ਸੁਪਰੀਮ ਕੋਰਟ ’ਚ ਗੂੰਜੇਗਾ ਝੂਠੇ ਪੁਲਿਸ ਮੁਕਾਬਲਿਆਂ ’ਚ ਮਾਰੇ 8000 ਪੰਜਾਬੀ ਨੌਜਵਾਨਾਂ ਦਾ ਮਾਮਲਾ
Published : Sep 2, 2019, 10:55 am IST
Updated : Sep 2, 2019, 11:36 am IST
SHARE ARTICLE
8000 disappearances in punjab will be heard in supreme court
8000 disappearances in punjab will be heard in supreme court

ਪੰਜਾਬ ਵਿਚ 1984 ਦੇ ਦਹਾਕੇ ਵੇਲੇ ਕਥਿਤ ਤੌਰ ’ਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰੇ ਗਏ ਜਾਂ ਅਚਾਨਕ ਗੁੰਮ ਹੋਏ ਨੌਜਵਾਨਾਂ ਦਾ ਮਾਮਲਾ ਲੰਬੇ ਸਮੇਂ

ਨਵੀਂ ਦਿੱਲੀ : ਪੰਜਾਬ ਵਿਚ 1984 ਦੇ ਦਹਾਕੇ ਵੇਲੇ ਕਥਿਤ ਤੌਰ ’ਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰੇ ਗਏ ਜਾਂ ਅਚਾਨਕ ਗੁੰਮ ਹੋਏ ਨੌਜਵਾਨਾਂ ਦਾ ਮਾਮਲਾ ਲੰਬੇ ਸਮੇਂ ਤੋਂ ਗਰਮਾਉਂਦਾ ਰਿਹਾ ਹੈ। ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਨੇ ਵੀ ਇਸ ਗੰਭੀਰ ਮਾਮਲੇ ਨੂੰ ਜ਼ੋਰ ਸ਼ੋਰ ਨਾਲ ਉਠਾਇਆ ਸੀ। ਜਿਸ ਦੀ ਵਜ੍ਹਾ ਕਰਕੇ ਉਨ੍ਹਾਂ ਨੂੰ ਅਪਣੀ ਜਾਨ ਤਕ ਵੀ ਗਵਾਉਣੀ ਪਈ ਸੀ ਪਰ ਹੁਣ ਫਿਰ ਅਜਿਹੀ ਹੀ ਜਨਹਿਤ ਪਟੀਸ਼ਨ ਦੀ ਸੁਣਵਾਈ ਹੋਣ ਜਾ ਰਹੀ ਹੈ। ਜੋ ਸਾਲ 1984 ਤੋਂ ਬਾਅਦ ਪੰਜਾਬ ਵਿਚ ਅੱਤਵਾਦ ਵਿਰੋਧੀ ਕਾਰਵਾਈਆਂ ਦੇ ਨਾਂਅ ’ਤੇ ਪੁਲਿਸ ਵੱਲੋਂ ਕਥਿਤ ਤੌਰ ’ਤੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਮਾਰੇ ਗਏ ਨੌਜਵਾਨਾਂ, ਕਥਿਤ ਤੌਰ ’ਤੇ ਗੁੰਮ ਹੋਏ 8000 ਨੌਜਵਾਨਾਂ ਨਾਲ ਸਬੰਧਤ ਹੈ।

8000 disappearances in punjab will be heard in supreme court8000 disappearances in punjab will be heard in supreme court

ਇਸ ਪਟੀਸ਼ਨ ਨੂੰ ਕੁਝ ਨਵੇਂ ਮਿਲੇ ਸਬੂਤਾਂ ਦੇ ਆਧਾਰ ’ਤੇ ਦਾਇਰ ਕੀਤਾ ਗਿਆ ਹੈ। ਜਸਟਿਸ ਅਰੁਣ ਮਿਸ਼ਰਾ ਤੇ ਜਸਟਿਸ ਐੱਮਆਰ ਸ਼ਾਹ ਦੇ ਡਿਵੀਜ਼ਨ ਬੈਂਚ ਵੱਲੋਂ ਇਸ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ। ਇਹ ਮਾਮਲਾ 1984 ਤੋਂ ਲੈ ਕੇ 1995 ਤਕ ਦੇ ਸਮੇਂ ਦਾ ਹੈ। ਜਦੋਂ ਪੰਜਾਬ ਵਿੱਚ ਹਜ਼ਾਰਾਂ ਨੌਜਵਾਨ ਅਚਾਨਕ ਗੁੰਮ ਹੋ ਗਏ ਸਨ ਪਰ ਜਦੋਂ ਬਾਅਦ ਵਿਚ ਪਿੰਡ-ਪਿੰਡ ਜਾ ਕੇ ਇਸ ਬਾਰੇ ਤੱਥ ਤੇ ਅੰਕੜੇ ਇਕੱਠੇ ਕੀਤੇ ਗਏ ਤਾਂ ਇਹ ਮਾਮਲਾ ਵੱਡੇ ਪੱਧਰ ’ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਨਿਕਲਿਆ।

8000 disappearances in punjab will be heard in supreme court8000 disappearances in punjab will be heard in supreme court

ਇਸ ਜਨਹਿਤ ਪਟੀਸ਼ਨ ਵਿੱਚ 150 ਅਰਜ਼ੀਆਂ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਵਿਚ ਦੱਸਿਆ ਗਿਆ ਕਿ 1984 ਤੋਂ ਲੈ ਕੇ 1995 ਦੌਰਾਨ ਕਿਵੇਂ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਤੋਂ ਅੰਕੜੇ ਇਕੱਠੇ ਕੀਤੇ ਗਏ ਅਤੇ ਸੂਚਨਾ ਹਾਸਲ ਕਰਨ ਦੇ ਅਧਿਕਾਰ ਅਧੀਨ ਜਾਣਕਾਰੀ ਇਕੱਤਰ ਕੀਤੀਆਂ ਗਈਆਂ। ਪਟੀਸ਼ਨਰਾਂ ਦਾ ਦੋਸ਼ ਐ ਕਿ ਪਹਿਲਾਂ ਵੀ ਅਦਾਲਤਾਂ ਵਿਚ ਅਜਿਹੀਆਂ ਜਾਂਚ ਰਿਪੋਰਟਾਂ ਤੇ ਰਿਕਾਰਡ ਪੇਸ਼ ਹੋ ਚੁੱਕੇ ਹਨ। ਜਿਨ੍ਹਾਂ ਤੋਂ ਇਹ ਪਤਾ ਲੱਗਦਾ ਹੈ ਕਿ ‘ਪੰਜਾਬ ਪੁਲਿਸ ਤੇ ਸੁਰੱਖਿਆ ਦਸਤੇ ਅਕਸਰ ਪੰਜਾਬ ਵਿਚ ਅੱਤਵਾਦੀਆਂ ਦੇ ਨਾਂਅ ਹੇਠ ਲੋਕਾਂ ਨੂੰ ਅਗ਼ਵਾ ਕਰ ਲੈਂਦੇ ਸਨ ਅਤੇ ਫਿਰ ਉਨ੍ਹਾਂ ਨੂੰ ਝੂਠੇ ਪੁਲਿਸ ਮੁਕਾਬਲੇ ਵਿਖਾ ਕੇ ਮਾਰ ਦਿੱਤਾ ਜਾਂਦਾ ਸੀ ਤੇ ਫਿਰ ਉਨ੍ਹਾਂ ਦੇ ਸਮੂਹਕ ਅੰਤਿਮ ਸਸਕਾਰ ਕਰ ਦਿੱਤੇ ਜਾਂਦੇ ਸਨ।

8000 disappearances in punjab will be heard in supreme court8000 disappearances in punjab will be heard in supreme court

ਉਨ੍ਹਾਂ ਝੂਠੇ ਮੁਕਾਬਲਿਆਂ ਦੇ ਆਧਾਰ ’ਤੇ ਫਿਰ ਪੁਲਿਸ ਅਧਿਕਾਰੀ ਆਪਣੀਆਂ ਤਰੱਕੀਆਂ ਵੀ ਲੈਂਦੇ ਸਨ।’ ਪਟੀਸ਼ਨ ਮੁਤਾਬਕ ਉਦੋਂ ਪੰਜਾਬ ਵਿਚ ਭਾਰਤੀ ਸੰਵਿਧਾਨ ਦੀ ਧਾਰਾ 21 ਦੀਆਂ ਜਮ ਕੇ ਧੱਜੀਆਂ ਉਡਾਈਆਂ ਗਈਆਂ। ਪਟੀਸ਼ਨਰਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਸੀਨੀਅਰ ਵਕੀਲ ਕੌਲਿਨ ਗੌਂਜ਼ਾਲਵੇਸ ਤੇ ਸਤਨਾਮ ਸਿੰਘ ਬੈਂਸ ਪੇਸ਼ ਹੋਣਗੇ। ਜੋ ਇਸ ਮਾਮਲੇ ਵਿਚ ਦੀ ਵਿਆਪਕ ਜਾਂਚ ਕਰਵਾਉਣ ਦੀ ਮੰਗ ਅਦਾਲਤ ਕੋਲ ਕਰਨਗੇ। ਪਟੀਸ਼ਨ ਵਿਚ ਇਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੇ ਜਾਣ ਦਾ ਸੁਝਾਅ ਵੀ ਰੱਖਿਆ ਗਿਆ ਹੈ। ਦੇਖਣਾ ਹੋਵੇਗਾ ਕਿ ਅਦਾਲਤ ਇਸ ਮਾਮਲੇ ਵਿਚ ਕੀ ਰੁਖ਼ ਅਖ਼ਤਿਆਰ ਕਰਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement