
ਸਰਕਾਰ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੰਕਟ ਵਿਚ ਪਾ ਰਹੀ ਹੈ
ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ ਵਿਚ ਵਾਧੇ ਨੂੰ ਲੈ ਕੇ ਸਰਕਾਰ 'ਤੇ ਸਖ਼ਤ ਹਮਲਾ ਕਰਨ ਤੋਂ ਬਾਅਦ ਅੱਜ ਪ੍ਰਿਯੰਕਾ ਗਾਂਧੀ ਵਾਡਰਾ (Priyanka Gandhi Vadra) ਨੇ ਵੀ ਵਧਦੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਦੀ ਆਲੋਚਨਾ ਕੀਤੀ। ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਗੰਨਾ ਕਿਸਾਨਾਂ ਦੀ ਆਮਦਨ ਤਿੰਨ ਸਾਲ ਤੋਂ ਨਹੀਂ ਵਧੀ ਪਰ ਐਲਪੀਜੀ ਸਿਲੰਡਰ ਦੀ ਕੀਮਤ ਹਰ ਮਹੀਨੇ ਵਧ ਰਹੀ ਹੈ।
ਪ੍ਰਿਯੰਕਾ ਨੇ ਸਰਕਾਰ ਨੂੰ ਕਿਸਾਨ, ਮਜ਼ਦੂਰ ਅਤੇ ਗਰੀਬ ਵਿਰੋਧੀ ਦੱਸਿਆ ਅਤੇ ਕਿਹਾ ਕਿ ਗੰਨੇ ਦੇ ਭਾਅ ਵਧਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪੈਟਰੋਲ, ਡੀਜ਼ਲ ਅਤੇ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕਰਕੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੰਕਟ ਵਿਚ ਪਾ ਰਹੀ ਹੈ
ਇਹ ਵੀ ਪੜ੍ਹੋ - ਪੰਜਾਬ ਕਾਂਗਰਸ ਵਿਚ All is Well ਨਹੀਂ, ਕਈ ਸਵਾਲ ਅਜੇ ਵੀ ਅਣਸੁਲਝੇ- ਹਰੀਸ਼ ਰਾਵਤ
ਪਰ ਕਿਸਾਨਾਂ ਨੂੰ ਉਨ੍ਹਾਂ ਦੇ ਬਕਾਏ ਨਹੀਂ ਦੇ ਰਹੀ। ਉਨ੍ਹਾਂ ਨੇ ਟਵੀਟ ਕਰ ਕੇ ਲਿਖਿਆ “ਭਾਜਪਾ ਸਰਕਾਰ ਹਰ ਮਹੀਨੇ ਐਲਪੀਜੀ ਦੀ ਕੀਮਤ ਵਧਾ ਰਹੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 3-4 ਮਹੀਨਿਆਂ ਵਿਚ 60-70 ਗੁਣਾ ਵੱਧ ਜਾਂਦੀਆਂ ਹਨ ਪਰ ਤਿੰਨ ਸਾਲਾਂ ਤੋਂ ਕਿਸਾਨਾਂ ਦੇ ਗੰਨੇ ਦਾ ਰੇਟ ਨਹੀਂ ਵਧਿਆ।