
29 ਸਤੰਬਰ ਨੂੰ ਦਿੱਲੀ ਵਿਖੇ ਕਰਵਾਏ ਜਾਣ ਵਾਲੇ ਸਮਾਗਮ 'ਚ ਸਨਮਾਨਤ ਕੀਤਾ ਜਾਵੇਗਾ
ਚੰਡੀਗੜ੍ਹ : ਵਰਲਡ ਇੰਡੀਆ ਸਕੂਲ ਰੈਂਕਿੰਗ 2019 ਦੀ ਸੂਚੀ 'ਚ ਸਟ੍ਰਾਬੇਰੀ ਫੀਲਜ਼ ਹਾਈ ਸਕੂਲ ਚੰਡੀਗੜ੍ਹ ਨੂੰ ਪਹਿਲਾ ਸਥਾਨ ਮਿਲਿਆ ਹੈ। ਸਕੂਲ ਲਈ ਵੱਡੀ ਪ੍ਰਾਪਤੀ ਇਹ ਹੈ ਕਿ ਉਹ ਲਗਾਤਾਰ ਚਾਰ ਵਾਰ ਇਸ ਸੂਚੀ 'ਚ ਟਾਪ 'ਤੇ ਰਿਹਾ ਹੈ। ਸਕੂਲ ਦੀ ਪ੍ਰਬੰਧਕੀ ਕਮੇਟੀ ਨੂੰ 29 ਸਤੰਬਰ ਨੂੰ ਦਿੱਲੀ ਵਿਖੇ ਕਰਵਾਏ ਜਾਣ ਵਾਲੇ ਸਮਾਗਮ 'ਚ ਸਨਮਾਨਤ ਕੀਤਾ ਜਾਵੇਗਾ।
ਸਕੂਲ ਦੇ ਡਾਇਰੈਕਟਰ ਅਤੁਲ ਖੰਨਾ ਨੇ ਦੱਸਿਆ ਕਿ ਸਕੂਲ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਸ ਨੇ ਆਪਣੀ ਪੁਜੀਸ਼ਨ ਨੂੰ ਲਗਾਤਾਰ ਬਰਕਾਰ ਰੱਖਿਆ ਹੈ। ਇਸ ਦਾ ਸਿਹਰਾ ਬੱਚਿਆਂ ਅਤੇ ਅਧਿਆਪਕਾਂ ਨੂੰ ਜਾਂਦਾ ਹੈ, ਜੋ ਲਗਾਤਾਰ ਸਿੱਖਿਆ ਦੇ ਖੇਤਰ 'ਚ ਆਪਣੀ ਇਕਸਾਰਤਾ ਨੂੰ ਕਾਇਮ ਰੱਖ ਰਹੇ ਹਨ। ਇਸ ਤੋਂ ਇਲਾਵਾ ਸਕੂਲ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਤਰੀਕੇ ਨਾਲ ਸਿੱਖਿਆ ਦੇਣ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ।