ਕੋਰੋਨਾ ਤੋਂ ਰਿਕਵਰੀ ਦੇ ਮਾਮਲੇ 'ਚ ਦੁਨੀਆਂ ਭਰ ਵਿਚ ਪਹਿਲੇ ਨੰਬਰ 'ਤੇ ਭਾਰਤ 
Published : Oct 2, 2020, 2:48 pm IST
Updated : Oct 2, 2020, 2:54 pm IST
SHARE ARTICLE
Coronavirus
Coronavirus

ਸਿਹਤ ਮੰਤਰਾਲੇ ਨੇ ਦਿੱਤੀ ਜਾਣਕਾਰੀ 

ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਦੁਨੀਆਂ ਭਰ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਭਾਰਤ ਵਿਚ ਵੀ ਕੋਰੋਨਾ ਵਾਇਰਸ ਦੇ ਕਾਫ਼ੀ ਮਾਮਲੇ ਸਾਹਮਣੇ ਆ ਚੁੱਕੇ ਹਨ। ਦੇਸ਼ ਵਿਚ ਪ੍ਰਤੀਦਿਨ 80 ਹਜ਼ਾਰ ਤੋਂ ਵੀ ਜ਼ਿਆਦਾ ਮਾਮਲੇ ਸਾਹਮਣੇ ਆ ਰਹੇ ਹਨ ਪਰ ਇਸ ਦੌਰਾਨ ਰਾਹਤ ਦੀ ਖ਼ਬਰ ਇਹ ਹੈ ਕਿ ਭਾਰਤ ਦੁਨੀਆਂ ਦੇ ਸਾਰੇ ਦੇਸ਼ਾਂ ਵਿਚ ਕੋਰੋਨਾ ਤੋਂ ਰਿਕਵਰੀ ਦੇ ਮਾਮਲੇ ਵਿਚ ਸਭ ਤੋਂ ਅੱਗੇ ਬਣਿਆ ਹੋਇਆ ਹੈ। 

corona virusCorona virus

ਦੇਸ਼ ਦੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਜਾਣਕਾਰੀ ਦਿੱਤੀ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਕੋਰੋਨਾ ਨਾਲ ਠੀਕ ਹੋਣ ਦੇ ਮਾਮਲੇ ਵਿਚ ਭਾਰਤ ਦੁਨੀਆਂ ਵਿਚ ਪਹਿਲੇ ਨੰਬਰ 'ਤੇ ਬਣਿਆ ਹੋਇਆ ਹੈ। ਸਿਹਤ ਮੰਤਰਾਲੇ ਨੇ ਇਕ ਟਵੀਟ ਵਿਚ ਕਿਹਾ ਕਿ ਕੋਰੋਨਾ ਤੋਂ ਰਿਕਵਰੀ ਦੇ ਮਾਮਲਿਆਂ ਵਿਚ ਭਾਰਤ ਦੁਨੀਆਂ ਵਿਚ ਸਭ ਤੋਂ ਅੱਗੇ ਬਣਿਆ ਹੋਇਆ ਹੈ।

CoronavirusCoronavirus

ਠੀਕ ਹੋਏ ਕੋਰੋਨਾ ਮਰੀਜਾਂ ਦੀ ਜ਼ਿਆਦਾਤਰ ਗਿਣਤੀ ਦੇ ਨਾਲ ਭਾਰਤ ਨੇ ਇਕ ਮੀਲ ਪੱਥਰ ਪਾਰ ਕਰ ਲਿਆ ਹੈ। ਉਹਨਾਂ ਨੇ ਨਾਲ ਹੀ ਦੱਸਿਆ ਕਿ ਦੇਸ਼ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵੀ ਤੇਜ਼ੀ ਨਾਲ ਘਟ ਰਹੀ ਹੈ।  ਸਿਹਤ ਮੰਤਰਾਲੇ ਮੁਤਾਬਕ ਬੀਤੇ 10 ਦਿਨਾਂ ਤੋਂ ਲਗਾਤਾਰ ਦੇਸ਼ ਵਿਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 10 ਲੱਖ ਤੋਂ ਹੇਠਾਂ ਬਣੀ ਹੋਈ ਹੈ, ਜੋ ਕਿ ਸਕਾਰਾਤਮਕ ਹੈ।

Coronavirus Coronavirus

ਸਿਹਤ ਮੰਤਰਾਲੇ ਨੇ ਕਿਹਾ ਕਿ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਹਰ ਰੋਜ਼ ਹੋ ਰਹੀ ਰਿਕਵਰੀ ਅਤੇ ਮੌਤ ਦਰ ਵਿਚ ਲਗਾਤਾਰ ਹੋ ਰਹੀ ਕਮੀ ਕਾਰਨ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਹੈ।

Coronavirus Coronavirus

ਸ਼ੁੱਕਰਵਾਰ ਨੂੰ ਸਿਹਤ ਮੰਤਰਾਲੇ ਵੱਲੋਂ ਜਾਰੀ ਕੋਰੋਨਾ ਵਾਇਰਸ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ ਵਿਚ ਹੁਣ ਤੱਕ ਕੁੱਲ 53 ਲੱਖ 52 ਹਜ਼ਾਰ 78 ਲੋਕ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਬੀਤੇ 24 ਘੰਟਿਆਂ ਵਿਚ ਦੇਸ਼ ਵਿਚ 78,877 ਲੋਕ ਠੀਕ ਹੋਏ ਹਨ। ਦੇਸ਼ ਵਿਚ ਰਿਕਵਰੀ ਦਰ 83.70 ਫੀਸਦ ਹੈ ਜਦਕਿ ਐਕਟਿਵ ਕੇਸ 14.75 ਫੀਸਦ ਹਾ। ਭਾਰਚ ਵਿਚ ਕੋਰੋਨਾ ਨਾਲ ਮੌਤ ਦੀ ਦਰ 1.56 ਫੀਸਦ 'ਤੇ ਹੈ। 
 

Location: India, Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement