
ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵੇਗੌੜਾ ਦਾ ਪੋਤਾ ਹੈ ਪ੍ਰਜਵਲ ਰੇਵੰਨਾ
Former MP Prajwal Revanna sentenced to life imprisonment in rape case : ਬੰਗਲੁਰੂ ਦੀ ਸਪੈਸ਼ਲ ਅਦਾਲਤ ਨੇ ਸਾਬਕਾ ਜੇਐਸਡੀ ਸੰਸਦ ਮੈਂਬਰ ਅਤੇ ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵੇਗੌੜਾ ਦੇ ਪੋਤੇ ਪ੍ਰਜਵਲ ਰੇਵੰਨਾ ਨੂੰ ਜਬਰ ਜਨਾਹ ਦੇ ਮਾਮਲੇ ’ਚ ਉਮਰ ਕੈਦ ਸੁਣਾਈ ਹੈ।
ਅਦਾਲਤ ਨੇ ਰੇਵਨਾ ਨੂੰ 10 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਅਤੇ ਇਹ ਰਾਸ਼ੀ ਪੀੜਤਾ ਨੂੰ ਮੁਆਵਜ਼ੇ ਦੇ ਰੂਪ ਵਿਚ ਦਿੱਤੀ ਜਾਵੇਗੀ। ਅਦਾਲਤ ਨੇ ਸਾਬਕਾ ਸੰਸਦ ਮੈਂਬਰ ਨੂੰ ਨੌਕਰਾਣੀ ਨਾਲ ਜਬਰ ਜਨਾਹ ਕਰਨ, ਯੌਨ ਸ਼ੋਸ਼ਣ ਅਤੇ ਧਮਕੀ ਦੇਣ ਦੇ ਮਾਮਲੇ ’ਚ 1 ਅਗਸਤ ਨੂੰ ਦੋਸ਼ੀ ਕਰਾਰ ਦਿੱਤਾ ਸੀ।
ਜ਼ਿਕਰਯੋਗ ਹੈ ਕਿ ਰੇਵਨਾ ਪਰਿਵਾਰ ਦੇ ਫਾਰਮਹਾਊਸ ’ਤੇ ਕੰਮ ਕਰਨ ਵਾਲੀ 47 ਸਾਲਾ ਮਹਿਲਾ ਨੇ ਪਿਛਲੇ ਸਾਲ ਅਪ੍ਰੈਲ ਮਹੀਨੇ ’ਚ ਆਰੋਪੀ ਖਿਲਾਫ਼ ਐਫਆਈਆਰ ਦਰਜ ਕਰਵਾਈ ਸੀ। ਉਸ ਨੇ ਰੇਵਨਾ ’ਤੇ 2021 ’ਚ ਕਈ ਵਾਰ ਰੇਪ ਕਰਨ ਅਤੇ ਕਿਸੇ ਨੂੰ ਘਟਨਾ ਸਬੰਧੀ ਦੱਸਣ ’ਤੇ ਵੀਡੀਓ ਲੀਕ ਕਰਨ ਦੀ ਧਮਕੀ ਦੇਣ ਦਾ ਆਰੋਪ ਲਗਾਇਆ ਸੀ। ਅਦਾਲਤ ਨੇ 18 ਜੁਲਾਈ ਨੂੰ ਮਾਮਲੇ ਦੀ ਸੁਣਵਾਈ ਪੂਰੀ ਕੀਤੀ ਸੀ, ਜਿਸ ਦਾ ਫੈਸਲਾ ਅੱਜ ਅਦਾਲਤ ਵੱਲੋਂ ਸੁਣਾਇਆ ਗਿਆ।