
ਦੇਸ਼ ਵਿਚ ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ।
ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੀ ਚਪੇਟ ਵਿਚ ਆਉਣ ਵਾਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਕੋਰੋਨਾ ਦੀ ਰਫ਼ਤਾਰ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦੇਸ਼ ਵਿਚ ਰੋਜ਼ਾਨਾ 50 ਹਜ਼ਾਰ ਤੋਂ ਜ਼ਿਆਦਾ ਮਰੀਜ਼ ਸਾਹਮਣੇ ਆ ਰਹੇ ਹਨ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ 54,736 ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।
Corona virus
ਸਿਹਤ ਮੰਤਰੀ ਦੀ ਰਿਪੋਰਟ ਮੁਤਾਬਕ ਭਾਰਤ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ 17 ਲੱਖ ਤੋਂ ਪਾਰ ਜਾ ਚੁੱਕੀ ਹੈ। ਦੇਸ਼ ਵਿਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 17,0,723 ਹੋ ਚੁੱਕੀ ਹੈ। ਇਹਨਾਂ ਵਿਚ 5,67,730 ਐਕਟਿਵ ਕੇਸ ਹਨ। ਹੁਣ ਤੱਕ ਦੇਸ਼ ਵਿਚ 11,45,630 ਕੋਰੋਨਾ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਦੇਸ਼ ਵਿਚ ਰਿਕਵਰੀ ਰੇਟ 65.44 ਫੀਸਦੀ ਹੋ ਗਿਆ ਹੈ ਤੇ ਮੌਤ ਦਰ 2.13 ਫੀਸਦੀ ਹੈ।
Corona Virus
ਕੋਰੋਨਾ ਦੀ ਚਪੇਟ ਵਿਚ ਆਉਣ ਨਾਲ ਹੁਣ ਤੱਕ 37,364 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਮੁਤਾਬਕ 1 ਅਗਸਤ ਤੱਕ ਦੇਸ਼ ਭਰ ਵਿਚ 1,98,21,831 ਸੈਂਪਲਾਂ ਦੀ ਜਾਂਚ ਕੀਤੀ ਗਈ। ਇਹਨਾਂ ਵਿਚੋਂ 4,63,172 ਸੈਂਪਲ ਸ਼ਨੀਵਾਰ ਨੂੰ ਟੈਸਟ ਕੀਤੇ ਗਏ। ਅੰਕੜੇ ਦੱਸਦੇ ਹਨ ਕਿ ਬੀਤੇ ਤਿੰਨ ਮਹੀਨਿਆਂ ਵਿਚ 1,000 ਤੋਂ ਜ਼ਿਆਦਾ ਕੋਰੋਨਾ ਕੇਸਾਂ ਵਾਲੇ ਜ਼ਿਲ੍ਹਿਆਂ ਦੀ ਗਿਣਤੀ ਪੰਜ ਤੋਂ ਵਧ ਕੇ 206 ਤੱਕ ਪਹੁੰਚ ਗਈ ਹੈ।
Corona virus
ਮਾਹਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਪ੍ਰਸਾਰ ਦੀ ਸੀਮਾ ਦਾ ਅਨੁਮਾਨ ਲਗਾਉਣ ਲਈ ਦੇਸ਼ ਭਰ ਵਿਚ ਸਰਵੇ ਕਰਨ ਦੀ ਜ਼ਰੂਰਤ ਹੈ। ਕੋਰੋਨਾ ਨੂੰ ਲੈ ਕੇ covid19india.org ਦੇ ਜ਼ਿਲ੍ਹਾਵਾਰ ਅੰਕੜਿਆਂ ਨੂੰ ਦੇਖ ਕੇ ਪਤਾ ਚਲਦਾ ਹੈ ਕਿ ਹੁਣ ਇਹ ਵਾਇਰਸ ਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ।