
ਸੀਬੀਆਈ ਅਧਿਕਾਰੀ ਉੱਤੇ ਅਨਿਲ ਦੇਸ਼ਮੁਖ ਦੇ ਵਕੀਲ ਦੇ ਸੰਪਰਕ ਵਿਚ ਹੋਣ ਦਾ ਵੀ ਦੋਸ਼ ਲਗਾਇਆ ਗਿਆ ਹੈ।
ਮੁੰਬਈ: CBI ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ (Anil Deshmukh) ਮਾਮਲੇ ਵਿਚ ਅੰਦਰੂਨੀ ਜਾਂਚ ਰਿਪੋਰਟ ਲੀਕ (Inquiry Report leaked) ਕਰਨ ਲਈ ਆਪਣੇ ਹੀ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। CBI ਨੇ ਸਬ-ਇੰਸਪੈਕਟਰ ਰੈਂਕ ਦੇ ਅਧਿਕਾਰੀ ਅਭਿਸ਼ੇਕ ਤਿਵਾੜੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤਿਵਾੜੀ 'ਤੇ ਦੇਸ਼ਮੁਖ ਦੇ ਨੇੜਲੇ ਲੋਕਾਂ ਤੋਂ ਗੈਰਕਨੂੰਨੀ ਤਰੀਕੇ ਨਾਲ ਰਿਸ਼ਵਤ ਲੈਣ ਦਾ ਦੋਸ਼ ਲੱਗਾ ਹੈ। ਇੰਨਾ ਹੀ ਨਹੀਂ, ਸੀਬੀਆਈ ਅਧਿਕਾਰੀ ਉੱਤੇ ਅਨਿਲ ਦੇਸ਼ਮੁਖ ਦੇ ਵਕੀਲ ਦੇ ਸੰਪਰਕ ਵਿਚ ਹੋਣ ਦਾ ਵੀ ਦੋਸ਼ ਲਗਾਇਆ ਗਿਆ ਹੈ।
ਹੋਰ ਪੜ੍ਹੋ: ਭਾਰਤ ਦੇ ਲੋਕਾਂ ਦੇ ਜੀਵਨ ਦੇ 9 ਸਾਲ ਘੱਟ ਕਰ ਸਕਦਾ ਹੈ ਹਵਾ ਪ੍ਰਦੂਸ਼ਣ: ਅਧਿਐਨ
CBI
ਦਰਅਸਲ, ਅਨਿਲ ਦੇਸ਼ਮੁਖ ਮਾਮਲੇ ਦੀ ਮੁੱਢਲੀ ਜਾਂਚ ਰਿਪੋਰਟ ਪਿਛਲੇ ਹਫ਼ਤੇ ਕਈ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਥਿਤ ਤੌਰ 'ਤੇ ਸਾਂਝੀ ਕੀਤੀ ਗਈ ਸੀ। ਇਸ ਵਿਚ, ਅਧਿਕਾਰੀਆਂ ਦੁਆਰਾ ਕਿਹਾ ਗਿਆ ਸੀ ਕਿ ਅਨਿਲ ਦੇਸ਼ਮੁਖ ਦੇ ਵਿਰੁੱਧ ਕੋਈ ਸੰਵੇਦਨਸ਼ੀਲ ਅਪਰਾਧ ਨਹੀਂ ਬਣਾਇਆ ਜਾ ਸਕਦਾ। ਇਸਦੇ ਨਾਲ ਹੀ ਮੁੱਢਲੀ ਜਾਂਚ ਨੂੰ ਬੰਦ ਕਰਨ ਦੀ ਸਿਫਾਰਸ਼ ਵੀ ਕੀਤੀ ਗਈ ਸੀ। ਹਾਲਾਂਕਿ, CBI ਨੇ ਅਨਿਲ ਦੇਸ਼ਮੁਖ ਅਤੇ ਹੋਰਾਂ ਦੇ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਤਹਿਤ FIR ਦਰਜ ਕੀਤੀ ਸੀ।
ਹੋਰ ਪੜ੍ਹੋ: ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਤੇ ਸੀਨੀਅਰ ਪੱਤਰਕਾਰ ਚੰਦਨ ਮਿੱਤਰਾ ਦਾ ਦੇਹਾਂਤ
Anil Deshmukh
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੀਬੀਆਈ ਨੇ ਅਨਿਲ ਦੇਸ਼ਮੁਖ ਦੇ ਵਕੀਲ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਸੀ। ਇਸ ਮਾਮਲੇ ਵਿਚ CBI ਨੇ ਆਪਣੇ ਸਬ-ਇੰਸਪੈਕਟਰ, ਨਾਗਪੁਰ ਦੇ ਵਕੀਲ ਅਤੇ ਕੁਝ ਅਣਪਛਾਤੇ ਲੋਕਾਂ ਦੇ ਖਿਲਾਫ਼ ਰਿਸ਼ਵਤ ਸਮੇਤ ਕੁਝ ਹੋਰ ਦੋਸ਼ਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। CBI ਦੇ ਬੁਲਾਰੇ ਆਰਸੀ ਜੋਸ਼ੀ ਨੇ ਮੀਡੀਆ ਨੂੰ ਦੱਸਿਆ ਕਿ, “ਸਬ-ਇੰਸਪੈਕਟਰ ਨੂੰ ਗ੍ਰਿਫ਼ਤਾਰ (Arrests its own Officer) ਕਰ ਲਿਆ ਗਿਆ ਹੈ। ਵਕੀਲ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ। ਇਸ ਤੋਂ ਇਲਾਵਾ ਸੀਬੀਆਈ ਨੇ ਇਲਾਹਾਬਾਦ ਅਤੇ ਦਿੱਲੀ ਵਿਚ ਅਭਿਸ਼ੇਕ ਤਿਵਾੜੀ ਦੇ ਟਿਕਾਣਿਆਂ 'ਤੇ ਵੀ ਛਾਪੇਮਾਰੀ ਕੀਤੀ ਹੈ।”
ਹੋਰ ਪੜ੍ਹੋ: ਨਵਜੋਤ ਸਿੰਘ ਸਿੱਧੂ ਪਹੁੰਚੇ ਦਿੱਲੀ, ਕਾਂਗਰਸ ਹਾਈਕਮਾਨ ਨਾਲ ਕਰ ਸਕਦੇ ਨੇ ਮੁਲਾਕਾਤ
Anil Deshmukh
ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਕੀਲ (Anil Deshmukh's lawyer) ਨੂੰ ਮੁੰਬਈ ਵਿਚ ਅਨਿਲ ਦੇਸ਼ਮੁਖ ਦੇ ਘਰ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਇੰਨਾ ਹੀ ਨਹੀਂ ਅਨਿਲ ਦੇਸ਼ਮੁਖ ਦੇ ਜਵਾਈ ਗੌਰਵ ਚਤੁਰਵੇਦੀ ਤੋਂ ਵੀ ਪੁੱਛਗਿੱਛ ਕੀਤੀ ਗਈ। ਹਾਲਾਂਕਿ, ਬਾਅਦ ਵਿਚ ਉਸਨੂੰ ਰਿਹਾਅ ਕਰ ਦਿੱਤਾ ਗਿਆ ਸੀ।