ਵੱਡਾ ਹਾਦਸਾ: ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, 11 ਬੱਚਿਆਂ ਸਮੇਤ 27 ਮੌਤਾਂ
Published : Oct 2, 2022, 8:38 am IST
Updated : Oct 2, 2022, 9:18 am IST
SHARE ARTICLE
photo
photo

30 ਲੋਕ ਗੰਭੀਰ ਜ਼ਖਮੀ

 

ਕਾਨਪੁਰ : ਉੱਤਰ ਪ੍ਰਦੇਸ਼ ਦੇ ਕਾਨਪੁਰ ਜ਼ਿਲ੍ਹੇ ਦੇ ਘਾਟਮਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਬੀਤੀ ਰਾਤ  ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ 'ਚ 11 ਬੱਚਿਆਂ ਸਮੇਤ 27 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ 30 ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਅਨੁਸਾਰ ਸਾੜ ਥਾਣਾ ਖੇਤਰ ਦੇ ਕੋਰਥਾ ਪਿੰਡ ਵਾਸੀ ਸ਼ਰਧਾਲੂ ਟਰੈਕਟਰ-ਟਰਾਲੀ ਤੋਂ ਫਤਿਹਪੁਰ ਵਿਚ ਚੰਦਰਿਕਾ ਦੇਵੀ ਮੰਦਰ ਗਏ ਸਨ। ਟਰਾਲੀ ਵਿਚ ਲਗਭਗ 50 ਲੋਕ ਸਵਾਰ ਸਨ। ਵਾਪਸ ਪਰਤਦੇ ਸਮੇਂ ਸਾੜ ਤੇ ਗੰਭੀਰਪੁਰ ਪਿੰਡ ਦੇ ਵਿਚ ਸੜਕ ਕਿਨਾਰੇ ਤਾਲਾਬ ਵਿਚ ਟਰਾਲੀ ਪਲਟ ਗਈ। ਹਾਦਸੇ ਵਿਚ 27 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ ਕਈ ਲੋਕਾਂ ਜ਼ਖਮੀ ਦੱਸੇ ਜਾ ਰਹੇ ਹਨ।

ਘਟਨਾ ਦੀ ਜਾਣਕਾਰੀ ਮਿਲਣ 'ਤੇ ਅਧਿਕਾਰੀ ਮੌਕੇ 'ਤੇ ਪਹੁੰਚੇ। ਹਾਲਾਂਕਿ ਰਾਹਤ ਬਚਾਅ ਕੰਮ ਜਾਰੀ ਹੈ। ਐੱਸ. ਪੀ. ਤੇਜ ਸਵਰੂਪ ਸਿੰਘ ਵੀ ਪੁਲਿਸ ਫੋਰਸ ਨਾਲ ਪਹੁੰਚੇ ਹਨ। ਲੋਕਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸੜਕ ਹਾਦਸੇ ਵਿਚ ਕਈ ਲੋਕਾਂ ਦੀ ਮੌਤ ‘ਤੇ ਮੁੱਖ ਮੰਤਰੀ ਯੋਗੀ ਆਦਿਤਯਨਾਥ ਨੇ ਵੀ ਡੂੰਘਾ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਪ੍ਰਤੀ ਹਮਦਰਦੀ ਪ੍ਰਗਟਾਈ ਹੈ। ਨਾਲ ਹੀ ਦੁਰਘਟਨਾ ਵਿਚ ਜ਼ਖਮੀ ਲੋਕਾਂ ਦੇ ਇਲਾਜ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement