ਮਨੀਪੁਰ ਹਿੰਸਾ ਕਾਰਨ 14,763 ਬੱਚਿਆਂ ਦੇ ਸਕੂਲ ਛੁੱਟੇ, ਸਿੱਖਿਆ ਮੰਤਰਾਲੇ ਨੇ ਰਾਜ ਸਭਾ ’ਚ ਦਿਤੀ ਜਾਣਕਾਰੀ
Published : Aug 2, 2023, 4:15 pm IST
Updated : Aug 2, 2023, 4:15 pm IST
SHARE ARTICLE
Image: For representation purpose only.
Image: For representation purpose only.

93.5 ਫ਼ੀ ਸਦੀ ਨੂੰ ਨੇੜਲੇ ਸਕੂਲਾਂ ਵਿਚ ਦਿਤਾ ਗਿਆ ਮੁਫ਼ਤ ਦਾਖਲਾ


 

ਨਵੀਂ ਦਿੱਲੀ: ਮਨੀਪੁਰ ਵਿਚ ਜਾਰੀ ਹਿੰਸਾ ਕਾਰਨ 14,000 ਤੋਂ ਵੱਧ ਸਕੂਲੀ ਬੱਚੇ ਅਪਣੇ ਸਕੂਲ ਛੱਡਣ ਲਈ ਮਜਬੂਰ ਹੋਏ ਹਨ। ਕੇਂਦਰੀ ਸਿੱਖਿਆ ਮੰਤਰਾਲੇ ਨੇ ਬੁਧਵਾਰ ਨੂੰ ਰਾਜ ਸਭਾ 'ਚ ਇਹ ਜਾਣਕਾਰੀ ਦਿਤੀ।ਕੇਂਦਰੀ ਸਿੱਖਿਆ ਰਾਜ ਮੰਤਰੀ ਅੰਨਪੂਰਨਾ ਦੇਵੀ ਨੇ ਰਾਜ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਕਿਹਾ ਕਿ ਇਨ੍ਹਾਂ ਬੱਚਿਆਂ ਵਿਚੋਂ 93 ਫ਼ੀ ਸਦੀ ਤੋਂ ਵੱਧ ਨੇ ਨੇੜਲੇ ਸਕੂਲ ਵਿਚ ਦਾਖਲਾ ਲਿਆ ਹੈ।

ਇਹ ਵੀ ਪੜ੍ਹੋ: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕੌਮਾਂਤਰੀ ਨੈੱਟਵਰਕ ਦਾ ਪਰਦਾਫਾਸ਼, 3 ਗ੍ਰਿਫਤਾਰ 

ਉਨ੍ਹਾਂ ਕਿਹਾ, “ਮਣੀਪੁਰ ਵਿਚ ਮੌਜੂਦਾ ਸਥਿਤੀ ਕਾਰਨ ਕੁੱਲ 14,763 ਸਕੂਲ ਜਾਣ ਵਾਲੇ ਬੱਚੇ ਵਿਸਥਾਪਤ ਹੋ ਗਏ ਹਨ। ਵਿਦਿਆਰਥੀਆਂ ਦੀ ਦਾਖਲਾ ਪ੍ਰਕਿਰਿਆ ਦੀ ਸਹੂਲਤ ਲਈ ਹਰੇਕ ਰਾਹਤ ਕੈਂਪ ਲਈ ਇਕ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।” ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਵਿਚੋਂ 93.5 ਫ਼ੀ ਸਦੀ ਨੂੰ ਨੇੜਲੇ ਸਕੂਲ ਵਿਚ ਮੁਫਤ ਦਾਖਲਾ ਦਿਤਾ ਗਿਆ ਹੈ।  

ਇਹ ਵੀ ਪੜ੍ਹੋ: ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਨੂੰ ਆਮਦਨ ਅਤੇ ਸੰਪਤੀ ਸਰਟੀਫਿਕੇਟ ਜਾਰੀ ਕਰਨ ਸਬੰਧੀ ਹਦਾਇਤਾਂ ਜਾਰੀ

ਦੱਸ ਦੇਈਏ ਕਿ ਮਨੀਪੁਰ ਵਿਚ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਮੇਈਤੀ ਭਾਈਚਾਰੇ ਦੀ ਮੰਗ ਦੇ ਵਿਰੋਧ ਵਿਚ 3 ਮਈ ਨੂੰ ਪਹਾੜੀ ਜ਼ਿਲ੍ਹਿਆਂ ਵਿਚ 'ਕਬਾਇਲੀ ਏਕਤਾ ਮਾਰਚ' ਦਾ ਆਯੋਜਨ ਕਰਨ ਤੋਂ ਬਾਅਦ ਭੜਕੀ ਹਿੰਸਾ ਵਿਚ 160 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਨੂਹ ਹਿੰਸਾ ਨੂੰ ਲੈ ਕੇ ਸੁਪ੍ਰੀਮ ਕੋਰਟ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਤਾੜਨਾ

ਮੇਈਤੀ ਭਾਈਚਾਰਾ ਰਾਜ ਦੀ ਆਬਾਦੀ ਦਾ ਲਗਭਗ 53 ਫ਼ੀ ਸਦੀ ਬਣਦਾ ਹੈ ਅਤੇ ਉਹ ਮੁੱਖ ਤੌਰ 'ਤੇ ਇੰਫਾਲ ਘਾਟੀ ਵਿਚ ਰਹਿੰਦੇ ਹਨ। ਇਸ ਦੇ ਨਾਲ ਹੀ, ਨਾਗਾ ਅਤੇ ਕੂਕੀ ਵਰਗੇ ਆਦਿਵਾਸੀ ਭਾਈਚਾਰਿਆਂ ਦੀ ਆਬਾਦੀ ਦਾ 40 ਫ਼ੀ ਸਦੀ ਹਿੱਸਾ ਹੈ ਅਤੇ ਜ਼ਿਆਦਾਤਰ ਪਹਾੜੀ ਜ਼ਿਲ੍ਹਿਆਂ ਵਿਚ ਰਹਿੰਦੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement