂ ਜ਼ਿਲ੍ਹਾ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿਥੋਂ ਕੁਝ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਚੇਰੀ ਕੇਂਦਰ ਰੈਫਰ ਕਰ ਦਿਤਾ ਗਿਆ, ਜਦਕਿ ਕੁਝ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਛੁੱਟੀ ਦੇ ਦਿੱਤੀ ਗਈ, ਜਦਕਿ ਬੱਸ 'ਚ ਸਵਾਰ ਇਕ ਔਰਤ ਅਤੇ ਇਕ ਆਦਮੀ ਜਿਨ੍ਹਾਂ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਐਤਵਾਰ ਨੂੰ ਉਨ੍ਹਾਂ ਦੇ ਵਾਰਸਾਂ ਨੂੰ ਸੌਂਪ ਦਿੱਤੀ ਗਈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement