
ਨਿਤੀਸ਼ ਕੁਮਾਰ ਨੇ ਕਿਹਾ, ਕਈ ਦਿਨਾਂ ਤੋਂ ਟੈਲੀਫੋਨ ਟੈਪਿੰਗ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ।
ਪਟਨਾ: ਪੈਗਾਸਸ (Pegasus Case) ਜਾਸੂਸੀ ਮਾਮਲੇ ਨੂੰ ਲੈ ਕੇ ਕੇਂਦਰ ਦੀ ਰਾਜਨੀਤੀ ਵਿਚ ਹੰਗਾਮਾ ਮਚਿਆ ਹੋਇਆ ਹੈ। ਵਿਰੋਧੀ ਧਿਰ ਦੇ ਨੇਤਾ ਸਰਕਾਰ 'ਤੇ ਫ਼ੋਨ ਟੈਪਿੰਗ (Phone Hacking) ਦਾ ਦੋਸ਼ ਲਾ ਕੇ ਹੰਗਾਮਾ ਖੜ੍ਹਾ ਕਰ ਰਹੇ ਹਨ। ਇਸਦੇ ਨਾਲ ਹੀ ਉਹ ਪੂਰੇ ਮਾਮਲੇ ਦੀ ਜਾਂਚ ਦੀ ਮੰਗ ਵੀ ਕਰ ਰਹੇ ਹਨ। ਵਿਰੋਧੀ ਧਿਰ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਲਈ ਸੰਸਦੀ ਕਮੇਟੀ ਬਣਾਈ ਜਾਵੇ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ (Bihar CM Nitish Kumar) ਨੇ ਵਿਰੋਧੀ ਧਿਰ ਦੀ ਇਸ ਮੰਗ ਦਾ ਸਾਥ ਦਿੱਤਾ ਹੈ।
ਹੋਰ ਪੜ੍ਹੋ: Tokyo Olympics: ਭਾਰਤ ਨੂੰ ਜਿੱਤ ਦਿਵਾਉਣ ਵਾਲੀ ਗੁਰਜੀਤ ਕੌਰ ਨੇ ਕਿਵੇਂ ਸ਼ੁਰੂ ਕੀਤਾ ਹਾਕੀ ਦਾ ਸਫ਼ਰ
Pegasus Spyware
NDA ਦੇ ਸਹਿਯੋਗੀ ਨਿਤੀਸ਼ ਕੁਮਾਰ ਨੇ ਪੇਗਾਸਸ ਜਾਸੂਸੀ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਜਨਤਾ ਦਰਬਾਰ ਦੀ ਸਮਾਪਤੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਐਮ ਨਿਤੀਸ਼ ਨੇ ਕਿਹਾ ਕਿ ਕਈ ਦਿਨਾਂ ਤੋਂ ਟੈਲੀਫੋਨ ਟੈਪਿੰਗ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਇਹ ਗੱਲ ਮੈਂ ਪਹਿਲਾਂ ਵੀ ਕਹਿ ਚੁਕਿਆ ਹਾਂ। ਮੇਰੇ ਅਨੁਸਾਰ, ਇਸ ਮਾਮਲੇ ਵਿਚ ਇੱਕ-ਇੱਕ ਕਰਕੇ ਚੀਜ਼ਾਂ ਨੂੰ ਵੇਖਣ ਤੋਂ ਬਾਅਦ, ਉਚਿਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਹੋਰ ਪੜ੍ਹੋ: Olympic: 1912 ਤੋਂ ਬਾਅਦ ਪਹਿਲੀ ਵਾਰ High Jump ‘ਚ ਇਨ੍ਹਾਂ ਖਿਡਾਰੀਆਂ ਨੂੰ ਦਿੱਤੇ 2 ਸੋਨ ਤਗਮੇ
Nitish Kumar
ਹੋਰ ਪੜ੍ਹੋ: ਸਾਬਕਾ ਕੇਂਦਰੀ ਮੰਤਰੀ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਅਕਾਲੀ ਦਲ ਛੱਡ BJP ‘ਚ ਸ਼ਾਮਲ
ਮੁੱਖ ਮੰਤਰੀ ਨੇ ਕਿਹਾ, "ਲੋਕ ਸੰਸਦ ਵਿਚ ਇਸ ਬਾਰੇ ਗੱਲ ਕਰ ਰਹੇ ਹਨ ਕਿ ਕੀ ਹੋਇਆ ਅਤੇ ਕੀ ਨਹੀਂ ਹੋਇਆ। ਅਸੀਂ ਵੇਖਦੇ ਹਾਂ ਕਿ ਅਖ਼ਬਾਰਾਂ ਵਿਚ ਕੀ ਆ ਰਿਹਾ ਹੈ। ਪਰ ਇਸ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਕਿ ਕੌਣ ਕਿਸ ਦੇ ਫ਼ੋਨ ਕਾਲ ਨੂੰ ਸੁਣ ਰਿਹਾ ਹੈ। ਤਾਂ ਜੋ ਵੀ ਸੱਚਾਈ ਹੋਵੇ, ਉਹ ਬਾਹਰ ਆ ਜਾਵੇ।" ਨਿਤੀਸ਼ ਕੁਮਾਰ ਨੇ ਕਿਹਾ ਕਿ, "ਅਸੀਂ ਇਸ ਪੂਰੇ ਮਾਮਲੇ ਬਾਰੇ ਪੂਰੀ ਤਰ੍ਹਾਂ ਜਾਣੂ ਨਹੀਂ ਹਾਂ। ਜੋ ਵੀ ਸਾਹਮਣੇ ਆ ਰਿਹਾ ਹੈ, ਉਹ ਅਸੀਂ ਪੜ੍ਹ ਰਹੇ ਹਾਂ ਅਤੇ ਵੇਖ ਰਹੇ ਹਾਂ। ਪਰ ਮੇਰੇ ਅਨੁਸਾਰ, ਜੇ ਅਜਿਹਾ ਹੋਇਆ ਹੈ ਤਾਂ ਇਹ ਗਲਤ ਹੈ। ਜੇਕਰ ਕੇਂਦਰ ਸਰਕਾਰ (Central Government) ਇਨਕਾਰ ਕਰ ਰਹੀ ਹੈ, ਤਾਂ ਉਸਨੂੰ ਪੂਰੇ ਮਾਮਲੇ ਨੂੰ ਸਾਹਮਣੇ ਲਿਆਉਣਾ ਚਾਹੀਦਾ ਹੈ।”