ਮਹਿਜ਼ ਪੈਸਾ ਕਮਾਉਣ ਵਾਲਾ ਧੰਦਾ ਬਣ ਗਿਆ ਹੈ ਡਾਕਟਰੀ ਦਾ ਪੇਸ਼ਾ : ਹਾਈਕੋਰਟ
Published : Aug 2, 2018, 12:49 pm IST
Updated : Aug 2, 2018, 12:49 pm IST
SHARE ARTICLE
Bedical Business
Bedical Business

ਦਿੱਲੀ ਹਾਈਕੋਰਟ ਨੇ ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਵਿਚ ਨਰਸਾਂ ਦੀ ਸਥਿਤੀ ਨੂੰ ਲੈ ਕੇ ਦਾਇਰ ਇਕ ਜਨਹਿਤ ਅਰਜ਼ੀ 'ਤੇ ਸੁਣਵਾਈ ਦੌਰਾਨ ਕਿਹਾ...

ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਵਿਚ ਨਰਸਾਂ ਦੀ ਸਥਿਤੀ ਨੂੰ ਲੈ ਕੇ ਦਾਇਰ ਇਕ ਜਨਹਿਤ ਅਰਜ਼ੀ 'ਤੇ ਸੁਣਵਾਈ ਦੌਰਾਨ ਕਿਹਾ ਕਿ ਸਿੱਖਿਆ ਅਤੇ ਡਾਕਟਰੀ ਪੈਸਾ ਇਕੱਠਾ ਕਰਨ ਵਾਲੇ ਧੰਦੇ ਬਣ ਗਏ ਹਨ। ਕਾਰਜਕਾਰੀ ਮੁੱਖ ਜੱਜ ਗੀਤਾ ਮਿੱਤਲ ਅਤੇ ਜਸਟਿਸ ਹਰੀਸ਼ੰਕਰ ਦੀ ਬੈਂਚ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਅਪਣਾ ਰੁਖ਼ ਸਪੱਸ਼ਟ ਕਰਨ ਲਈ ਕਿਹਾ ਹੈ। 

Delhi High CourtDelhi High Courtਜਨਹਿਤ ਅਰਜ਼ੀ ਵਿਚ ਦਾਅਵਾ ਕੀਤਾ ਗਿਆ ਹੈ ਕਿ ਸੁਪਰੀਮ ਕੋਰਟ ਵਲੋਂ ਨਰਸਾਂ ਦੇ ਅਧਿਕਾਰਾਂ ਦੀ ਰੱਖਿਆ ਨੂੰ ਲੈ ਕੇ ਦਿਸ਼ਾ ਨਿਰਦੇਸ਼ ਦਿਤੇ ਜਾਣ ਦੇ ਬਾਵਜੂਦ ਨਿੱਜੀ ਮੈਡੀਕਲ ਸੰਸਥਾਨਾਂ ਵਿਚ ਨਰਸਾਂ ਦੀ ਸਥਿਤੀ ਵਿਚ ਕੋਈ ਸੁਧਾਰ ਨਹੀਂ ਹੋਇਆ ਹੈ। ਕੇਂਦਰ ਵਲੋਂ ਵਕੀਲ ਮਾਨਿਕ ਡੋਗਰਾ ਨੇ ਅਦਾਲਤ ਨੂੰ ਦਸਿਆ ਕਿ ਨਰਸਾਂ ਦੀ ਤਨਖ਼ਾਹ ਅਤੇ ਕੰਮ ਨਾਲ ਜੁੜੀਆਂ ਸਥਿਤੀਆਂ ਸਬੰਧੀ ਦਿਸ਼ਾ ਨਿਰਦੇਸ਼ ਤੈਅ ਕੀਤੇ ਜਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਲਾਗੂ ਕਰਨਾ ਹਰ ਸੂਬੇ ਦੀ ਜ਼ਿੰਮੇਵਾਰੀ ਹੈ। 

MedicalMedicalਬੈਂਚ ਨੇ ਕਿਹਾ ਕਿ ਅਰਜ਼ੀ ਵਿਚ ਨਰਸਾਂ ਦੇ ਸੋਸ਼ਣ ਦਾ ਪਤਾ ਚਲਦਾ ਹੈ। ਉਸ ਨੇ ਕਿਹਾ ਕਿ ਹੁਣ ਸਿੱਖਿਆ ਅਤੇ ਡਾਕਟਰੀ ਫਾਇਦੇ ਦਾ ਕਾਰੋਬਾਰ ਬਣ ਚੁੱਕੇ ਹਨ। ਬੈਂਚ ਇਸੇ ਤਰ੍ਹਾਂ ਦੀ ਇਕ ਅਰਜ਼ੀ ਦੇ ਨਾਲ ਇਸ ਪੀਆਈਐਲ 'ਤੇ ਵੀ ਅੱਠ ਅਕਤੂਬਰ ਨੂੰ ਅੱਗੇ ਦੀ ਸੁਣਵਾਈ ਕਰੇਗੀ। ਅਰਜ਼ੀ ਟ੍ਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ (ਟੀਐਨਏਆਈ) ਵਲੋਂ ਦਾਖ਼ਲ ਕੀਤੀ ਗਈ ਸੀ। ਇਸ ਵਿਚ ਕਿਹਾ ਗਿਆ ਸੀ ਕਿ ਸੁਪਰੀਮ ਕੋਰਟ ਦੇ 29 ਜੂਨ ਦੇ ਕੇਂਦਰ ਨੂੰ ਦਿਤੇ ਨਿਰਦੇਸ਼ ਕਿ ਨਰਸਿੰਗ ਹੋਮ ਅਤੇ ਨਿੱਜੀ ਹਸਪਤਾਲਾਂ ਵਿਚ ਨਰਸਾਂ ਦੀ ਤਨਖ਼ਾਹ ਅਤੇ ਕੰਮ ਕਰਨ ਦੇ ਹਾਲਾਤਾਂ ਨੂੰ ਸੁਧਾਰਨ ਲਈ ਸਿਫ਼ਾਰਸ਼ ਕਰਨ ਲਈ ਇਕ ਕਮੇਟੀ ਦਾ ਗਠਨ ਕਰੇ, ਦਾ ਹੁਣ ਤਕ ਪਾਲਣ ਨਹੀਂ ਕੀਤਾ ਗਿਆ ਹੈ। 

Delhi High CourtDelhi High Courtਵਕੀਲ ਰੋਮੀ ਚਾਕੋ ਵਲੋਂ ਦਾਇਰ ਅਰਜ਼ੀ ਵਿਚ ਦਾਅਵਾ ਕੀਤਾ ਗਿਆ ਹੈ ਕਿ ਨਿੱਜੀ ਮੈਡੀਕਲ ਸੰਸਥਾਨਾਂ ਵਿਚ ਨਰਸਾਂ ਮਾਮੂਲੀ ਤਨਖ਼ਾਹਾਂ 'ਤੇ ਕੰਮ ਕਰ ਰਹੀਆਂ ਹਨ ਅਤੇ ਗ਼ੈਰ ਮਨੁੱਖੀ ਹਾਲਾਤਾਂ ਵਿਚ ਰਹਿ ਰਹੀਆਂ ਹਨ। ਸੁਪਰੀਮ ਕੋਰਟ ਦੇ ਉਸ ਨਿਰਦੇਸ਼ ਦਾ ਪਾਲਣ ਕਰਨ ਤੋਂ ਇਲਾਵਾ ਅਰਜ਼ੀ ਵਿਚ ਅਜਿਹੇ ਆਦੇਸ਼ ਦਿਤੇ ਜਾਣ ਦੀ ਵੀ ਮੰਗ ਕੀਤੀ ਗਈ ਸੀ ਕਿ ਨਿੱਜੀ ਹਸਪਤਾਲਾਂ ਅਤੇ ਨਰਸਿੰਗ ਹੋਮ ਵੀ ਨਰਸਾਂ ਨੂੰ ਉਹੀ ਲਾਭ ਅਤੇ ਤਨਖ਼ਾਹ ਉਪਲਬਧ ਕਰਵਾਉਣ ਜੋ ਕਿ ਸਰਕਾਰੀ ਹਸਪਤਾਲਾਂ ਵਿਚ ਉਨ੍ਹਾਂ ਦੇ ਹਮਅਹੁਦੇਦਾਰਾਂ ਨੂੰ ਮਿਲਦਾ ਹੈ।

Location: India, Delhi, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement