12 ਘੰਟਿਆਂ ਬਾਅਦ ਵੀ ਨਹੀਂ ਪਹੁੰਚੀ ਐਂਬੂਲੈਂਸ,ਟਰਾਲੀ ਵਿਚ ਲੈ ਕੇ ਜਾਣੀ ਪਈ ਕੋਰੋਨਾ ਮਰੀਜ਼ ਦੀ ਲਾਸ਼
Published : Aug 2, 2020, 8:52 am IST
Updated : Aug 2, 2020, 8:53 am IST
SHARE ARTICLE
Coronavirus
Coronavirus

ਤਾਮਿਲਨਾਡੂ ਦੇ ਥਨੀ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ

ਤਾਮਿਲਨਾਡੂ ਦੇ ਥਨੀ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੋਰੋਨਾ ਤੋਂ ਮਰਨ ਵਾਲੀ ਇੱਕ ਬਜ਼ੁਰਗ ਔਰਤ ਦੀ ਲਾਸ਼ ਨੂੰ ਅੰਤਮ ਸੰਸਕਾਰ ਲਈ ਟਰਾਲੀ ਵਿੱਚ ਲਿਜਾਇਆ ਗਿਆ।

CoronavirusCoronavirus

ਇਸ ਦੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕ ਹੈਰਾਨ ਰਹਿ ਗਏ। 75 ਸਾਲਾ ਔਰਤ ਨੂੰ ਥੈਨੀ ਦੇ ਇੱਕ ਮੁਢਲੇ ਸਿਹਤ ਸੰਭਾਲ ਕੇਂਦਰ ਵਿੱਚ ਦਾਖਲ ਕਰਵਾਇਆ ਗਿਆ ਸੀ।

Corona Virus Corona Virus

ਪਿਛਲੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਠੀਕ ਨਹੀਂ ਸੀ। ਉਹ ਦਸਤ ਤੋਂ ਪੀੜਤ ਸੀ। ਉਹ ਇਲਾਜ ਤੋਂ ਬਾਅਦ ਘਰ ਵਾਪਸ ਚਲੀ ਗਈ, ਪਰ ਦੋ ਦਿਨਾਂ ਬਾਅਦ ਉਸ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ ਸਾਹਮਣੇ ਆਈ।

coronaviruscoronavirus

ਔਰਤ ਨੂੰ ਘਰ ਵਿੱਚ ਕੁਆਰੰਟਾਈਨ ਵਿੱਚ ਰਹਿਣ ਦੀ ਸਲਾਹ ਦਿੱਤੀ ਗਈ ਸੀ ਪਰ ਸ਼ੁੱਕਰਵਾਰ ਨੂੰ ਉਸਦੀ ਮੌਤ ਹੋ ਗਈ। ਇਸ ਘਟਨਾ ਬਾਰੇ ਪਤਾ ਲੱਗਣ  ਤੇ ਗੁਆਂਢੀਆਂ ਨੇ ਤੁਰੰਤ ਮਿਉਂਸਪਲ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਅਤੇ ਐਂਬੂਲੈਂਸ ਦਾ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ 12 ਘੰਟੇ ਬੀਤ ਜਾਣ ਦੇ ਬਾਅਦ ਵੀ ਕੋਈ ਐਂਬੂਲੈਂਸ ਔਰਤ ਦੇ ਘਰ ਨਹੀਂ ਪਹੁੰਚੀ।

coronaviruscoronavirus

ਅੰਤ ਵਿੱਚ, ਇੱਕ ਸਥਾਨਕ ਸਵੀਪਰ ਨੇ ਸਹਾਇਤਾ ਕੀਤੀ। ਲਾਸ਼ ਨੂੰ ਟਰਾਲੀ ਵਿਚ ਲਿਜਾਣ ਦਾ ਪ੍ਰਬੰਧ ਕੀਤਾ ਗਿਆ ਸੀ। ਬਜ਼ੁਰਗ ਔਰਤ ਦਾ ਇੱਕ ਬੇਟਾ ਹੈ। ਇਸ ਘਟਨਾ ਤੋਂ ਬਾਅਦ ਗੰਭੀਰ ਪ੍ਰਸ਼ਨ ਉੱਠ ਰਹੇ ਹਨ। ਸਰਕਾਰ ਕੋਰੋਨਾ ਤੋਂ ਹੋਣ ਵਾਲੀਆਂ ਮੌਤਾਂ ਨਾਲ ਕਿਵੇਂ ਨਜਿੱਠ ਰਹੀ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Tamil Nadu, Theni

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੋਹਾਲੀ ਨੌਜਵਾਨ ਕ.ਤਲ ਮਾਮਲੇ 'ਚ SP ਦਿਲਪ੍ਰੀਤ ਸਿੰਘ ਦੀ ਪ੍ਰੈੱਸ ਕਾਨਫਰੰਸ

19 Feb 2026 3:11 PM

ਤਰਨ ਤਾਰਨ ਸਰਪੰਚ ਕ.ਤ.ਲ ਮਾਮਲੇ 'ਚ ਵੱਡੀ ਅੱਪਡੇਟ

19 Feb 2026 3:10 PM

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM
Advertisement