
AAP MLA Amanatullah Khan: ਅਮਾਨਤੁੱਲਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਟੀਮ ਓਖਲਾ ਸਥਿਤ ਉਸ ਦੇ ਘਰ ਤੋਂ ਰਵਾਨਾ ਹੋ ਗਈ।
AAP MLA Amanatullah Khan was arrested by E.D. : ਦਿੱਲੀ ਦੀ ਓਖਲਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ ਕਰ ਲਿਆ ਹੈ। ਅਮਾਨਤੁੱਲਾ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਟੀਮ ਓਖਲਾ ਸਥਿਤ ਉਸ ਦੇ ਘਰ ਤੋਂ ਰਵਾਨਾ ਹੋ ਗਈ।
ਇਹ ਵੀ ਪੜ੍ਹੋ: DTC ਡਰਾਈਵਰਾਂ ਦੀ ਹਾਲਤ 'ਤੇ ਰਾਹੁਲ ਗਾਂਧੀ ਨੇ ਦਿੱਲੀ ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਨਾਗਰਿਕ ਪੱਕੇ ਤਾਂ ਨੌਕਰੀਆਂ ਕੱਚੀਆਂ ਕਿਉਂ?'
''ਆਪ' ਵਿਧਾਇਕ ਨੇ ਕਿਹਾ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਲਿਜਾਇਆ ਜਾ ਰਿਹਾ ਹੈ। ਉਸ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਭਾਰੀ ਸੁਰੱਖਿਆ ਵਿਚਕਾਰ ਈਡੀ ਦੀ ਟੀਮ 'ਆਪ' ਵਿਧਾਇਕ ਦੀ ਰਿਹਾਇਸ਼ ਤੋਂ ਉਨ੍ਹਾਂ ਦੇ ਨਾਲ ਰਵਾਨਾ ਹੋਈ।
ਇਹ ਵੀ ਪੜ੍ਹੋ: Gurdas Maan News: ਮੁੜ ਧਮਾਲਾਂ ਪਾਉਣ ਆ ਰਹੇ ਗੁਰਦਾਸ ਮਾਨ, 5 ਸਤੰਬਰ ਨੂੰ ਰਿਲੀਜ਼ ਹੋਵੇਗਾ ਨਵੀਂ ਐਲਬਮ ਦਾ ਗੀਤ
ਆਮ ਆਦਮੀ ਪਾਰਟੀ ਦੇ ਵਿਧਾਇਕ ਖ਼ਾਨ ਦਿੱਲੀ ਵਕਫ਼ ਬੋਰਡ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਈਡੀ ਵਲੋਂ ਗ੍ਰਿਫ਼ਤਾਰ ਕੀਤੇ ਗਏ ਹਨ। 'ਆਪ' ਵਿਧਾਇਕ 'ਤੇ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਹੁੰਦਿਆਂ 32 ਲੋਕਾਂ ਦੀ ਗ਼ੈਰ-ਕਾਨੂੰਨੀ ਭਰਤੀ ਕਰਨ ਅਤੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਹੈ।
ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਵਕਫ਼ ਬੋਰਡ ਦੀਆਂ ਕਈ ਜਾਇਦਾਦਾਂ ਨੂੰ ਗੈਰ-ਕਾਨੂੰਨੀ ਤੌਰ 'ਤੇ ਕਿਰਾਏ 'ਤੇ ਦਿੱਤਾ ਸੀ। ਖ਼ਾਨ 'ਤੇ ਦਿੱਲੀ ਵਕਫ਼ ਬੋਰਡ ਦੇ ਫੰਡਾਂ ਦੀ ਦੁਰਵਰਤੋਂ ਕਰਨ ਦਾ ਦੋਸ਼ ਸੀ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀ. ਈ. ਓ ਨੇ ਅਜਿਹੀ ਗ਼ੈਰ-ਕਾਨੂੰਨੀ ਭਰਤੀ ਖ਼ਿਲਾਫ਼ ਬਿਆਨ ਜਾਰੀ ਕੀਤਾ ਸੀ। ਜਾਂਚ ਦੌਰਾਨ ਅਮਾਨਤੁੱਲਾ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ਤੋਂ ਨਕਦੀ ਬਰਾਮਦ ਹੋਈ।