Jammu News : ਜੰਮੂ-ਕਸ਼ਮੀਰ ਵਿਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼

By : BALJINDERK

Published : Sep 2, 2025, 9:39 pm IST
Updated : Sep 2, 2025, 9:39 pm IST
SHARE ARTICLE
ਜੰਮੂ-ਕਸ਼ਮੀਰ ਵਿਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼
ਜੰਮੂ-ਕਸ਼ਮੀਰ ਵਿਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼

Jammu News : ਪਾਕਿਸਤਾਨ ਨਾਲ ਜੁੜੇ ਮੁੱਖ ਫਾਈਨਾਂਸਰ ਨੂੰ ਤਰਨ ਤਾਰਨ ਤੋਂ ਗ੍ਰਿਫਤਾਰ ਕੀਤਾ ਗਿਆ

Jammu News in Punjabi : ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ’ਚ ਪੁਲਿਸ ਨੇ ਡਰੋਨ ਜ਼ਰੀਏ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਜੀ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਕ ਹੋਰ ਮਾਮਲਾ ਉਦੋਂ ਵੀ ਸਾਹਮਣੇ ਆਇਆ ਜਦੋਂ ਪੁਲਿਸ ਨੇ ਪੰਜ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦਸਿਆ ਕਿ ਪਹਿਲੇ ਮਾਮਲੇ ’ਚ ਗ੍ਰਿਫਤਾਰ ਕੀਤੇ ਗਏ ਚਾਰ ਲੋਕਾਂ ਵਿਚੋਂ ਦੋ ਸਾਂਬਾ ਜ਼ਿਲ੍ਹੇ ’ਚ ਤਾਇਨਾਤ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ (ਐੱਨ.ਐੱਚ.ਏ.ਆਈ.) ਪ੍ਰਾਜੈਕਟ ਦੇ ਕਰਮਚਾਰੀ ਹਨ। 

ਕਠੂਆ ਦੇ ਸੀਨੀਅਰ ਪੁਲਿਸ ਸੁਪਰਡੈਂਟ ਸ਼ੋਭਿਤ ਸਕਫ਼ੌਜ ਨੇ ਦਸਿਆ ਕਿ 29 ਜੁਲਾਈ ਨੂੰ ਹੀਰਾਨਗਰ ਸੈਕਟਰ ਦੇ ਛੰਨ ਟਾਂਡਾ ਪਿੰਡ ਵਿਚ ਕੌਮਾਂਤਰੀ ਸਰਹੱਦ ਨੇੜੇ ਪੁਲਿਸ ਅਤੇ ਬੀ.ਐਸ.ਐਫ. ਦੀ ਸਾਂਝੀ ਟੀਮ ਨੇ ਲਗਭਗ ਅੱਧਾ ਕਿਲੋ ਡਰੋਨ ਨਾਲ ਸੁੱਟੇ ਗਏ ਅਫੀਮ ਦੇ ਪੈਕੇਟ ਬਰਾਮਦ ਕੀਤੇ ਸਨ। 

ਅਧਿਕਾਰੀ ਨੇ ਦਸਿਆ ਕਿ ਦੋ ਵਿਅਕਤੀਆਂ, ਸੁਖਵਿੰਦਰ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਡਰੋਨ ਨਾਲ ਸੁੱਟੀ ਗਈ ਖੇਪ ਚੁੱਕਣ ਦਾ ਕੰਮ ਸੌਂਪਿਆ ਗਿਆ ਸੀ। ਉਹ ਘੱਗਵਾਲ-ਸਾਂਬਾ ਸੈਕਟਰ ਵਿਚ ਐਨ.ਐਚ.ਏ.ਆਈ. ਪ੍ਰਾਜੈਕਟ ਉਤੇ ਕੰਮ ਕਰ ਰਹੇ ਸਨ। ਦੋਹਾਂ ਤੋਂ ਪੁੱਛ-ਪੜਤਾਲ ਦੌਰਾਨ 411 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਕਠੂਆ ਦੇ ਰਾਜਬਾਗ ਇਲਾਕੇ ਦੇ ਵਸਨੀਕ ਨਸ਼ਾ ਤਸਕਰ ਫਿਰੋਜ਼ ਦੀਨ ਉਰਫ ਅਲੂ ਨੂੰ ਗ੍ਰਿਫਤਾਰ ਕੀਤਾ ਗਿਆ। 

ਐੱਸ.ਐੱਸ.ਪੀ. ਨੇ ਕਿਹਾ, ‘‘ਉਹ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿਚ ਸੀ। ਹੋਰ ਖੁਲਾਸੇ ਤੋਂ ਬਾਅਦ ਸਰਗਨਾ ਅਤੇ ਮੁੱਖ ਫਾਈਨਾਂਸਰ ਨੂੰ ਤਰਨ ਤਾਰਨ, ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ।’’ ਉਹ ਉਸੇ ਪਾਕਿ ਅਧਾਰਤ ਤਸਕਰ ਦੇ ਸੰਪਰਕ ਵਿਚ ਵੀ ਸੀ ਅਤੇ ਹਵਾਲਾ ਚੈਨਲ ਰਾਹੀਂ ਨਸ਼ੀਲੇ ਪਦਾਰਥਾਂ ਦੀ ਕਮਾਈ ਨੂੰ ਪਾਕਿਸਤਾਨ ਭੇਜਣ ਲਈ ਜ਼ਿੰਮੇਵਾਰ ਸੀ। ਐੱਸ.ਐੱਸ.ਪੀ. ਨੇ ਦਸਿਆ ਕਿ ਨਸ਼ਾ ਤਸਕਰਾਂ ਅਤੇ ਸਰਗਨਾ ਦੋਹਾਂ ਕੋਲੋਂ ਹੈਰੋਇਨ ਅਤੇ ਨਕਦੀ ਬਰਾਮਦ ਕੀਤੀ ਗਈ ਹੈ। 

ਮੁਲਜ਼ਮ ਕੱਟੜ ਅਪਰਾਧੀ ਹਨ ਅਤੇ ਪਹਿਲਾਂ ਹੀ 30 ਕਿਲੋ ਤੋਂ ਵੱਧ ਹੈਰੋਇਨ ਦੀ ਸਪਲਾਈ ਕਰ ਚੁਕੇ ਹਨ, ਜੋ ਪੰਜਾਬ ਅਤੇ ਜੰਮੂ-ਕਸ਼ਮੀਰ ਵਿਚ ਨੇੜਲੇ ਜ਼ਿਲ੍ਹਿਆਂ ਵਿਚ ਨਸ਼ਾ ਤਸਕਰਾਂ ਨੂੰ ਸੁੱਟੀ ਗਈ ਸੀ। 

 (For more news apart from Drug smuggling syndicate via drone busted in Jammu and Kashmir News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement