
ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਨੇ ਨੌਜਵਾਨ।
ਤਰਨਤਾਰਨ ( ਦਿਲਬਾਗ ਸਿੰਘ) ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ।
young man dies of drug overdose
ਹਾਲਾਂਕਿ ਸਰਕਾਰ (Punjab Government) ਨੇ ਸੂਬੇ ‘ਚ ਚਾਰ ਹਫ਼ਤਿਆਂ ਅੰਦਰ ਨਸ਼ੇ ਦਾ ਲੱਕ ਤੋੜਨ ਦੀ ਸਹੁੰ ਖਾਧੀ ਸੀ ਪਰ ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਨੇ ਨੌਜਵਾਨ।
young man dies of drug overdose
ਅਜਿਹਾ ਹੀ ਇਕ ਮਾਮਲਾ ਪਿੰਡ ਪਿੰਡ ਸੈਦਪੁਰ ਤੋਂ ਸਾਹਮਣੇ ਆਇਆ ਹੈ। ਜਿੱਥੇ ਕੰਵਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੇ ਭਰਾ ਗੁਰਜੰਟ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਸਦੇ ਭਰਾ ਕੰਵਲਜੀਤ ਸਿੰਘ ਨੂੰ ਦੋ ਵਿਅਕਤੀ ਗੋਪੀ ਸਿੰਘ ਪੁੱਤਰ ਮੁਖਤਿਆਰ ਸਿੰਘ ਤੇ ਜੱਗਾ ਸਿੰਘ ਦੋਵੇਂ ਘਰੋਂ ਆਪਣੇ ਨਾਲ ਪੱਟੀ ਲੈ ਗਏ ਜਿੱਥੇ ਉਨ੍ਹਾਂ ਵੱਲੋਂ ਕੰਵਲਜੀਤ ਸਿੰਘ ਨੂੰ ਨਸ਼ਾ ਦਿੱਤਾ ਗਿਆ। ਕੱਲ੍ਹ ਦੇਰ ਸ਼ਾਮ ਨੂੰ ਬੇਹੋਸ਼ੀ ਦੀ ਹਾਲਤ ਵਿਚ ਘਰ ਛੱਡ ਗਏ ਰਾਤ ਕੰਵਲਜੀਤ ਸਿੰਘ ਦੀ ਮੌਤ ਹੋ ਗਈ।
Death