
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਨੇਤਾ ਦੀ ਰਿਹਾਈ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਨੇਤਾ ਦੀ ਰਿਹਾਈ ਦੀ ਮੰਗ ਕੀਤੀ ਹੈ। ਦੱਸ ਦਈਏ ਕਿ 2019 ਵਿਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਹੀ ਮਹਿਬੂਬਾ ਮੁਫ਼ਤੀ ਹਿਰਾਸਤ ਵਿਚ ਹੈ।
Mehbooba Mufti
ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਭਾਰਤ ਦਾ ਲੋਕਤੰਤਰ ਉਸੇ ਦੌਰਾਨ ਤਬਾਹ ਹੋ ਗਿਆ ਸੀ ਜਦੋਂ ਭਾਰਤ ਸਰਕਾਰ ਨੇ ਸਿਆਸੀ ਨੇਤਾਨਾਂ ਨੂੰ ਹਿਰਾਸਤ ਵਿਚ ਲਿਆ ਸੀ। ਹੁਣ ਮਹਿਬੂਬਾ ਮੁਫ਼ਤੀ ਨੂੰ ਛੱਡਿਆ ਜਾਵੇ’।
India’s democracy is damaged when GOI illegally detains political leaders.
— Rahul Gandhi (@RahulGandhi) August 2, 2020
It’s high time Mehbooba Mufti is released.
ਰਾਹੁਲ ਗਾਂਧੀ ਨੇ ਇਹ ਮੰਗ ਅਜਿਹੇ ਸਮੇਂ ਕੀਤੀ ਹੈ, ਜਦੋਂ ਮਹਿਬੂਬਾ ਮੁਫ਼ਤੀ ਦੀ ਹਿਰਾਸਤ ਨੂੰ 3 ਮਹੀਨੇ ਲਈ ਵਧਾ ਦਿੱਤਾ ਗਿਆ ਹੈ। ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ ਪਿਛਲੇ ਇਕ ਸਾਲ ਤੋਂ ਹਿਰਾਸਤ ਵਿਚ ਹੈ। ਉਹਨਾਂ ਦੀ ਹਿਰਾਸਤ ਨੂੰ 31 ਜੁਲਾਈ ਤੋਂ ਤਿੰਨ ਮਹੀਨੇ ਲਈ ਹੋਰ ਵਧਾ ਦਿੱਤਾ ਗਿਆ ਹੈ।
Mehbooba Mufti & Omar Abdullah
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਗਸਤ ਵਿਚ ਜੰਮੂ-ਕਸ਼ਮੀਰ ਨੂੰ ਖ਼ਾਸ ਦਰਜਾ ਦੇਣ ਵਾਲੀ ਭਾਰਤ ਸੰਵਿਧਾਨ ਦੀ ਧਾਰਾ 370 ਨੂੰ ਨਰਿੰਦਰ ਮੋਦੀ ਸਰਕਾਰ ਨੇ ਖਤਮ ਕਰ ਦਿੱਤਾ ਸੀ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿਚ ਦਰਜਨਾਂ ਨੇਤਾਵਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਕੁਝ ਹੀ ਮਹੀਨੇ ਪਹਿਲਾਂ ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਰਿਹਾਅ ਕੀਤਾ ਗਿਆ ਹੈ।