
3,4 ਅਤੇ 5 ਅਕਤੂਬਰ ਨੂੰ ਪੰਜਾਬ ਵਿਚ ਟਰੈਕਟਰ ਰੈਲੀ ਕੱਢਣਗੇ ਰਾਹੁਲ ਗਾਂਧੀ
ਨਵੀਂ ਦਿੱਲੀ - ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਦੀ ਅਗਵਾਈ ਵਿਚ ਹਜ਼ਾਰਾਂ ਕਾਂਗਰਸੀ ਵਰਕਰ ਹਾਥਰਸ ਲਈ ਰਵਾਨਾ ਹੋਏ ਸਨ, ਪਰ ਗ੍ਰੇਟਰ ਨੋਇਡਾ ਤੋਂ ਅੱਗੇ ਨਹੀਂ ਵਧ ਸਕੇ। ਉਹਨਾਂ ਨੂੰ ਉਥੇ ਹੀ ਹਿਰਾਸਤ ਵਿਚ ਲੈ ਲਿਆ ਗਿਆ, ਪਰ ਬਾਅਦ ਵਿਚ ਰਿਹਾਅ ਕਰ ਦਿੱਤਾ।
Rahul Gandhi Tweet
ਹੁਣ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਗਾਂਧੀ ਜਯੰਤੀ 'ਤੇ ਇੱਕ ਟਵੀਟ ਕਰਦੇ ਹੋਏ ਕੇਂਦਰ ਸਰਕਾਰ ਖਿਲਾਫ਼ ਬੋਲਦਿਆਂ ਕਿਹਾ ਕਿ ‘ਮੈਂ ਦੁਨੀਆ ‘ਚ ਕਿਸੇ ਤੋਂ ਨਹੀਂ ਡਰਾਂਗਾ। ਮੈਂ ਬੇਇਨਸਾਫ਼ੀ ਦੇ ਅੱਗੇ ਝੁਕਾਂਗਾ ਨਹੀਂ। ਦੱਸ ਦਈਏ ਕਿ ਯੂਪੀ ਪੁਲਿਸ ਨੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਸਮੇਤ 203 ਕਾਂਗਰਸੀ ਨੇਤਾਵਾਂ ਖਿਲਾਫ਼ ਐਫਆਈਆਰ ਦਰਜ ਕੀਤੀ ਹੈ।
FIR against Rahul Gandhi, Priyanka Gandhi Vadra and other Congress workers in Noida
ਐਫਆਈਆਰ ਵਿਚ ਇਨ੍ਹਾਂ ਲੋਕਾਂ ਖ਼ਿਲਾਫ਼ ਕਈ ਗੰਭੀਰ ਧਾਰਾਵਾਂ ਲਗਾਈਆਂ ਗਈਆਂ ਹਨ। ਇਹ ਕੇਸ ਗੌਤਮ ਬੁੱਧ ਨਗਰ ਪੁਲਿਸ ਨੇ ਦਾਇਰ ਕੀਤਾ ਹੈ। ਆਈਪੀਸੀ ਦੀ ਧਾਰਾ 188 ਅਤੇ ਧਾਰਾ 149 ਦੀ ਉਲੰਘਣਾ ਕਰਨ ਅਤੇ ਮਹਾਂਮਾਰੀ ਦੌਰਾਨ ਆਮ ਲੋਕਾਂ ਦੀ ਜਾਨ ਨੂੰ ਖ਼ਤਰੇ ਵਿਚ ਪਾਉਣ ਲਈ ਧਾਰਾ 269, 270 ਤਹਿਤ ਕੇਸ ਦਰਜ ਕੀਤਾ ਗਿਆ ਹੈ।
FIR against Rahul Gandhi, Priyanka Gandhi Vadra and other Congress workers in Noida
ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵੀਰਵਾਰ ਨੂੰ ਦਿੱਲੀ ਨੇੜੇ ਗ੍ਰੇਟਰ ਨੋਇਡਾ ਵਿਚ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਜਦੋਂ ਦੋਵੇਂ ਦਲਿਤ ਲੜਕੀ ਦੇ ਪੀੜਤ ਪਰਿਵਾਰ ਨੂੰ ਮਿਲਣ ਹਥਰਾਸ ਜਾਣ ਬਾਰੇ ਅੜ ਗਏ ਸਨ।
FIR against Rahul Gandhi, Priyanka Gandhi Vadra and other Congress workers in Noida
ਉੱਤਰ ਪ੍ਰਦੇਸ਼ ਪੁਲਿਸ ਨੇ ਕਿਹਾ ਕਿ ਰਾਹੁਲ ਗਾਂਧੀ, ਪ੍ਰਿਯੰਕਾ ਅਤੇ 150 ਹੋਰ ਨੇਤਾਵਾਂ ਨੂੰ ਮਨਾਹੀ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਹਿਰਾਸਤ ਵਿਚ ਲਿਆ ਗਿਆ ਸੀ, ਪਰ ਨਿਜੀ ਬਾਂਡ ਜਮ੍ਹਾ ਕਰਨ ਤੋਂ ਬਾਅਦ ਰਿਹਾ ਕਰ ਦਿੱਤਾ ਗਿਆ ਸੀ।
Rahul Gandhi will hold tractor rallies in Punjab and Haryana
ਦੱਸ ਦਈਏ ਕਿ ਕਿਸਾਨ ਅੰਦੋਲਨ ਵਿਚ ਤਾਕਤ ਭਰਨ ਲਈ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਸ ਹਫ਼ਤੇ ਪੰਜਾਬ ਵੀ ਆ ਰਹੇ ਹਨ। ਰਾਹੁਲ ਗਾਂਧੀ ਵੱਲੋਂ 3,4 ਅਤੇ 5 ਅਕਤੂਬਰ ਨੂੰ ਪੰਜਾਬ ਵਿਚ ਟਰੈਕਟਰ ਰੈਲੀ ਕੱਢੀ ਜਾਵੇਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸੂਬੇ ਦੇ ਹੋਰ ਸੀਨੀਅਰ ਕਾਂਗਰਸੀ ਲੀਡਰ ਮੌਜੂਦ ਰਹਿਣਗੇ।