Earthquake News: 24 ਘੰਟਿਆਂ ਵਿਚ ਦੋ ਵਾਰ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਡਰੇ ਲੋਕ ਘਰਾਂ ਵਿਚੋਂ ਭੱਜੇ ਬਾਹਰ
Published : Aug 2, 2024, 1:31 pm IST
Updated : Aug 2, 2024, 3:14 pm IST
SHARE ARTICLE
Himachal  Earthquake News in punjabi
Himachal Earthquake News in punjabi

Earthquake News: ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.2 ਮਾਪੀ ਗਈ

Himachal Earthquake News in punjabi: ਹਿਮਾਚਲ ਪ੍ਰਦੇਸ਼ ਦੇ ਕਬਾਇਲੀ ਜ਼ਿਲ੍ਹੇ ਲਾਹੌਲ ਸਪਿਤੀ ਵਿਚ 24 ਘੰਟਿਆਂ ਦੇ ਅੰਦਰ ਦੂਜੀ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.2 ਮਾਪੀ ਗਈ। ਜ਼ਮੀਨ ਦੇ ਅੰਦਰ ਇਸ ਦੀ ਡੂੰਘਾਈ 5 ਕਿਲੋਮੀਟਰ ਸੀ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਦੇ ਅਨੁਸਾਰ, ਵੀਰਵਾਰ ਨੂੰ ਸਵੇਰੇ 9:49 ਵਜੇ ਧਰਤੀ ਤਿੰਨ ਤੋਂ ਚਾਰ ਵਾਰ ਹਿੱਲੀ। ਲਾਹੌਲ ਸਪਿਤੀ 'ਚ ਬੁੱਧਵਾਰ ਰਾਤ ਨੂੰ ਵੀ 3.2 ਤੀਬਰਤਾ ਦਾ ਭੂਚਾਲ ਆਇਆ।

ਹਿਮਾਚਲ 'ਚ ਤਬਾਹੀ ਦੇ ਵਿਚਕਾਰ, ਵਾਰ-ਵਾਰ ਭੂਚਾਲ ਦੇ ਝਟਕਿਆਂ ਕਾਰਨ ਲੋਕ ਡਰੇ ਹੋਏ ਹਨ। ਹਾਲਾਂਕਿ ਘੱਟ ਤੀਬਰਤਾ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਲਾਹੌਲ ਸਪਿਤੀ ਜ਼ਿਲ੍ਹਾ ਜ਼ੋਨ 5 ਵਿੱਚ ਆਉਂਦਾ ਹੈ, ਜੋ ਭੂਚਾਲ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਸੰਵੇਦਨਸ਼ੀਲ ਹੈ। ਇਸੇ ਕਰਕੇ ਇੱਥੇ ਵਾਰ-ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement