
ਪੀਐਮ ਮੋਦੀ ਨੇ ਕਿਹਾ ਕਿ ਕਦਰਾਂ-ਕੀਮਤਾਂ ਅਤੇ ਸਿਧਾਂਤਾਂ 'ਤੇ ਅਧਾਰਤ ਉਹਨਾਂ ਦਾ ਜੀਵਨ ਹਮੇਸ਼ਾਂ ਦੇਸ਼ ਵਾਸੀਆਂ ਲਈ ਪ੍ਰੇਰਣਾ ਬਣਿਆ ਰਹੇਗਾ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਹਨਾਂ ਦੀ 117 ਵੀਂ ਜਯੰਤੀ 'ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕਦਰਾਂ-ਕੀਮਤਾਂ ਅਤੇ ਸਿਧਾਂਤਾਂ 'ਤੇ ਅਧਾਰਤ ਉਹਨਾਂ ਦਾ ਜੀਵਨ ਹਮੇਸ਼ਾਂ ਦੇਸ਼ ਵਾਸੀਆਂ ਲਈ ਪ੍ਰੇਰਣਾ ਬਣਿਆ ਰਹੇਗਾ।
ਹੋਰ ਪੜ੍ਹੋ: ਟਰਾਂਸਪੋਰਟ ਮੰਤਰੀ ਦਾ ਐਲਾਨ- ਬੱਸਾਂ ਤੋਂ ਉਤਾਰੇ ਜਾਣਗੇ ਤੰਬਾਕੂ ਤੇ ਪਾਨ ਮਸਾਲਾ ਦੇ ਪੋਸਟਰ
ਉਹਨਾਂ ਨੇ ਟਵੀਟ ਵਿਚ ਕਿਹਾ, “ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਨੂੰ ਉਹਨਾਂ ਦੀ ਜਨਮ ਵਰ੍ਹੇਗੰਢ ‘ਤੇ ਸਲਾਮ। ਕਦਰਾਂ-ਕੀਮਤਾਂ ਅਤੇ ਸਿਧਾਂਤਾਂ 'ਤੇ ਅਧਾਰਤ ਉਹਨਾਂ ਦਾ ਜੀਵਨ ਹਮੇਸ਼ਾਂ ਦੇਸ਼ ਵਾਸੀਆਂ ਲਈ ਪ੍ਰੇਰਣਾ ਸਰੋਤ ਰਹੇਗਾ”।
ਹੋਰ ਪੜ੍ਹੋ: ਕੋਰੋਨਾ ਕਾਲ 'ਚ ਨੌਕਰੀ ਗੁਆ ਚੁੱਕੇ ESIC ਮੈਂਬਰਾਂ ਨੂੰ ਮਿਲੇਗੀ ਤਿੰਨ ਮਹੀਨੇ ਦੀ ਤਨਖਾਹ- ਕਿਰਤ ਮੰਤਰੀ
ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਲਾਲ ਬਹਾਦਰ ਸ਼ਾਸਤਰੀ ਦੇ ਯਾਦਗਾਰੀ ਸਥਾਨ ਵਿਜੇ ਘਾਟ ਵਿਖੇ ਸ਼ਰਧਾਂਜਲੀ ਭੇਂਟ ਕੀਤੀ। ਉਹਨਾਂ ਤੋਂ ਇਲਾਵਾ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਉੱਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਵੀ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਲਾਲ ਬਹਾਦਰ ਸ਼ਾਸਤਰੀ ਦਾ ਜਨਮ 2 ਅਕਤੂਬਰ 1904 ਨੂੰ ਉੱਤਰ ਪ੍ਰਦੇਸ਼ ਦੇ ਮੁਗਲਸਰਾਏ ਵਿਚ ਹੋਇਆ ਸੀ।
ਹੋਰ ਪੜ੍ਹੋ: ਕਾਂਗਰਸੀ ਵਿਧਾਇਕ ਅੰਗਦ ਸੈਣੀ ਦਾ ਹੋਇਆ ਵਿਰੋਧ, ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ
ਉਹਨਾਂ ਦੇ ਪਿਤਾ ਇਕ ਸਕੂਲ ਅਧਿਆਪਕ ਸਨ। ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਮੌਤ ਤੋਂ ਬਾਅਦ ਉਹ 9 ਜੂਨ 1964 ਤੋਂ 11 ਜਨਵਰੀ 1966 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਇਹ ਸ਼ਾਸਤਰੀ ਸਨ ਜਿਨ੍ਹਾਂ ਨੇ "ਜੈ ਜਵਾਨ, ਜੈ ਕਿਸਾਨ" ਦਾ ਨਾਅਰਾ ਦਿੱਤਾ ਸੀ। ਉਹਨਾਂ ਨੂੰ ਸਾਲ 1966 ਵਿਚ "ਭਾਰਤ ਰਤਨ" ਨਾਲ ਸਨਮਾਨਿਤ ਕੀਤਾ ਗਿਆ ਸੀ।