Mata Vaishno Devi Marg Landslide News : ਮਾਤਾ ਵੈਸ਼ਨੋ ਦੇਵੀ ਮਾਰਗ 'ਤੇ ਹੋਈ ਲੈਂਡਸਲਾਈਡ, ਤਿੰਨ ਸ਼ਰਧਾਲੂਆਂ ਦੀ ਹੋਈ ਮੌਤ
Published : Sep 2, 2024, 4:05 pm IST
Updated : Sep 2, 2024, 4:38 pm IST
SHARE ARTICLE
Landslide on Mata Vaishno Devi Marg News
Landslide on Mata Vaishno Devi Marg News

Mata Vaishno Devi Marg Landslide News : ਕਈਆਂ ਦੇ ਦੱਬੇ ਹੋਣ ਦਾ ਖਦਸ਼ਾ

Landslide on Mata Vaishno Devi Marg News: ਜੰਮੂ-ਕਸ਼ਮੀਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਭਵਨ ਰੋਡ 'ਤੇ ਪੰਚੀ ਹੈਲੀਪੈਡ ਨੇੜੇ ਅੱਜ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ। ਇਸ ਹਾਦਸੇ ਵਿੱਚ ਤਿੰਨੋਂ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਕੁਝ ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਹਾਦਸੇ ਤੋਂ ਤੁਰੰਤ ਬਾਅਦ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ: SC Bulldozer News: 'ਕਿਸੇ ਦੇ ਦੋਸ਼ੀ ਹੋਣ ਨਾਲ ਤੁਸੀਂ ਕਿਸੇ ਦਾ ਘਰ ਨਹੀਂ ਢਾਹ ਸਕਦੇ', ਬੁਲਡੋਜ਼ਰ ਕਾਰਵਾਈ 'ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ

ਕਈ ਸ਼ਰਧਾਲੂਆਂ ਦੇ ਅਜੇ ਵੀ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ ਹੈ। ਦੱਸ ਦਈਏ ਕਿ ਵੈਸ਼ਨੋ ਦੇਵੀ 'ਚ ਪਿਛਲੇ ਦੋ ਦਿਨਾਂ ਤੋਂ ਭਾਰੀ ਬਾਰਿਸ਼ ਹੋ ਰਹੀ ਸੀ, ਜਿਸ ਨੂੰ ਜ਼ਮੀਨ ਖਿਸਕਣ ਦਾ ਕਾਰਨ ਮੰਨਿਆ ਜਾ ਰਿਹਾ ਹੈ। ਸਥਾਨਕ ਲੋਕਾਂ ਮੁਤਾਬਕ ਖ਼ਰਾਬ ਮੌਸਮ ਕਾਰਨ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇੱਥੇ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਇਹ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਹਿਮਕੋਟ ਵਿੱਚ ਬਚਾਅ ਕਾਰਜ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ: Punjab Vidhan Sabha: ਫਾਜ਼ਿਲਕਾ ਦੇ ਪਿੰਡ ਕਾਲੇ ਪਾਣੀ ਕਰਕੇ ਬਿਮਾਰੀਆਂ ਨਾਲ ਜੂਝ ਰਹੇ, ਅਸੀਂ ਬੁੱਢੇ ਨਾਲੇ ਦਾ ਕੇਂਦਰ ਕੋਲ ਮੁੱਦਾ ਚੁੱਕਿਆ-CM 

ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਆਫਤ ਪ੍ਰਬੰਧਨ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਪਟੜੀ 'ਤੇ ਡਿੱਗਿਆ ਮਲਬਾ ਦੇਖਿਆ ਜਾ ਸਕਦਾ ਹੈ। ਬੋਰਡ ਨੇ ਕਿਹਾ ਕਿ ਸ਼੍ਰੀ ਮਾਤਾ ਵੈਸ਼ਨੋ ਦੇਵੀ ਤੀਰਥ ਮਾਰਗ 'ਤੇ ਪੱਥਰ ਡਿੱਗਣ ਅਤੇ ਜ਼ਮੀਨ ਖਿਸਕਣ ਦੀ ਘਟਨਾ ਹੋਈ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੀ ਆਫ਼ਤ ਪ੍ਰਬੰਧਨ ਟੀਮ ਮੌਕੇ 'ਤੇ ਪਹੁੰਚ ਗਈ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement