ਮਹਿੰਗਾਈ ਖ਼ਿਲਾਫ਼ ਮਹਿਲਾ ਕਾਂਗਰਸ ਦਾ ਪ੍ਰਦਰਸ਼ਨ, ਪ੍ਰਧਾਨ ਮੰਤਰੀ ਦੀ ਰਿਹਾਇਸ਼ ਦੇ ਬਾਹਰ ਕੀਤੀ ਨਾਅਰੇਬਾਜ਼ੀ
Published : Sep 2, 2021, 4:55 pm IST
Updated : Sep 2, 2021, 4:55 pm IST
SHARE ARTICLE
Mahila Congress protests outside PM residence over rising prices
Mahila Congress protests outside PM residence over rising prices

ਮਹਿਲਾ ਕਾਂਗਰਸ ਵਰਕਰਾਂ ਨੇ ਵਧਦੀ ਮਹਿੰਗਾਈ ਖਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ।

ਨਵੀਂ ਦਿੱਲੀ: ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਨੇਟਾ ਡਿਸੂਜ਼ਾ ਦੀ ਅਗਵਾਈ ਵਿਚ ਮਹਿਲਾ ਕਾਂਗਰਸ ਵਰਕਰਾਂ ਨੇ ਵਧਦੀ ਮਹਿੰਗਾਈ ਖਿਲਾਫ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਮਹਿਲਾ ਵਰਕਰਾਂ ਨੇ ਰਸੋਈ ਗੈਸ ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਵਾਧੇ ਖਿਲਾਫ਼ ਪ੍ਰਧਾਨ ਮੰਤਰੀ ਦੀ ਰਿਹਾਇਸ਼ ਬਾਹਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

Mahila Congress protests outside PM residence over rising pricesMahila Congress protests outside PM residence over rising prices

ਹੋਰ ਪੜ੍ਹੋ: ਅੰਤਰਰਾਸ਼ਟਰੀ ਯਾਤਰੀਆਂ ਨੂੰ ਟੀਕਾਕਰਣ ਨਿਯਮਾਂ ਵਿਚ ਦਿੱਤੀ ਢਿੱਲ

ਇਸ ਦੌਰਾਨ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਸਖ਼ਤ ਘੇਰਾਬੰਦੀ ਕੀਤੀ। ਮਹਿਲਾ ਕਾਂਗਰਸ ਨੇ ਦੱਸਿਆ ਕਿ ਪੁਲਿਸ ਨੇ ਰਸੋਈ ਗੈਸ ਦੀਆਂ ਕੀਮਤਾਂ ਖਿਲਾਫ਼ ਪ੍ਰਦਰਸ਼ਨ ਕਰ ਰਹੀਆਂ ਮਹਿਲਾ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ, ਇਹਨਾਂ ਵਿਚ ਮਹਿਲਾ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਵੀ ਸ਼ਾਮਲ ਸੀ।

Mahila Congress protests outside PM residence over rising pricesMahila Congress protests outside PM residence over rising prices

ਹੋਰ ਪੜ੍ਹੋ: ਸੁਪਰੀਮ ਕੋਰਟ ਨੇ ਜਤਾਈ ਚਿੰਤਾ: ਮੀਡੀਆ ਦਾ ਇਕ ਹਿੱਸਾ ਹਰ ਘਟਨਾ ਨੂੰ ਫਿਰਕੂ ਰੰਗਤ ਦੇ ਰਿਹਾ ਹੈ

ਦੱਸ ਦਈਏ ਕਿ ਬੀਤੇ ਦਿਨ ਰਸੋਈ ਗੈਸ ਦੀਆਂ ਕੀਮਤਾਂ ਵਿਚ 25 ਰੁਪਏ ਦਾ ਵਾਧਾ ਹੋਇਆ ਹੈ। ਤੇਲ ਕੰਪਨੀਆਂ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਆਂ ਕੀਮਤਾਂ ਤੋਂ ਬਾਅਦ ਦਿੱਲੀ ਵਿਚ 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ ਹੁਣ 884.50 ਰੁਪਏ ਹੋ ਗਈ ਹੈ। ਇਸ ਨੂੰ ਲੈ ਕੇ ਕਾਂਗਰਸ ਵੱਲੋਂ ਲਗਾਤਾਰ ਸਰਕਾਰ ’ਤੇ ਹਮਲੇ ਬੋਲੇ ਜਾ ਰਹੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement