SC ਨੇ ਦਿੱਲੀ, ਹਰਿਆਣਾ, ਪੰਜਾਬ, ਯੂਪੀ 'ਚ ਪਰਾਲੀ ਸਾੜਨ ਤੋਂ ਰੋਕਣ ਦੇ ਪ੍ਰਬੰਧਾਂ ਬਾਰੇ ਪੁਛਿਆ
Published : Aug 2, 2020, 10:20 am IST
Updated : Aug 2, 2020, 10:20 am IST
SHARE ARTICLE
Stubble burning
Stubble burning

SC ਨੇ ਦਿੱਲੀ, ਹਰਿਆਣਾ, ਪੰਜਾਬ, ਯੂਪੀ 'ਚ ਪਰਾਲੀ ਸਾੜਨ ਤੋਂ ਰੋਕਣ ਦੇ ਪ੍ਰਬੰਧਾਂ ਬਾਰੇ ਪੁਛਿਆ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ, ਹਰਿਆਣਾ, ਪੰਜਾਬ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਪਰਾਲੀ ਸਾੜਣ ਤੋਂ ਰੋਕਣ ਲਈ ਉਨ੍ਹਾਂ ਵਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਮੰਗੀ ਹੈ। ਸੁਪਰਮੀ ਕੋਰਟ ਨੇ ਇਹ ਵੀ ਦੱਸਣ ਲਈ ਕਿਹਾ ਹੈ ਕਿ ਪਿਛਲੇ ਸਾਲ ਦੀ ਪਰਾਲੀ ਸਾੜਣ ਵਾਲੀਆਂ ਕਿੰਨੀਆਂ ਘਟਨਾਵਾਂ ਤੇ ਕਿੱਥੇ-ਕਿੱਥੇ ਹੋਈਆਂ ਹਨ।

Stubble BurningStubble Burning

ਅਦਾਲਤ ਨੇ ਸੂਬਿਆਂ ਤੋਂ ਪੁਛਿਆ ਹੈ ਕਿ ਇਨ੍ਹਾਂ ਘਟਨਾਵਾਂ ਲਈ ਕਿੰਨੇ ਕਿਸਾਨ ਜ਼ਿੰਮੇਵਾਰ ਹਨ। ਪੀਟੀਆਈ ਦੀ ਰੀਪੋਰਟ ਮੁਤਾਬਕ ਅਦਾਲਤ ਨੇ ਉਕਤ ਜਾਣਕਾਰੀਆਂ ਇਸ ਲਈ ਮੰਗੀਆਂ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਰੋਕਣ ਲਈ ਪਹਿਲਾਂ ਤੋਂ ਹੀ ਵਿਸ਼ੇਸ਼ ਉਪਾਅ ਕੀਤੇ ਜਾ ਸਕਣ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਅਸੀਂ ਅਗਲੀ ਤਾਰੀਕ ਨੂੰ ਡਿਜੀਟਲ ਬੈਠਕ ਰਾਹੀਂ ਦਿੱਲੀ, ਹਰਿਆਣਾ, ਪੰਜਾਬ, ਉਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ ਦੇ ਮੁੱਖ ਸਕੱਤਰਾਂ ਤੋਂ ਜਾਣਨਾ ਚਾਹੁੰਦੇ ਹਾਂ ਕਿ ਪਰਾਲੀ ਸਾੜਣ ਤੋਂ ਰੋਕਨ ਲਈ ਉਨ੍ਹਾਂ ਨੇ ਕੀ ਪ੍ਰਬੰਧ ਕੀਤੇ ਹਨ।

Supreme CourtSupreme Court

ਅਦਾਲਤ ਨੇ ਕਿਹਾ ਹੈ ਕਿ ਇਹ ਜਾਣਨਾ ਇਸ ਲਈ ਜ਼ਰੂਰੀ ਹੈ ਕਿਉਂਕਿ ਪਰਾਲੀ ਸਾੜਣ ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਅਦਾਲਤ ਨੇ ਕਿਹਾ ਕਿ ਸਾਨੂੰ ਦੱਸੋ ਕਿ ਪਰਾਲੀ ਸਾੜਣ ਦੀਆਂ ਕਿੰਨੀਆਂ ਘਟਨਾਵਾਂ ਹੋਈਆਂ ਹਨ ਇਸ ਲਈ ਕਿੰਨੇ ਕਿਸਾਨ ਜ਼ਿੰਮੇਵਾਰ ਸੀ। ਇਸ ਬਾਰੇ 'ਚ ਹਲਫ਼ਨਾਮਾ ਦਾਖ਼ਲ ਕਰਨ ਜਿਸ 'ਚ ਦਸਿਆ ਜਾਵੇ ਕਿ ਕਿਹੜੀਆਂ-ਕਿਹੜੀਆਂ ਥਾਵਾਂ 'ਤੇ ਅਜਿਹੀਆਂ ਘਟਨਾਵਾਂ ਹੋਈਆਂ। ਅਜਿਹਾ ਇਸ ਲਈ ਕਿਉਂਕਿ ਇਸ ਸਾਲ ਉਚਿੱਤ ਯੋਜਨਾ ਨਾਲ ਪਹਿਲਾਂ ਤੋਂ ਹੀ ਇਨ੍ਹਾਂ ਇਲਾਕਿਆਂ 'ਚ ਵਿਸ਼ੇਸ਼ ਪ੍ਰਬੰਧ ਕਰਨੇ ਹੋਣਗੇ।

Stubble BurningStubble Burning

ਸੂਬੇ ਦਸਣ ਕਿ ਪਰਾਲੀ ਸਾੜਨ ਤੋਂ ਰੋਕਨ ਲਈ ਕੀ ਕੀਤਾ

ਸੁਪਰੀਮ ਕੋਰਟ ਪ੍ਰਦੂਸ਼ਣ 'ਤੇ ਲਗਾਮ ਲਾਉਣਾ ਲਈ ਪਰਾਲੀ ਸਾੜਨ ਸਣੇ ਵੱਖ-ਵੱਖ ਪਹਿਲੂਆਂ 'ਤੇ ਗ਼ੌਰ ਕਰ ਰਹੀ ਹੈ। ਅਦਾਲਤ ਨੇ ਕਿਹਾ ਕਿ ਸੂਬਿਆਂ ਨੂੰ ਇਸ ਨੂੰ ਰੋਕਨ ਲਈ ਚੁੱਕੇ ਗਏ ਕਦਮਾਂ ਬਾਰੇ ਦੱਸਣਾ ਚਾਹੀਦਾ ਹੈ। ਅਦਾਲਤ ਨੇ ਮਾਮਲੇ 'ਚ ਅਗਲੀ ਸੁਣਵਾਈ 10 ਅਗੱਸਤ ਨੂੰ ਤੈਅ ਕੀਤੀ ਹੈ। ਬੈਂਚ 'ਚ ਜਸਟਿਸ ਬੀਆਰ ਗਬਈ ਤੇ ਜਸਟਿਸ ਕ੍ਰਿਸ਼ਣ ਮੁਰਾਰੀ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨਾ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਰਾਜਸਥਾਨ 'ਚ ਪ੍ਰਦੂਸ਼ਣ ਦਾ ਇਕ ਵੱਡਾ ਸ੍ਰੋਤ ਹੈ।  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement