ਸੁਪਰੀਮ ਕੋਰਟ ਵਿਚ ਸੁਣਵਾਈ ਪੂਰੀ, ਫ਼ੈਸਲਾ ਰਾਖਵਾਂ
Published : Aug 2, 2018, 9:56 am IST
Updated : Aug 2, 2018, 9:56 am IST
SHARE ARTICLE
Sabarimala Temple
Sabarimala Temple

ਸਾਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖ਼ਲੇ ਦੇ ਕੇਸ ਵਿਚ ਸੁਪਰੀਮ ਕੋਰਟ ਨੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ.............

ਨਵੀਂ ਦਿੱਲੀ  : ਸਾਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖ਼ਲੇ ਦੇ ਕੇਸ ਵਿਚ ਸੁਪਰੀਮ ਕੋਰਟ ਨੇ ਅਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਮੰਦਰ ਵਿਚ 10 ਤੋਂ 50 ਸਾਲ ਉਮਰ ਦੀਆਂ ਔਰਤਾਂ ਦੇ ਦਾਖ਼ਲੇ 'ਤੇ ਪਾਬੰਦੀ ਹੈ ਜਿਸ ਨੂੰ ਚੁਨੌਤੀ ਦਿੰਦੀਆਂ ਪਟੀਸ਼ਨਾਂ ਸੁਪਰੀਮ ਕੋਰਟ ਵਿਚ ਜ਼ੇਰੇ ਸੁਣਵਾਈ ਹਨ। ਮੁੱਖ ਜੱਜ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਕ ਨੇ ਦੋਹਾਂ ਧਿਰਾਂ ਦੇ ਵਕੀਲਾਂ ਨੂੰ ਅਪਣੇ ਦਸਤਾਵੇਜ਼ ਇਕੱਠੇ ਕਰ ਕੇ ਸੱਤ ਦਿਨਾਂ ਅੰਦਰ ਅਦਾਲਤ ਵਿਚ ਦਾਖ਼ਲ ਕਰਨ ਲਈ ਕਿਹਾ। ਜਸਟਿਸ ਆਰ ਐਫ਼ ਨਰੀਮਨ, ਏ ਐਮ ਖ਼ਾਨਵਿਲਕਰ, ਡੀ ਡਬਲਿਊ ਚੰਦਰਚੂੜ ਅਤੇ ਇੰਦੂ ਮਲਹੋਤਰਾ ਦੇ ਬੈਂਚ ਨੇ ਕਿਹਾ, 'ਅਸੀਂ ਆਰਡਰ ਪਾਸ ਕਰਾਂਗੇ।

ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਸੁਣਵਾਈ ਖ਼ਤਮ। ਦੋਹਾਂ ਧਿਰਾਂ ਦੇ ਵਕੀਲ ਲਿਖਤੀ ਦਸਤਾਵੇਜ਼ ਇਕੱਠੇ ਕਰਨ ਅਤੇ ਸੱਤ ਦਿਨਾਂ ਅੰਦਰ ਅਦਾਲਤ ਵਿਚ ਦਾਖ਼ਲ ਕਰਨ।' ਅਦਾਲਤ ਨੇ ਕਲ ਕਿਹਾ ਸੀ ਕਿ ਜਿਊਂਦੀ-ਜਾਗਦੀ ਜਮਹੂਰੀਅਤ ਵਿਚ ਔਰਤਾਂ ਦੇ ਦਾਖ਼ਲੇ 'ਤੇ ਰੋਕ ਬਾਰੇ ਵਿਚਾਰ ਕਰਨ ਦੀ ਲੋੜ ਹੈ।'  ਇੰਡੀਅਨ ਯੰਗ ਲਾਇਰਜ਼ ਐਸੋਸੀਏਸ਼ਨ ਅਤੇ ਹੋਰਾਂ ਨੇ ਔਰਤਾਂ ਦੇ ਦਾਖ਼ਲੇ 'ਤੇ ਪਾਬੰਦੀ ਵਿਰੁਧ ਪਟੀਸ਼ਨਾਂ ਦਾਖ਼ਲ ਕੀਤੀਆਂ ਸਨ।

ਕੇਰਲਾ ਸਰਕਾਰ ਜਿਹੜੀ ਇਸ ਮਸਲੇ 'ਤੇ ਅਪਣਾ ਪੈਂਤੜਾ ਬਦਲਦੀ ਰਹੀ ਹੈ, ਨੇ 18 ਜੁਲਾਈ ਨੂੰ ਸੁਪਰੀਮ ਕੋਰਟ ਨੂੰ ਦਸਿਆ ਸੀ ਕਿ ਉਹ ਮੰਦਰ ਵਿਚ ਔਰਤਾਂ ਦੇ ਦਾਖ਼ਲੇ ਦੀ ਹਮਾਇਤੀ ਹੈ। ਸਰਬਉੱਚ ਅਦਾਲਤ ਨੇ ਪਿਛਲੇ ਸਾਲ 13 ਅਕਤੂਬਰ ਨੂੰ ਇਹ ਮਾਮਲਾ ਸੰਵਿਧਾਨਕ ਬੈਂਚ ਦੇ ਸਪੁਰਦ ਕਰ ਦਿਤਾ ਸੀ। (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement