Jagdish Tytler News: ’84 ਸਿੱਖ ਨਸਲਕੁਸ਼ੀ: ਟਾਈਟਲਰ ਵਿਰੁਧ ਦੋਸ਼ ਤੈਅ ਕਰਨ ਬਾਰੇ ਅਦਾਲਤ ਦਾ ਫੈਸਲਾ ਟਲਿਆ
Published : Aug 2, 2024, 11:41 am IST
Updated : Aug 2, 2024, 5:02 pm IST
SHARE ARTICLE
Court adjourns hearing against accused Jagdish Tytler till August 16
Court adjourns hearing against accused Jagdish Tytler till August 16

1984 Sikh Genocide case: ਵਿਸ਼ੇਸ਼ ਸੀ.ਬੀ.ਆਈ. ਜੱਜ ਰਾਕੇਸ਼ ਸਿਆਲ ਦੇ ਛੁੱਟੀ ’ਤੇ ਹੋਣ ਕਾਰਨ ਹੁਣ ਅਦਾਲਤ 16 ਅਗੱਸਤ ਨੂੰ ਸੁਣਾ ਸਕਦੀ ਹੈ ਫੈਸਲਾ

 

Jagdish Tytler News:

 ਦਿੱਲੀ ਦੀ ਇਕ ਅਦਾਲਤ 1984 ਦੇ ਸਿੱਖ ਕਤਲੇਆਮ ਦੌਰਾਨ ਪੁਲ ਬੰਗਸ਼ ਗੁਰਦੁਆਰੇ ਦੇ ਸਾਹਮਣੇ ਤਿੰਨ ਵਿਅਕਤੀਆਂ ਦੇ ਕਥਿਤ ਕਤਲ ਨਾਲ ਜੁੜੇ ਮਾਮਲੇ ’ਚ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਵਿਰੁਧ ਦੋਸ਼ ਤੈਅ ਕਰਨ ’ਤੇ 16 ਅਗੱਸਤ ਨੂੰ ਅਪਣਾ ਫੈਸਲਾ ਸੁਣਾ ਸਕਦੀ ਹੈ। 

ਪੜ੍ਹੋ ਇਹ ਖ਼਼ਬਰ :   Australia News: ਆਸਟਰੇਲੀਆ ਦਾ ਅਰਾਈਵਲ ਕਾਰਡ ਹਾਈਟੈੱਕ ਹੋ ਕੇ ਬਣੇਗਾ ਆਈ.ਪੀ. ਸੀ.

ਇਹ ਹੁਕਮ ਸ਼ੁਕਰਵਾਰ ਨੂੰ ਆਉਣਾ ਸੀ ਪਰ ਵਿਸ਼ੇਸ਼ ਸੀ.ਬੀ.ਆਈ. ਜੱਜ ਰਾਕੇਸ਼ ਸਿਆਲ ਦੇ ਛੁੱਟੀ ’ਤੇ ਹੋਣ ਕਾਰਨ ਇਸ ਨੂੰ ਟਾਲ ਦਿਤਾ ਗਿਆ। ਜੱਜ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ। 

ਇਕ ਗਵਾਹ ਨੇ ਚਾਰਜਸ਼ੀਟ ਵਿਚ ਕਿਹਾ ਸੀ ਕਿ ਟਾਈਟਲਰ 1 ਨਵੰਬਰ 1984 ਨੂੰ ਗੁਰਦੁਆਰੇ ਦੇ ਸਾਹਮਣੇ ਇਕ ਚਿੱਟੀ ਅੰਬੈਸਡਰ ਕਾਰ ਤੋਂ ਬਾਹਰ ਆਇਆ ਸੀ ਅਤੇ ਭੀੜ ਨੂੰ ਇਹ ਕਹਿ ਕੇ ਭੜਕਾਇਆ ਸੀ ਕਿ ‘ਸਿੱਖਾਂ ਨੂੰ ਮਾਰ ਦਿਉ, ਉਨ੍ਹਾਂ ਨੇ ਸਾਡੀ ਮਾਂ ਨੂੰ ਮਾਰ ਦਿਤਾ ਹੈ’, ਜਿਸ ਕਾਰਨ ਤਿੰਨ ਲੋਕਾਂ ਦਾ ਕਤਲ ਹੋ ਗਿਆ। 

ਪਿਛਲੇ ਸਾਲ ਅਗੱਸਤ ’ਚ ਸੈਸ਼ਨ ਕੋਰਟ ਨੇ ਟਾਈਟਲਰ ਨੂੰ ਇਕ ਲੱਖ ਰੁਪਏ ਦੇ ਨਿੱਜੀ ਬਾਂਡ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ ’ਤੇ ਅਗਾਊਂ ਜ਼ਮਾਨਤ ਦੇ ਦਿਤੀ ਸੀ। 

ਪੜ੍ਹੋ ਇਹ ਖ਼਼ਬਰ :   Punjab Pollution News: ਪੰਜਾਬ ਦਾ ਲੁਧਿਆਣਾ ਟਾਪ 10 ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ’ਚ ਸ਼ਾਮਲ

ਅਦਾਲਤ ਨੇ ਟਾਈਟਲਰ ’ਤੇ ਕੁੱਝ ਸ਼ਰਤਾਂ ਵੀ ਰੱਖੀਆਂ ਸਨ, ਜਿਨ੍ਹਾਂ ’ਚ ਇਹ ਵੀ ਸ਼ਾਮਲ ਸੀ ਕਿ ਉਹ ਇਸ ਮਾਮਲੇ ’ਚ ਸਬੂਤਾਂ ਨਾਲ ਛੇੜਛਾੜ ਨਹੀਂ ਕਰਨਗੇ ਅਤੇ ਬਿਨਾਂ ਇਜਾਜ਼ਤ ਦੇ ਦੇਸ਼ ਨਹੀਂ ਛੱਡਣਗੇ। ਏਜੰਸੀ ਨੇ ਟਾਈਟਲਰ ’ਤੇ ਭਾਰਤੀ ਦੰਡਾਵਲੀ ਦੀ ਧਾਰਾ 147, 109 ਅਤੇ 302 ਤਹਿਤ ਦੋਸ਼ ਲਗਾਏ ਹਨ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Court adjourns hearing against accused Jagdish Tytler till August 16, stay tuned to Rozana Spokesman)

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement