
ਵਾਰਦਾਤ ਦੀ ਵੀਡੀਓ ਸੋਸ਼ਲ ਮੀਡੀਆ ਤੇ ਹੋਈ ਵਾਇਰਲ
ਨਵੀਂ ਦਿੱਲੀ: ਦਿੱਲੀ ਵਿਚ ਦਿਨ ਦਿਹਾੜੇ ਇਕ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪੈਸੇ ਦੇ ਝਗੜੇ 'ਚ ਨੌਜਵਾਨ ਦਾ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਪਛਾਣ ਯੂਸਫ ਅਲੀ (21) ਵਾਸੀ ਸੰਗਮ ਵਿਹਾਰ ਵਜੋਂ ਹੋਈ ਹੈ। ਇਸ ਘਟਨਾ ਦੀ ਇਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ 'ਚ ਇਕ ਨੌਜਵਾਨ ਯੂਸਫ 'ਤੇ ਚਾਕੂ ਨਾਲ ਵਾਰ ਕਰਦਾ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ: ਚੇਤਨ ਸਿੰਘ ਜੌੜਾਮਾਜਰਾ ਵਲੋਂ ਪੱਤਰਕਾਰਾਂ ਲਈ ਆਨਲਾਈਨ ਐਕਰੀਡੇਸ਼ਨ ਪੋਰਟਲ ਜਾਰੀ
ਇਸ ਦੇ ਨਾਲ ਹੀ ਵੀਡੀਓ 'ਚ ਹੋਰ ਲੋਕ ਵੀ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਵੀ ਨਹੀਂ ਕੀਤੀ। ਜਦਕਿ ਕੁਝ ਲੋਕ ਬਾਅਦ 'ਚ ਆ ਕੇ ਕਾਤਲ ਦੀ ਕੁੱਟਮਾਰ ਕਰਦੇ ਹਨ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਹੁੰਦੀ ਹੈ। ਮ੍ਰਿਤਕ ਦੇ ਪਿਤਾ ਨੇ ਪੁਲਿਸ ਨੂੰ ਦਸਿਆ ਕਿ ਕਰੀਬ ਤਿੰਨ-ਚਾਰ ਦਿਨ ਪਹਿਲਾਂ ਸ਼ਾਹਰੁਖ ਨਾਂ ਦਾ ਲੜਕਾ ਉਨ੍ਹਾਂ ਨੂੰ ਪੈਸਿਆਂ ਲਈ ਧਮਕੀਆਂ ਦੇ ਰਿਹਾ ਸੀ। ਉਸ ਨੇ ਦੱਸਿਆ ਕਿ ਉਸ ਦੇ ਲੜਕੇ ਯੂਸਫ ਨੇ ਕਥਿਤ ਸ਼ਾਹਰੁਖ ਤੋਂ 3000 ਰੁਪਏ ਉਧਾਰ ਲਏ ਸਨ ਅਤੇ ਉਹ ਪੀੜਤ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ। ਉਹ ਪੈਸੇ ਮੋੜਨ ਦੇ ਸਮਰੱਥ ਨਹੀਂ ਸੀ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਦੇ ਜਗਦੇਵ ਸਿੰਘ ਭਟੋਏ ਨਗਰ ਨਿਗਮ ਮੋਰਿੰਡਾ ਦੇ ਬਣੇ ਪ੍ਰਧਾਨ
ਜਿਸ ਕਾਰਨ ਸ਼ਾਹਰੁਖ ਨੇ ਉਸ ਦੇ ਬੇਟੇ ਯੂਸਫ ਅਲੀ ਨੂੰ ਚਾਕੂ ਮਾਰਿਆ ਹੈ। ਉਸਨੂੰ ਬੱਤਰਾ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੇ ਪੁੱਤਰ ਨੂੰ ਮ੍ਰਿਤਕ ਐਲਾਨ ਦਿਤਾ ਗਿਆ। ਪੁਲਿਸ ਮੁਤਾਬਕ ਜਦੋਂ ਸ਼ਾਹਰੁਖ ਕਤਲ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਲੋਕਾਂ ਨੇ ਉਸ ਨੂੰ ਫੜ ਲਿਆ ਅਤੇ ਕੁੱਟਮਾਰ ਕੀਤੀ। ਪੁਲਿਸ ਨੇ ਸ਼ਾਹਰੁਖ ਨੂੰ ਗ੍ਰਿਫਤਾਰ ਕਰ ਲਿਆ ਹੈ।