
31 ਅਗਸਤ ਤੱਕ ਪੰਜਾਬ ਵਿੱਚ 1,36,70,847 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ
ਚੰਡੀਗੜ੍ਹ: ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਦੀ ਦੂਜੀ ਖੁਰਾਕ ਲਗਾਉਣ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਸਾਰੇ ਕੋਵਿਡ ਟੀਕਾਕਰਨ ਕੇਂਦਰਾਂ (Govt. Covid Vaccination Centres) ਵਿੱਚ ਦੂਜੀ ਖੁਰਾਕ ਲਗਾਉਣ ਲਈ ਹਰ ਐਤਵਾਰ ਦਾ ਦਿਨ ਨਿਰਧਾਰਤ ਕੀਤਾ ਹੈ। ਇੱਥੇ ਵੇਰਵੇ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਯਤਨਾਂ ਸਦਕਾ ਸੂਬੇ ਲਈ ਕੋਵਿਡ ਟੀਕੇ ਦੀ (Every Sunday earmarks to administer second dose) ਸਪਲਾਈ ਵਿੱਚ ਤੇਜ਼ੀ ਆਈ ਹੈ।
ਹੋਰ ਵੀ ਪੜ੍ਹੋ: ਰਾਜਸਥਾਨ 'ਚ ਵਿਆਹ ਸਮਾਗਮ 'ਚ ਖਾਣਾ ਖਾਣ ਤੋਂ ਬਾਅਦ 100 ਲੋਕ ਹੋਏ ਬਿਮਾਰ, ਹਸਪਤਾਲ ਭਰਤੀ
Vaccination
ਹਾਲਾਂਕਿ, ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੋਵਿਡ-19 ਟੀਕਾਕਰਨ ਜਾਂ ਲਾਭਪਾਤਰੀਆਂ ਨੂੰ ਦੂਜੀ ਖੁਰਾਕ ਦੇਣ ਦੇ ਮੱਦੇਨਜ਼ਰ ਸਾਰੇ ਸਰਕਾਰੀ ਕੋਵਿਡ ਟੀਕਾਕਰਨ ਕੇਂਦਰਾਂ ਵਿੱਚ ਹਰ ਐਤਵਾਰ ਨੂੰ ਕੋਵਿਡ ਟੀਕਾਕਰਨ (Every Sunday earmarks to administer second dose) ਸੈਸ਼ਨ ਲਈ ਨਿਰਧਾਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਟੀਕੇ ਦੀ ਪਹਿਲੀ ਅਤੇ ਦੂਜੀ ਖੁਰਾਕ ਲਈ ਆਮ ਟੀਕਾਕਰਨ ਸੈਸ਼ਨ (Govt. Covid Vaccination Centres) ਐਤਵਾਰ ਨੂੰ ਛੱਡ ਕੇ ਹਫ਼ਤੇ ਦੇ ਬਾਕੀ ਦਿਨਾਂ ਦੌਰਾਨ ਇੱਕੋ ਜਿਹੇ ਰਹਿਣਗੇ।
ਹੋਰ ਵੀ ਪੜ੍ਹੋ: ਸਿਧਾਰਥ ਸ਼ੁਕਲਾ ਦੀ ਮੌਤ ਤੋਂ ਬਾਅਦ ਟੁੱਟੀ ਸਿਡਨਾਜ਼ ਦੀ ਜੋੜੀ, ਇਕੱਲੀ ਰਹਿ ਗਈ ਸ਼ਹਿਨਾਜ਼ ਗਿੱਲ
corona vaccination
ਸੂਬੇ ਵਿੱਚ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਬਾਰੇ ਬੋਲਦਿਆਂ ਸਿੱਧੂ ਨੇ ਦੱਸਿਆ ਕਿ 31 ਅਗਸਤ ਤੱਕ 1,36,70,847 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਵਿੱਚੋਂ 32,89,210 ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ (Every Sunday earmarks to administer second dose) ਲਗਾਈਆਂ ਗਈਆਂ ਹਨ ਅਤੇ 1,03,81,637 ਨੂੰ ਟੀਕੇ ਦੀ ਪਹਿਲੀ ਖੁਰਾਕ ਲੱਗੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਝਿਜਕ ਦੇ ਟੀਕਾ ਲਗਵਾਉਣ।
Corona vaccination
ਹੋਰ ਵੀ ਪੜ੍ਹੋ: ਅਦਾਕਾਰ ਸਿਧਾਰਥ ਸ਼ੁਕਲਾ ਦੀ ਮੌਤ 'ਤੇ ਮਸ਼ਹੂਰ ਹਸਤੀਆਂ ਨੇ ਜਤਾਇਆ ਦੁੱਖ