
ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦੇ 6 ਸਾਲ ਲਈ ਕੀਤਾ ਪਾਰਟੀ ਤੋਂ ਬਾਹਰ
ਸਾਬਕਾ MLA ਸੁਸ਼ੀਲ ਰਿੰਕੂ ਦੇ ਵਿਰੋਧ 'ਚ ਦਿਤਾ ਸੀ ਹਰਸਿਮਰਨਜੀਤ ਬੰਟੀ ਨੇ ਅਸਤੀਫ਼ਾ
ਮੁਹਾਲੀ : ਜਲੰਧਰ ਵਿਖੇ ਨਗਰ ਨਿਗਮ ’ਚ ਕਾਂਗਰਸ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦੇ ਛੱਡ ਦਿੱਤੇ ਹਨ।
letter
ਕਾਂਗਰਸੀ ਆਗੂ ਤੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਅਸਤੀਫ਼ਾ ਭੇਜਿਆ ਹੈ। ਇਸ ਗੱਲ ਦੀ ਪੁਸ਼ਟੀ ਕਰਦਿਆ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਆਪਣਾ ਅਸਤੀਫ਼ਾ ਪਾਰਟੀ ਦੇ ਸੂਬਾ ਪ੍ਰਧਾਨ ਨੂੰ ਭੇਜ ਦਿੱਤਾ ਹੈ।
letter
ਉਧਰ ਕਾਂਗਰਸ ਪਾਰਟੀ ਵਲੋਂ ਵੀ ਇੱਕ ਪੱਤਰ ਜਾਰੀ ਹੋਇਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਜਲੰਧਰ ਨਗਰ ਨਿਗਮ ਦੇ ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਚਲਦੇ ਪਾਰਟੀ 'ਚੋਂ 6 ਸਾਲ ਲਈ ਕੱਢ ਦਿਤਾ ਗਿਆ ਹੈ। ਇਸ ਦੌਰਾਨ ਹਰਸਿਮਰਨਜੀਤ ਸਿੰਘ ਬੰਟੀ ਵੱਲੋਂ ਅਸਤੀਫਾ ਦੇਣ ਦੀ ਚਰਚਾ ਹੈ।
Harsimranjit Singh Bunty
ਬੰਟੀ ਨੇ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਸੁਸ਼ੀਲ ਰਿੰਕੂ ਦਾ ਵਿਰੋਧ ਕੀਤਾ ਸੀ ਅਤੇ ਆਮ ਆਦਮੀ ਪਾਰਟੀ ਦੀ ਮਦਦ ਕੀਤੀ ਸੀ। ਇਸ ਦੇ ਕਈ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਾਰਟੀ ਨੇ ਕਾਰਵਾਈ ਦੀ ਤਿਆਰੀ ਕਰ ਲਈ ਸੀ।