SC Bulldozer News: 'ਕਿਸੇ ਦੇ ਦੋਸ਼ੀ ਹੋਣ ਨਾਲ ਤੁਸੀਂ ਕਿਸੇ ਦਾ ਘਰ ਨਹੀਂ ਢਾਹ ਸਕਦੇ', ਬੁਲਡੋਜ਼ਰ ਕਾਰਵਾਈ 'ਤੇ ਸੁਪਰੀਮ ਕੋਰਟ ਦਾ ਸਖ਼ਤ ਰੁਖ
Published : Sep 2, 2024, 4:04 pm IST
Updated : Sep 2, 2024, 4:07 pm IST
SHARE ARTICLE
Supreme Court's strict stand on bulldozer operation News
Supreme Court's strict stand on bulldozer operation News

SC Bulldozer News: ਆਰੋਪੀ ਦੇ ਖਿਲਾਫ ਬੁਲਡੋਜ਼ਰ ਦੀ ਕਾਰਵਾਈ ਕਾਨੂੰਨ ਦੇ ਖਿਲਾਫ਼

Supreme Court's strict stand on bulldozer operation News: ਸੁਪਰੀਮ ਕੋਰਟ ਨੇ ਬੁਲਡੋਜ਼ਰ ਦੀ ਕਾਰਵਾਈ ਦੇ ਮਾਮਲੇ 'ਚ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਅਪਰਾਧਿਕ ਕਾਨੂੰਨ 'ਚ ਦੋਸ਼ੀ 'ਤੇ ਬੁਲਡੋਜ਼ਰ ਦੀ ਕਾਰਵਾਈ ਕਿਵੇਂ ਹੋ ਸਕਦੀ ਹੈ? ਅਦਾਲਤ ਨੇ ਕਿਹਾ ਹੈ ਕਿ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਬੁਲਡੋਜ਼ਰ ਦੀ ਕਾਰਵਾਈ ਨਹੀਂ ਕੀਤੀ ਜਾ ਸਕਦੀ, ਇਹ ਕਾਨੂੰਨ ਦੇ ਖਿਲਾਫ ਹੈ। 

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਔਰਤ ਨਾਲ ਬਲਾਤਕਾਰ ਕਰਨ ਵਾਲਾ ਬਾਬਾ ਗ੍ਰਿਫਤਾਰ, ਵਿਆਹ ਦਾ ਬਹਾਨਾ ਲਗਾ ਕੇ ਬਣਾਏ ਸਰੀਰਕ ਸਬੰਧ 

ਦਰਅਸਲ, ਜਮੀਅਤ ਉਲੇਮਾ-ਏ-ਹਿੰਦ ਨੇ ਹਾਲ ਹੀ ਵਿਚ ਯੂਪੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਬੁਲਡੋਜ਼ਰ ਦੀ ਕਾਰਵਾਈ ਦੇ ਖਿਲਾਫ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਵਿਚ ਜਮੀਅਤ ਨੇ ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾਏ ਜਾਣ ਦਾ ਦੋਸ਼ ਲਾਇਆ ਹੈ। ਅਰਜ਼ੀ ਵਿੱਚ ਸਰਕਾਰਾਂ ਤੋਂ ਦੋਸ਼ੀਆਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣ ’ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ: AAP MLA Amanatullah Khan: ਈ.ਡੀ. ਨੇ ‘ਆਪ’ ਵਿਧਾਇਕ ਅਮਾਨਤੁੱਲਾ ਖ਼ਾਨ ਨੂੰ ਕੀਤਾ ਗ੍ਰਿਫਤਾਰ  

ਜਸਟਿਸ ਬੀਆਰ ਗਵਾਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਇਕ ਬੈਂਚ ਨੇ ਮਕਾਨ ਢਾਹੁਣ ਦੀ ਕਾਰਵਾਈ ਖ਼ਿਲਾਫ਼ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਕਿਹਾ, ‘‘ਜੇ ਕੋਈ ਵਿਅਕਤੀ ਦੋਸ਼ੀ ਵੀ ਹੈ ਤਾਂ ਵੀ ਕਾਨੂੰਨ ਵੱਲੋਂ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਉਸ ਦੇ ਘਰ ਨੂੰ ਢਾਹਿਆ ਨਹੀਂ ਜਾ ਸਕਦਾ।’’ ਹਾਲਾਂਕਿ, ਸਿਖ਼ਰਲੀ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਸ ਵੱਲੋਂ ਕਿਸੇ ਵੀ ਅਣਅਧਿਕਾਰਤ ਉਸਾਰੀ ਨੂੰ ਬਚਾਇਆ ਨਹੀਂ ਜਾਵੇਗਾ। ਘਰ ਢਾਹੇ ਜਾਣ ਦੀ ਕਾਰਵਾਈ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ 17 ਸਤੰਬਰ ਨੂੰ ਤੈਅ ਕਰਦੇ ਹੋਏ ਕਿਹਾ, ‘‘ਅਸੀਂ ਸਾਰੇ ਦੇਸ਼ ਲਈ ਦਿਸ਼ਾ-ਨਿਰਦੇਸ਼ ਨਿਰਧਾਰਤ ਕਰਨ ਦਾ ਪ੍ਰਸਤਾਵ ਦਿੰਦੇ ਹਾਂ ਤਾਂ ਜੋ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਜ਼ਾਹਿਰ ਕੀਤੀ ਗਈ ਚਿੰਤਾ ਦੂਰ ਕੀਤੀ ਜਾ ਸਕੀ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Supreme Court's strict stand on bulldozer operation News, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement