
ਨਿਰਮਲਾ ਸੀਤਾਰਮਨ ਨੇ ਕਿਹਾ, 'ਮੈਂ ਉਦਯੋਗਾਂ ਨੂੰ ਮਿਲ ਰਹੀ ਹੈਂ ਤੇ ਉਨ੍ਹਾਂ ਦੇ ਵਿਚਾਰ ਲੈ ਰਹੀ ਹਾਂ।
ਨਵੀਂ ਦਿੱਲੀ: ਐਤਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦੇਸ਼ ਦੀ ਅਰਥ ਵਿਵਸਥਾ ਦੀ ਖਸਤਾ ਹਾਲਤ 'ਤੇ ਬੋਲਦਿਆਂ ਮੋਦੀ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਏ ਗਏ ਨੋਟਬੰਦੀ ਤੇ ਜੀਐਸਟੀ ਦੇ ਫੈਸਲਿਆਂ ਕਾਰਨ ਦੇਸ਼ ਮੰਦੀ ਦੇ ਜਾਲ ਵਿਚ ਫਸ ਗਿਆ ਹੈ। ਉਹਨਾਂ ਨੇ ਉਹਨਾਂ ਦੇ ਸ਼ਾਸ਼ਨ ਤੇ ਜਮ ਕੇ ਨਿਸ਼ਾਨੇ ਲਾਏ ਸਨ। ਇਸ ਪ੍ਰਕਾਰ ਉਹ ਅਪਣੇ ਹੀ ਬਿਆਨ ਵਿਚ ਫਸ ਗਏ ਹਨ।
Nirmala Sitaraman
ਉਨ੍ਹਾਂ ਇਹ ਵੀ ਕਿਹਾ ਕਿ ਬਦਲੇ ਦੀ ਸਿਆਸਤ ਕਰਨ ਦੀ ਬਜਾਏ ਲੋਕਾਂ ਦੇ ਸੁਝਾਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤੇ ਅਰਥਵਿਵਸਥਾ ਨੂੰ ਗੰਭੀਰ ਸੁਸਤੀ ਤੋਂ ਮੁੜ ਬਹਾਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਤੇ ਦੇਸ਼ ਦੀ ਅਰਥ ਵਿਵਸਥਾ ਬਾਰੇ ਸਾਬਕਾ ਪ੍ਰਧਾਨ ਮੰਤਰੀ ਤੇ ਅਰਥਸ਼ਾਸਤਰੀ ਮਨਮੋਹਨ ਸਿੰਘ ਦੇ ਹਾਲੀਆ ਬਿਆਨ 'ਤੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਜਵਾਬ ਦਿੱਤਾ ਹੈ।
ਉਨ੍ਹਾਂ ਸਿੱਧੇ ਤੌਰ 'ਤੇ ਤਾਂ ਕੁਝ ਨਹੀਂ ਕਿਹਾ ਪਰ ਪੱਤਰਕਾਰਾਂ ਵੱਲੋਂ ਸਵਾਲ ਕੀਤੇ ਜਾਣ 'ਤੇ ਕਿਹਾ ਕਿ ਡਾ. ਸਿੰਘ ਨੇ ਜੋ ਵੀ ਕਿਹਾ ਹੈ, ਉਸ ਬਾਰੇ ਉਨ੍ਹਾਂ ਦਾ ਕੋਈ ਵਿਚਾਰ ਨਹੀਂ। ਉਨ੍ਹਾਂ ਕਿਹਾ ਕਿ ਡਾ. ਸਿੰਘ ਨੇ ਜੋ ਕਿਹਾ, ਉਨ੍ਹਾਂ ਵੀ ਉਸ ਨੂੰ ਸੁਣਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ, 'ਕੀ ਡਾ. ਮਨਮੋਹਨ ਸਿੰਘ ਕਹਿ ਰਹੇ ਹਨ ਕਿ 'ਸਿਆਸੀ ਬਦਲਾਕਖੋਰੀ' ਵਿੱਚ ਸ਼ਾਮਲ ਹੋਣ ਦੀ ਬਜਾਏ ਉਨ੍ਹਾਂ ਨੂੰ ਚੁੱਪ ਸਾਧੇ ਲੋਕਾਂ ਕੋਲੋਂ ਸਲਾਹ ਲੈਣੀ ਚਾਹੀਦੀ ਹੈ?
ਕੀ ਉਨ੍ਹਾਂ ਨੂੰ ਅਜਿਹਾ ਲੱਗਦਾ ਹੈ? ਠੀਕ ਹੈ, ਧੰਨਵਾਦ, ਮੈਂ ਇਸ 'ਤੇ ਉਨ੍ਹਾਂ ਦੀ ਗੱਲ ਸੁਣਾਂਗੀ। ਇਹੀ ਮੇਰਾ ਜਵਾਬ ਹੈ।' ਨਿਰਮਲਾ ਸੀਤਾਰਮਨ ਨੇ ਕਿਹਾ, 'ਮੈਂ ਉਦਯੋਗਾਂ ਨੂੰ ਮਿਲ ਰਹੀ ਹੈਂ ਤੇ ਉਨ੍ਹਾਂ ਦੇ ਵਿਚਾਰ ਲੈ ਰਹੀ ਹਾਂ। ਸਰਕਾਰ ਤੋਂ ਉਹ ਕੀ ਚਾਹੁੰਦੇ ਹਨ, ਉਸ 'ਤੇ ਸੁਝਾਅ ਲੈ ਰਹੀ ਹਾਂ। ਮੈਂ ਜਵਾਬ ਵੀ ਦੇ ਰਹੀ ਹਾਂ। ਮੈਂ ਪਹਿਲਾਂ ਵੀ ਦੋ ਵਾਰ ਅਜਿਹਾ ਕਰ ਚੁੱਕੀ ਹਾਂ ਤੇ ਅੱਗੇ ਵੀ ਕਰਾਂਗੀ।'
ਇਸ ਪ੍ਰਕਾਰ ਨਿਰਮਲਾ ਸੀਤਾਰਮਨ ਨੇ ਤਸੱਲੀਬਖਸ਼ ਜਵਾਬ ਨਹੀਂ ਦਿੱਤਾ। ਦਸ ਦਈਏ ਕਿ ਆਰਥਿਕ ਮੰਦੀ ਦਾ ਮਾਮਲਾ ਬਹੁਤ ਹੀ ਗਰਮਾਇਆ ਹੋਇਆ ਹੈ ਜਿਸ ਕਾਰਨ ਭਾਰਤ ਦੀ ਅਰਥਵਿਵਸਥਾ ਵੀ ਖਰਾਬ ਹੋ ਰਹੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।