Inflation: ਸਤੰਬਰ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਰਸੋਈ ਗੈਸ ਦੀਆਂ ਕੀਮਤਾਂ ਵਧੀਆਂ
Published : Sep 2, 2024, 7:50 am IST
Updated : Sep 2, 2024, 7:50 am IST
SHARE ARTICLE
On the first day of September, inflation hit, cooking gas prices increased
On the first day of September, inflation hit, cooking gas prices increased

Inflation: ਤੇਲ ਕੰਪਨੀਆਂ ਨੇ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਧਾ ਦਿਤੀਆਂ ਹਨ

 

Inflation: ਸਤੰਬਰ ਮਹੀਨਾ ਸ਼ੁਰੂ ਹੋ ਗਿਆ ਹੈ। ਨਵਾਂ ਮਹੀਨਾ ਸ਼ੁਰੂ ਹੁੰਦੇ ਹੀ ਮਹਿੰਗਾਈ ਸ਼ੁਰੂ ਹੋ ਗਈ ਹੈ। ਤੇਲ ਕੰਪਨੀਆਂ ਨੇ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਧਾ ਦਿਤੀਆਂ ਹਨ। 19 ਕਿਲੋ ਦੇ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰ ਦੀ ਕੀਮਤ ’ਚ 39 ਰੁਪਏ ਦਾ ਵਾਧਾ ਹੋਇਆ ਹੈ।

ਇਸ ਨਾਲ ਹੀ 14 ਕਿਲੋ ਦੇ ਘਰੇਲੂ ਗੈਸ ਸਿਲੰਡਰ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਨਵੀਆਂ ਕੀਮਤਾਂ ਦੇ ਮੁਤਾਬਕ ਦਿੱਲੀ ’ਚ 19 ਕਿਲੋਗ੍ਰਾਮ ਐਲ.ਪੀ.ਜੀ. ਸਿਲੰਡਰ ਦੀ ਕੀਮਤ 1,691.50 ਰੁਪਏ ਹੋ ਗਈ ਹੈ।

ਇੰਡੀਅਨ ਆਇਲ ਕੰਪਨੀ ਦੀ ਵੈੱਬਸਾਈਟ ’ਤੇ ਦਿਤੀ ਗਈ ਜਾਣਕਾਰੀ ਮੁਤਾਬਕ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ’ਚ ਵਾਧਾ 1 ਸਤੰਬਰ ਤੋਂ ਲਾਗੂ ਹੋ ਗਿਆ ਹੈ।

ਦਸਣਯੋਗ ਹੈ ਕਿ ਮੁੰਬਈ ’ਚ 19 ਕਿਲੋ ਦੇ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰ ਦੀ ਕੀਮਤ 1605 ਰੁਪਏ ਤੋਂ ਵਧ ਕੇ 1644 ਰੁਪਏ ਹੋ ਗਈ ਹੈ। ਕੋਲਕਾਤਾ ’ਚ ਕੀਮਤ 1764.50 ਰੁਪਏ ਤੋਂ ਵਧ ਕੇ 1802.50 ਰੁਪਏ ਹੋ ਗਈ ਹੈ, ਜਦਕਿ ਚੇਨਈ ’ਚ ਕੀਮਤ 1817 ਰੁਪਏ ਤੋਂ ਵਧ ਕੇ 1855 ਰੁਪਏ ਹੋ ਗਈ ਹੈ।           (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement