
ਪਾਕਿਸਤਾਨ ਵਿਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਇਮਰਾਨ ਖ਼ਾਨ ਵਲੋਂ ਭਾਰਤ ਦੀਆਂ ਕੁੱਝ ਹਸਤੀਆਂ ਜਿਨ੍ਹਾਂ ਵਿਚ ਕ੍ਰਿਕਟ ਖਿਡਾਰੀ ਸ਼ਾਮਲ ਹਨ, ਨੂੰ ਸੱਦੇ...
ਨਵੀਂ ਦਿੱਲੀ : ਪਾਕਿਸਤਾਨ ਵਿਚ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਇਮਰਾਨ ਖ਼ਾਨ ਵਲੋਂ ਭਾਰਤ ਦੀਆਂ ਕੁੱਝ ਹਸਤੀਆਂ ਜਿਨ੍ਹਾਂ ਵਿਚ ਕ੍ਰਿਕਟ ਖਿਡਾਰੀ ਸ਼ਾਮਲ ਹਨ, ਨੂੰ ਸੱਦੇ ਦਿਤੇ ਜਾਣ 'ਤੇ ਸਿਆਸਤ ਗਰਮਾ ਗਈ ਹੈ। ਜਿੱਥੇ ਪੰਜਾਬ ਦੇ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖ਼ਾਨ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਹੈ, ਉਥੇ ਹੀ ਭਾਜਪਾ ਦੇ ਇਕ ਨੇਤਾ ਨੇ ਕਿਹਾ ਹੈ ਕਿ ਜੋ ਵੀ ਕੋਈ ਇਮਰਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਪਾਕਿਸਤਾਨ ਜਾਵੇਗਾ, ਉਸ ਨੂੰ ਅਤਿਵਾਦੀ ਕਰਾਰ ਦਿਤਾ ਜਾਵੇ।
Gavaskar, Sidhu and Amirਅਸਲ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਲੈਣ ਜਾ ਰਹੇ ਇਮਰਾਨ ਖ਼ਾਨ ਨੇ ਬਾਲੀਵੁੱਡ ਦੇ ਅਦਾਕਾਰ ਆਮਿਰ ਖ਼ਾਨ, ਕ੍ਰਿਕਟਰ ਕਪਿਲ ਦੇਵ, ਨਵਜੋਤ ਸਿੰਘ ਸਿੱਧੂ, ਸੁਨੀਲ ਗਾਵਸਕਰ ਨੂੰ ਸੱਦਾ ਭੇਜਿਆ ਹੈ। ਇਸ ਸੱਦੇ ਨੂੰ ਨਵਜੋਤ ਸਿੰਘ ਸਿੱਧੂ ਵੱਡਾ ਸਨਮਾਨ ਦੱਸਦੇ ਹੋਏ ਸਵੀਕਾਰ ਵੀ ਕਰ ਲਿਆ ਹੈ। ਇਮਰਾਨ ਖ਼ਾਨ ਦੇ ਸੱਦੇ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਨੇਤਾ ਸੁਬਰਮਨੀਅਮ ਸਵਾਮੀ ਨੇ ਨਿਸ਼ਾਨਾ ਸਾਧਿਆ ਹੈ।
Navjot Singh Sidhuਸਵਾਮੀ ਨੇ ਇਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਹੁੰ ਚੁੱਕ ਸਮਾਗਮ ਦੇ ਲਈ ਪਾਕਿਸਤਾਨ ਜਾਣ ਵਾਲੇ ਲੋਕਾਂ ਨੂੰ ਅਤਿਵਾਦੀ ਮੰਨਿਆ ਜਾਣਾ ਚਾਹੀਦਾ ਹੈ। ਸਵਾਮੀ ਨੇ ਕਿਹਾ ਕਿ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਦੇ ਲਈ ਪਾਕਿਸਤਾਨ ਜਾਣ ਵਾਲੇ ਲੋਕਾਂ ਨੂੰ ਕਾਲੀ ਸੂਚੀ ਵਿਚ ਪਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਅਤਿਵਾਦੀਆਂ ਵਾਂਗ ਦੇਖਿਆ ਜਾਣਾ ਚਾਹੀਦਾ ਹੈ। ਭਾਜਪਾ ਨੇਤਾ ਨੇ ਅੱਗੇ ਕਿਹਾ ਕਿ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਬੁਰੀ ਨਜ਼ਰ ਨਾਲ ਦੇਖਣਾ ਚਾਹੀਦਾ ਹੈ।
Subramanian Swamyਦਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਦੇ ਸੱਦੇ ਨੂੰ ਸਵੀਕਾਰ ਕਰ ਲਿਆ ਸੀ। ਉਨ੍ਹਾਂ ਕਿਹਾ ਸੀ ਕਿ ਇਹ ਸਨਮਾਨ ਦੀ ਗੱਲ ਹੈ। ਮੈਂ ਸੱਦੇ ਨੂੰ ਸਵੀਕਾਰ ਕਰ ਲਿਆ ਹੈ। ਇਮਰਾਨ ਖ਼ਾਨ 'ਤੇ ਭਰੋਸਾ ਕੀਤਾ ਜਾਣਾ ਚਾਹੀਦਾ ਹੈ। ਖਿਡਾਰੀ ਪੁਲ ਬਣਾਉਂਦਾ ਹੈ, ਬੈਰੀਅਰਜ਼ ਨੂੰ ਤੋੜਦਾ ਹੈ ਅਤੇ ਲੋਕਾਂ ਨੂੰ ਜੋੜਦਾ ਹੈ। ਪੀਟੀਆਈ ਦੇ ਬੁਲਾਰੇ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਵਿਦੇਸ਼ੀ ਨੇਤਾਵਾਂ ਨੂੰ ਸੱਦਾ ਭੇਜਣ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਤੋਂ ਪੁੱਛਣਾ ਪਵੇਗਾ।
iMRAN kHAN ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਮੀਡੀਆ ਵਿਚ ਜੋ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਮਗ ਵਿਚ ਵਿਦੇਸ਼ੀ ਮਹਿਮਾਨਾਂ ਦੇ ਆਉਣ ਦੀਆਂ ਖ਼ਬਰਾਂ ਚੱਲ ਰਹੀਆਂ ਹਨ, ਉਹ ਸਹੀ ਨਹੀਂ ਹਨ। ਅਸੀਂ ਇਸ ਮੁੱਦੇ 'ਤੇ ਵਿਦੇਸ਼ ਮੰਤਰਾਲਾ ਤੋਂ ਸੁਝਾਅ ਮੰਗਿਆ ਹੈ ਅਤੇ ਇਸ ਤੋਂ ਬਾਅਦ ਹੀ ਅਸੀਂ ਕੋਈ ਫ਼ੈਸਲਾ ਲਵਾਂਗੇ।