ਕਸ਼ਮੀਰ ਘਾਟੀ 'ਚ ਸਾਦਗੀ ਨਾਲ ਮਨਾਈ ਗਈ 'ਈਦ'
Published : Aug 2, 2020, 9:52 am IST
Updated : Aug 2, 2020, 9:52 am IST
SHARE ARTICLE
Eid
Eid

ਕਸ਼ਮੀਰ ਵਿਚ ਸਨਿਚਰਵਾਰ ਨੂੰ ਈਦ-ਉਲ-ਅਜ਼ਹਾ ਦਾ ਜਸ਼ਨ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸਾਦਗੀ ਨਾਲ ਮਨਾਇਆ ਗਿਆ।

ਸ਼੍ਰੀਨਗਰ, 1 ਅਗੱਸਤ : ਕਸ਼ਮੀਰ ਵਿਚ ਸਨਿਚਰਵਾਰ ਨੂੰ ਈਦ-ਉਲ-ਅਜ਼ਹਾ ਦਾ ਜਸ਼ਨ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਸਾਦਗੀ ਨਾਲ ਮਨਾਇਆ ਗਿਆ। ਜ਼ਿਆਦਾਤਰ ਲੋਕਾਂ ਨੇ ਛੋਟੇ ਸਮੂਹਾਂ ਵਿਚ ਨਮਾਜ਼ ਅਦਾ ਕੀਤੀ ਅਤੇ ਸਰੀਰਕ ਦੂਰੀ ਦੇ ਨਿਯਮਾਂ ਦਾ ਪਾਲਣ ਕੀਤਾ। ਅਧਿਕਾਰੀਆਂ ਨੇ ਦਸਿਆ ਕਿ ਕਸ਼ਮੀਰ ਦੀਆਂ ਪ੍ਰਮੁੱਖ ਮਸੀਤਾਂ ਅਤੇ ਦਰਗਾਹਾਂ ਵਿਚ ਈਦ ਦੀ ਨਮਾਜ਼ ਨਹੀਂ ਪੜ੍ਹੀ ਗਈ, ਕਿਉਂਕਿ ਪੁਲਸ ਨੇ ਸ਼੍ਰੀਨਗਰ ਸ਼ਹਿਰ ਸਮੇਤ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਸਖਤ ਪਾਬੰਦੀਆਂ ਲਾਈਆਂ ਹੋਈਆਂ ਹਨ।

PhotoPhoto

ਪੁਲਿਸ ਨੇ ਲੋਕਾਂ ਦੀ ਆਵਾਜਾਈ ਨੂੰ ਕੰਟਰੋਲ ਕਰਨ ਲਈ ਸ਼ਹਿਰ 'ਚ ਕਈ ਥਾਵਾਂ 'ਤੇ ਕੰਟੀਲੀਆਂ ਤਾਰਾਂ ਅਤੇ ਬੈਰੀਅਰ ਲਾਏ ਗਏ। ਉਨ੍ਹਾਂ ਨੇ ਦਸਿਆ ਕਿ ਲੋਕਾਂ ਨੇ ਘਰਾਂ 'ਚ ਹੀ ਈਦ ਦੀ ਨਮਾਜ਼ ਅਦਾ ਕੀਤੀ। ਹਾਲਾਂਕਿ ਸ਼ਹਿਰ ਦੇ ਅੰਦਰੂਨੀ ਹਿੱਸਿਆਂ 'ਚ ਸਥਿਤ ਮਸੀਤਾਂ 'ਚ ਸਮੂਹਾਂ ਵਿਚ ਈਦ ਦੀ ਨਮਾਜ਼ ਪੜ੍ਹਨ ਦੀਆਂ ਖ਼ਬਰਾਂ ਆਈਆਂ। ਪੁਲਿਸ ਮੁਲਾਜ਼ਮਾਂ ਨੇ ਸਵੇਰੇ-ਸਵੇਰੇ ਲਾਊਡ ਸਪੀਕਰਾਂ 'ਤੇ ਐਲਾਨ ਕਰਦੇ ਹੋਏ ਲੋਕਾਂ ਨੂੰ ਈਦ ਦੀ ਨਮਾਜ਼ ਲਈ ਇਕੱਠੇ ਨਾ ਹੋਣ ਦੀ ਅਪੀਲ ਕੀਤੀ, ਕਿਉਂਕਿ ਘਾਟੀ ਵਿਚ ਹੁਣ ਵੀ ਕੋਰਾ ਵਾਇਰਸ ਦਾ ਖ਼ਤਰਾ ਬਣਿਆ ਹੋਇਆ ਹੈ।  (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement