
ਇਹ ਘਟਨਾ ਬੁੱਧਵਾਰ ਸ਼ਾਮ ਨੂੰ ਉਦੋਂ ਸਾਹਮਣੇ ਆਈ ਜਦੋਂ ਪੀੜਤਾ ਨੇ ਆਪਣੀ ਮਾਂ ਨੂੰ ਆਪਣੇ ਦੁੱਖ ਬਾਰੇ ਦੱਸਿਆ ਅਤੇ ਤਿੰਨਾਂ ਆਰੋਪੀਆਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ।
ਗਾਜ਼ੀਆਬਾਦ - ਉੱਤਰ ਪ੍ਰਦੇਸ਼ ਵਿਚ ਗਾਜ਼ੀਆਬਾਦ ਜ਼ਿਲ੍ਹੇ ਦੇ ਲਿੰਕ ਰੋਡ ਥਾਣਾ ਖੇਤਰ ਅਧੀਨ ਇੱਕ ਫੈਕਟਰੀ ਵਿਚ 20 ਸਾਲਾ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਵੀਰਵਾਰ ਨੂੰ ਦੱਸਿਆ ਕਿ ਇਹ ਘਟਨਾ 28 ਅਗਸਤ ਦੀ ਹੈ ਪਰ ਇਹ ਘਟਨਾ ਬੁੱਧਵਾਰ ਸ਼ਾਮ ਨੂੰ ਉਦੋਂ ਸਾਹਮਣੇ ਆਈ ਜਦੋਂ ਪੀੜਤਾ ਨੇ ਆਪਣੀ ਮਾਂ ਨੂੰ ਆਪਣੇ ਦੁੱਖ ਬਾਰੇ ਦੱਸਿਆ ਅਤੇ ਤਿੰਨਾਂ ਆਰੋਪੀਆਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ।
ਪੁਲਿਸ ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਲੱਕੀ, ਸੰਜੇ ਅਤੇ ਰਾਜੇਂਦਰ ਵਜੋਂ ਹੋਈ ਹੈ। ਸਾਹਿਬਾਬਾਦ ਦੇ ਡਿਪਟੀ ਸੁਪਰਡੈਂਟ ਆਫ ਪੁਲਿਸ (ਡੀਐਸਪੀ) ਸਵਤੰਤਰ ਸਿੰਘ ਨੇ ਪੀਟੀਆਈ ਨੂੰ ਦੱਸਿਆ ਕਿ ਐਫਆਈਆਰ ਦਰਜ ਕੀਤੇ ਜਾਣ ਤੋਂ ਕੁਝ ਘੰਟਿਆਂ ਬਾਅਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।