
ਜਵਾਬ ਵਿੱਚ ਫੌਜ ਵੱਲੋਂ ਵੀ ਗੋਲੀਬਾਰੀ ਕੀਤੀ ਗਈ
Terrorists attack on Sunjwan Military Station : ਸੋਮਵਾਰ ਸਵੇਰੇ ਜੰਮੂ-ਕਸ਼ਮੀਰ ਦੇ ਸੁੰਜਵਾਨ ਆਰਮੀ ਬੇਸ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਹੈ। ਅੱਤਵਾਦੀਆਂ ਨੇ ਬੇਸ ਦੇ ਕੋਲ ਤਾਇਨਾਤ ਇੱਕ ਜਵਾਨ ਨੂੰ ਗੋਲੀ ਮਾਰ ਦਿੱਤੀ। ਗੋਲੀਬਾਰੀ 'ਚ ਜਵਾਨ ਜ਼ਖਮੀ ਹੋ ਗਿਆ ਹੈ। ਜਵਾਬ ਵਿੱਚ ਫੌਜ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਫੌਜ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਵੇਰੇ ਕਰੀਬ 10.50 ਵਜੇ ਜੰਮੂ ਦੇ ਬਾਹਰੀ ਇਲਾਕੇ 'ਚ ਸਥਿਤ ਸੁੰਜਵਾਨ ਮਿਲਟਰੀ ਸਟੇਸ਼ਨ 'ਤੇ ਕੁਝ ਰਾਉਂਡ ਗੋਲੀਬਾਰੀ ਹੋਈ। ਇਸ ਘਟਨਾ 'ਚ ਇਕ ਫੌਜੀ ਗੰਭੀਰ ਜ਼ਖਮੀ ਹੋ ਗਿਆ।
ਬੁਲਾਰੇ ਨੇ ਸੰਤਰੀ ਚੌਕੀ 'ਤੇ ਗੋਲੀ ਚਲਾਉਣ ਵਾਲੇ ਹਮਲਾਵਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੇ ਬਿਨਾਂ ਕਿਹਾ ਕਿ ਹਮਲਾਵਰਾਂ ਨੂੰ ਫੜਨ ਲਈ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਹੋਰ ਜਾਣਕਾਰੀ ਦਿੱਤੀ ਜਾਵੇਗੀ। ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਹੈ ਪਰ ਅਜੇ ਤੱਕ ਅੱਤਵਾਦੀਆਂ ਦਾ ਸਾਹਮਣਾ ਨਹੀਂ ਹੋਇਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਰਵਰੀ 2018 'ਚ ਅੱਤਵਾਦੀਆਂ ਨੇ ਸੁੰਜਵਾਂ ਫੌਜੀ ਕੈਂਪ 'ਤੇ ਹਮਲਾ ਕੀਤਾ ਸੀ। ਇਸ ਘਟਨਾ ਵਿੱਚ ਤਿੰਨ ਜਵਾਨ ਸ਼ਹੀਦ ਹੋ ਗਏ ਅਤੇ ਇੱਕ ਨਾਗਰਿਕ ਦੀ ਮੌਤ ਹੋ ਗਈ ਸੀ। ਇਸ ਘਟਨਾ 'ਚ ਤਿੰਨ ਅੱਤਵਾਦੀ ਮਾਰੇ ਗਏ ਸਨ।