Delhi News : ਰਾਹੁਲ ਗਾਂਧੀ ਦੇ ਬਿਆਨ 'ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ ਪ੍ਰਤੀਕਰਮ

By : BALJINDERK

Published : Aug 2, 2025, 3:51 pm IST
Updated : Aug 2, 2025, 3:51 pm IST
SHARE ARTICLE
ਰਾਹੁਲ ਗਾਂਧੀ ਦੇ ਬਿਆਨ 'ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ ਪ੍ਰਤੀਕਰਮ
ਰਾਹੁਲ ਗਾਂਧੀ ਦੇ ਬਿਆਨ 'ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ ਪ੍ਰਤੀਕਰਮ

Delhi News : ਰਾਹੁਲ ਗਾਂਧੀ ਨੂੰ ਅਰੁਣ ਜੇਤਲੀ ਦੇ ਪਰਿਵਾਰ ਤੋਂ ਮੁਆਫੀ ਮੰਗਣੀ ਚਾਹੀਦੀ ਹੈ-ਅਨੁਰਾਗ ਠਾਕੁਰ

Delhi News in Punjabi : ਲੋਕ ਸਭਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਬਿਆਨ 'ਤੇ ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਦਾ  ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ‘‘ਰਾਹੁਲ ਗਾਂਧੀ ਹਰ ਰੋਜ਼ ਇਕ ਨਵਾਂ ਝੂਠ ਅਤੇ ਇਕ ਨਵਾਂ ਪ੍ਰਚਾਰ ਲੈ ਕੇ ਆਉਂਦੇ ਹਨ। ਮੈਂ ਰਾਹੁਲ ਗਾਂਧੀ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਅਰੁਣ ਜੇਤਲੀ ਦੀ ਮੌਤ 24 ਅਗਸਤ 2019 ਨੂੰ ਹੋਈ ਸੀ ਅਤੇ ਖੇਤੀ ਕਾਨੂੰਨ ਕ੍ਰਮਵਾਰ 17 ਸਤੰਬਰ 2025 ਅਤੇ 20 ਸਤੰਬਰ 2020 ਨੂੰ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਕੀਤੇ ਗਏ ਸਨ। ਜਦੋਂ ਬਿੱਲ ਆਇਆ, ਅਰੁਣ ਜੇਤਲੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਰਾਹੁਲ ਗਾਂਧੀ ਨੂੰ ਅਰੁਣ ਜੇਤਲੀ ਦੇ ਪਰਿਵਾਰ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ’’

ਭਾਜਪਾ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਇਹ ਕਾਂਗਰਸ ਦਾ ਪ੍ਰਚਾਰ ਹੈ ਕਿ ਜਦੋਂ ਵੀ ਉਹ ਚੋਣਾਂ ਹਾਰਦੇ ਹਨ ਤਾਂ ECI, EVM ਅਤੇ ਚੋਣਾਂ ਦੇ ਨਿਯਮਾਂ ਨੂੰ ਦੋਸ਼ੀ ਠਹਿਰਾਉਂਦੇ ਹਨ। 2024 ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਦੇਸ਼ ਦੇ ਲੋਕਾਂ ਨੇ ਕਾਂਗਰਸ ਨੂੰ ਵਿਰੋਧੀ ਧਿਰ ਦਾ ਨੇਤਾ ਬਣਨ ਦਾ ਮੌਕਾ ਵੀ ਨਹੀਂ ਦਿੱਤਾ। 2024 ਦੀਆਂ ਲੋਕ ਸਭਾ ਚੋਣਾਂ ਵਿਚ, ਕਾਂਗਰਸ ਨੂੰ 100 ਸੀਟਾਂ ਵੀ ਨਹੀਂ ਮਿਲੀਆਂ। ਰਾਹੁਲ ਗਾਂਧੀ ਨੂੰ ਆਪਣੀ ਪਾਰਟੀ ਬਾਰੇ ਸੋਚਣਾ ਚਾਹੀਦਾ ਹੈ।

(For more news apart from BJP MP Anurag Thakur's reaction to Rahul Gandhi statement  News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement