Air India cancels flights: ਏਅਰ ਇੰਡੀਆ ਨੇ ਇਜ਼ਰਾਈਲ ਜਾਣ ਵਾਲੀਆਂ ਉਡਾਣਾਂ 'ਤੇ ਲਗਾਈ ਰੋਕ , ਜਾਣੋਂ ਪੂਰਾ ਮਾਮਲਾ
Published : Aug 2, 2024, 2:13 pm IST
Updated : Aug 2, 2024, 2:20 pm IST
SHARE ARTICLE
 Air India cancels flights
Air India cancels flights

ਮਿਡਲ ਈਸਟ 'ਚ ਤਣਾਅ ਦੇ ਮੱਦੇਨਜ਼ਰ ਲਿਆ ਫੈਸਲਾ

  Air India cancels flights : ਇਜ਼ਰਾਈਲ ਸਮੇਤ ਮੱਧ ਪੂਰਬ ਦੇ ਦੇਸ਼ਾਂ 'ਚ ਤਣਾਅ ਦੇ ਮੱਦੇਨਜ਼ਰ ਏਅਰ ਇੰਡੀਆ ਨੇ 8 ਅਗਸਤ ਤੱਕ ਤੇਲ ਅਵੀਵ ਜਾਣ ਵਾਲੀਆਂ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਈਰਾਨ ਦੀ ਰਾਜਧਾਨੀ ਤਹਿਰਾਨ 'ਚ ਹਾਲ ਹੀ 'ਚ ਹਮਾਸ ਦੇ ਸੀਨੀਅਰ ਨੇਤਾ ਦੀ ਹੱਤਿਆ ਤੋਂ ਬਾਅਦ ਮੱਧ ਪੂਰਬ ਦੇ ਦੇਸ਼ਾਂ 'ਚ ਤਣਾਅ ਦੀ ਸਥਿਤੀ ਬਣੀ ਹੋਈ ਹੈ। 

ਈਰਾਨ ਦਾ ਇਲਜ਼ਾਮ ਹੈ ਕਿ ਇਸ ਕਤਲ ਵਿੱਚ ਇਜ਼ਰਾਈਲ ਦਾ ਹੱਥ ਹੈ। ਉਸ ਨੇ ਬਦਲਾ ਲੈਣ ਦਾ ਐਲਾਨ ਕੀਤਾ ਹੈ। ਇਸ ਕਾਰਨ ਈਰਾਨ ਤੋਂ ਲੈ ਕੇ ਇਜ਼ਰਾਈਲ ਅਤੇ ਮੱਧ ਪੂਰਬ ਦੇ ਹੋਰ ਦੇਸ਼ਾਂ ਤੱਕ ਜੰਗ ਦੀ ਸਥਿਤੀ ਪੈਦਾ ਹੋ ਗਈ ਹੈ।

ਈਰਾਨ ਅਤੇ ਇਜ਼ਰਾਈਲ ਵਿਚਾਲੇ ਟਕਰਾਅ ਦੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਏਅਰ ਇੰਡੀਆ ਨੇ ਵੱਡਾ ਫੈਸਲਾ ਲਿਆ ਹੈ। ਏਅਰ ਇੰਡੀਆ ਨੇ ਤੁਰੰਤ ਪ੍ਰਭਾਵ ਨਾਲ ਨਵੀਂ ਦਿੱਲੀ ਤੋਂ ਤੇਲ-ਅਵੀਵ ਜਾਣ ਵਾਲੀਆਂ ਆਪਣੀਆਂ ਸਾਰੀਆਂ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਕਾਰਨ ਕਈ ਯਾਤਰੀਆਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਤੋਂ ਪਹਿਲਾਂ ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਭਾਰਤੀ ਦੂਤਘਰ ਨੇ ਵੀਰਵਾਰ ਨੂੰ ਭਾਰਤੀ ਨਾਗਰਿਕਾਂ ਨੂੰ ਅਗਲੇ ਹੁਕਮਾਂ ਤੱਕ ਇਸ ਪੱਛਮੀ ਏਸ਼ੀਆਈ ਦੇਸ਼ ਦੀ ਯਾਤਰਾ ਨਾ ਕਰਨ ਅਤੇ ਇਜ਼ਰਾਈਲ ਅਤੇ ਕੱਟੜਪੰਥੀ ਸਮੂਹ ਹਿਜ਼ਬੁੱਲਾ ਦਰਮਿਆਨ ਵਧਦੇ ਤਣਾਅ ਦੇ ਮੱਦੇਨਜ਼ਰ ਦੇਸ਼ ਛੱਡਣ ਲਈ “ਸਖਤ ਸਲਾਹ” ਦਿੱਤੀ ਸੀ। 

ਪਿਛਲੇ ਸਾਲ 8 ਅਕਤੂਬਰ ਤੋਂ ਇਜ਼ਰਾਈਲ-ਲੇਬਨਾਨ ਸਰਹੱਦ 'ਤੇ ਇਜ਼ਰਾਇਲੀ ਫੌਜਾਂ ਅਤੇ ਹਿਜ਼ਬੁੱਲਾ ਵਿਚਾਲੇ ਸੰਘਰਸ਼ ਚੱਲ ਰਿਹਾ ਹੈ। ਇਜ਼ਰਾਈਲ ਨੇ ਮੰਗਲਵਾਰ ਨੂੰ ਦੱਖਣੀ ਬੇਰੂਤ 'ਚ ਹਿਜ਼ਬੁੱਲਾ ਦੇ ਚੋਟੀ ਦੇ ਫੌਜੀ ਕਮਾਂਡਰ ਫੌਦ ਸ਼ੁਕੁਰ ਨੂੰ ਨਿਸ਼ਾਨਾ ਬਣਾਇਆ। ਬਾਅਦ ਵਿੱਚ ਇਜ਼ਰਾਈਲ ਨੇ ਪੁਸ਼ਟੀ ਕੀਤੀ ਕਿ ਉਸਨੇ ਸ਼ੁਕੁਰ ਨੂੰ ਮਾਰ ਗਿਰਾਇਆ ਹੈ। ਇਜ਼ਰਾਈਲ ਦਾ ਦਾਅਵਾ ਹੈ ਕਿ ਉਸ ਦੇ ਕਬਜ਼ੇ ਵਾਲੇ ਗੋਲਾਨ ਹਾਈਟਸ ਖੇਤਰ ਵਿੱਚ ਵੀਕਐਂਡ ਰਾਕੇਟ ਨਾਲ ਕੀਤੇ ਗਏ ਹਮਲੇ ਵਿੱਚ ਸ਼ੁਕੁਰ ਦਾ ਹੱਥ ਸੀ ,ਜਿਸ ਵਿੱਚ 12 ਨੌਜਵਾਨਾਂ ਦੀ ਮੌਤ ਹੋ ਗਈ ਸੀ।

Location: India, Delhi

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement