ਕੇਰਲ 'ਚ ਟੋਏ 'ਚ ਦੱਬੀਆਂ ਮਿਲੀਆਂ ਇਕੋ ਪਰਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ
Published : Aug 2, 2018, 10:59 am IST
Updated : Aug 2, 2018, 10:59 am IST
SHARE ARTICLE
4 members of family found buried over each other in their house in kerala
4 members of family found buried over each other in their house in kerala

ਕੇਰਲ ਦੇ ਇਡੁੱਕੀ ਜ਼ਿਲ੍ਹੇ ਵਿਚ ਚਾਰ ਦਿਨ ਤੋਂ ਕਥਿਤ ਤੌਰ 'ਤੇ ਲਾਪਤਾ ਚੱਲ ਰਹੇ ਇਕ ਹੀ ਪਰਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਘਰ ਦੇ ਪਿਛਲੇ ਪਾਸੇ ਤੋਂ ਇਕ...

ਇਡੁੱਕੀ (ਕੇਰਲ) : ਕੇਰਲ ਦੇ ਇਡੁੱਕੀ ਜ਼ਿਲ੍ਹੇ ਵਿਚ ਚਾਰ ਦਿਨ ਤੋਂ ਕਥਿਤ ਤੌਰ 'ਤੇ ਲਾਪਤਾ ਚੱਲ ਰਹੇ ਇਕ ਹੀ ਪਰਵਾਰ ਦੇ ਚਾਰ ਮੈਂਬਰਾਂ ਦੀਆਂ ਲਾਸ਼ਾਂ ਘਰ ਦੇ ਪਿਛਲੇ ਪਾਸੇ ਤੋਂ ਇਕ ਟੋਏ ਵਿਚ ਇਕ ਦੇ ਉਪਰ ਇਕ ਦਫ਼ਨਾਈਆਂ ਹੋਈਆਂ ਮਿਲੀਆਂ। ਪੁਲਿਸ ਨੇ ਦਸਿਆ ਕਿ ਲਾਸ਼ਾਂ 'ਤੇ ਜ਼ਖ਼ਮਾਂ ਦੇ ਨਿਸ਼ਾਨ ਵੀ ਦੇਖਣ ਨੂੰ ਮਿਲੇ ਹਨ। ਮ੍ਰਿਤਕਾਂ ਦੀ ਸ਼ਨਾਖ਼ਤ ਕ੍ਰਿਸ਼ਨਨ (52), ਪਤਨੀ ਸੁਸ਼ੀਲਾ (50), ਬੇਟੀ ਅਰਸ਼ਾ (21) ਅਤੇ ਬੇਟੇ ਅਰਜੁਨ (19) ਦੇ ਤੌਰ 'ਤੇ ਕੀਤੀ ਗਈ ਹੈ। 

Kerla PoliceKerla Policeਗੁਆਂਢੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇਸ ਪਰਵਾਰ ਨੂੰ ਪਿਛਲੇ ਚਾਰ ਦਿਨ ਤੋਂ ਨਹੀਂ ਦੇਖਿਆ ਸੀ। ਪੁਲਿਸ ਦਾ ਕਹਿਣਾ ਹੈ ਕਿ 29 ਜੁਲਾਈ ਦੇ ਬਾਅਦ ਉਨ੍ਹਾਂ ਦੀ ਹੱਤਿਆ ਹੋਈ ਹੋਵੇਗੀ। ਇਹ ਪਰਵਾਰ ਮੁੰਡਨਮੁਡੀ ਵਿਚ ਇਕ ਸੁੰਨਸਾਨ ਇਲਾਕੇ ਵਿਚ ਰਹਿੰਦਾ ਸੀ। ਸਵੇਰੇ ਗੁਆਂਢੀ ਅਤੇ ਕੁੱਝ ਰਿਸ਼ਤੇਦਾਰ ਉਨ੍ਹਾਂ ਦੇ ਮਕਾਨ ਵਿਚ ਪਹੁੰਚੇ ਤਾਂ ਉਨ੍ਹਾਂ ਨੂੰ ਜ਼ਮੀਨ 'ਤੇ ਕੰਧਾਂ 'ਤੇ ਖੂਨ ਦੇ ਧੱਬੇ ਦਿਖਾਈ ਦਿਤੇ। 

Kerla Police Found Dead BodyKerla Police Found Dead Bodyਇਸ ਤੋਂ ਬਾਅਦ ਉਨ੍ਹਾਂ ਨੇ ਤੁਰਤ ਪੁਲਿਸ ਨੂੰ ਇਸ ਦੀ ਸੂਚਨਾ ਦਿਤੀ। ਪੁਲਿਸ ਨੇ ਦਸਿਆ ਕਿ ਮਕਾਨ ਦੇ ਪਿਛਲੇ ਪਾਸੇ ਤੋਂ ਜਦੋਂ ਭਾਲ ਕੀਤੀ ਗਈ ਤਾਂ ਇਸ ਦੌਰਾਨ ਪੁਲਿਸ ਨੂੰ ਪੋਲੀ ਮਿੱਟੀ ਜੋ ਤਾਜ਼ੀ ਪੁੱਟੀ ਹੋਈ ਜਾਪਦੀ ਸੀ, ਦਿਖਾਈ ਦਿਤੀ। ਜਦੋਂ ਪੁਲਿਸ ਨੇ ਮਿੱਟੀ ਨੂੰ ਹਟਾ ਕੇ ਦੇਖਿਆ ਤਾਂ ਉਸ ਵਿਚ ਇਕ ਦੇ ਉਪਰ ਇਕ, ਚਾਰ ਲਾਸ਼ਾਂ ਇਕੋ ਟੋਏ ਦੇ ਅੰਦਰ ਦਫ਼ਨ ਹੋਈਆਂ ਮਿਲੀਆਂ। ਪੁਲਿਸ ਨੇ ਜਦੋਂ ਲਾਸ਼ਾਂ ਨੂੰ ਬਾਹਰ ਕੱਢ ਕੇ ਦੇਖਿਆ ਤਾਂ ਉਨ੍ਹਾਂ 'ਤੇ ਜ਼ਖ਼ਮਾਂ ਦੇ ਨਿਸ਼ਾਨ ਸਨ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ। ਇਸ ਘਟਨਾ ਦੇ ਸਾਹਮਣੇ ਆਉਣ ਨਾਲ ਇਲਾਕੇ ਵਿਚ ਭਾਰੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Kerla Police Found Dead BodyKerla Police Found Dead Bodyਪੁਲਿਸ ਨੇ ਮਾਮਲੇ ਨੂੰ ਕੇਸ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਦਾ ਅਸਲ ਸੱਚ ਸਾਹਮਣੇ ਆ ਸਕੇ। ਇਸ ਤੋਂ ਇਲਾਵਾ ਪੁਲਿਸ ਵਲੋਂ ਆਸਪਾਸ ਦੇ ਲੋਕਾਂ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਮਾਮਲੇ ਦਾ ਕੋਈ ਸੁਰਾਗ਼ ਮਿਲ ਸਕੇ।

Kerla Police Found Dead BodyKerla Police Found Dead Bodyਪੁਲਿਸ ਦਾ ਕਹਿਣਾ ਹੈ ਕਿ ਬਾਕੀ ਲਾਸ਼ਾਂ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਪਤਾ ਚੱਲੇਗਾ ਕਿ ਇਨ੍ਹਾਂ ਦਾ ਕਤਲ ਕਿਵੇਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਵਲੋਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਮੋਬਾਇਲ ਫ਼ੋਨ ਦੀਆਂ ਕਾਲਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement