ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕੋ ਪ੍ਰਵਾਰ ਦੇ 6 ਜੀਆਂ ਦਾ ਕਤਲ
Published : Oct 2, 2023, 12:28 pm IST
Updated : Oct 2, 2023, 12:28 pm IST
SHARE ARTICLE
6, including 5 of a family, killed over ‘land dispute’ in UP’s Deoria; 2 arrested
6, including 5 of a family, killed over ‘land dispute’ in UP’s Deoria; 2 arrested

ਦੋ ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

 

ਦੇਵਰੀਆ: ਉਤਰ ਪ੍ਰਦੇਸ਼ ਦੇ ਦੇਵਰੀਆ ਜ਼ਿਲ੍ਹੇ ਦੇ ਰੁਦਰਪੁਰ ਇਲਾਕੇ ਵਿਚ ਸੋਮਵਾਰ ਸਵੇਰੇ ਕਥਿਤ ਤੌਰ 'ਤੇ ਦੋ ਧਿਰਾਂ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਹੀ ਪ੍ਰਵਾਰ ਦੇ 6 ਮੈਂਬਰਾਂ ਦਾ ਕਤਲ ਕਰ ਦਿਤਾ ਗਿਆ। ਪੁਲਿਸ ਸੁਪਰਡੈਂਟ ਸੰਕਲਪ ਸ਼ਰਮਾ ਨੇ ਦਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਅੱਜ ਸਵੇਰੇ ਕਰੀਬ 6 ਵਜੇ ਰੁਦਰਪੁਰ ਥਾਣਾ ਖੇਤਰ ਦੇ ਪਿੰਡ ਫਤਿਹਪੁਰ 'ਚ ਸੱਤਿਆ ਪ੍ਰਕਾਸ਼ ਦੂਬੇ ਅਤੇ ਉਸ ਦੇ ਪ੍ਰਵਾਰ ਦੇ ਪੰਜ ਮੈਂਬਰਾਂ ਦਾ ਕਤਲ ਕਰ ਦਿਤਾ ਗਿਆ।

ਇਹ ਵੀ ਪੜ੍ਹੋ: ਕੁਲੜ੍ਹ ਪੀਜ਼ਾ ਫੇਮ ਸਹਿਜ ਅਰੋੜਾ ਦੀ 'ਮੌਤ' ਨੂੰ ਲੈ ਕੇ ਫੈਲੀ ਝੂਠੀ ਖ਼ਬਰ; ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਇਹ ਪੋਸਟ  

ਦਸਿਆ ਜਾਂਦਾ ਹੈ ਕਿ ਇਹ ਘਟਨਾ ਦੋ ਦਿਨ ਪਹਿਲਾਂ ਜ਼ਿਲ੍ਹਾ ਪੰਚਾਇਤ ਮੈਂਬਰ ਪ੍ਰੇਮ ਯਾਦਵ ਦੀ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਗਈ ਹਤਿਆ ਦੇ ਬਦਲੇ ਵਜੋਂ ਕੀਤੀ ਗਈ ਹੈ। ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਪ੍ਰਸ਼ਾਂਤ ਕੁਮਾਰ ਨੇ ਦਸਿਆ ਕਿ ਯਾਦਵ ਦੇ ਸਮਰਥਕਾਂ ਨੇ ਦੂਬੇ ਦੇ ਘਰ 'ਤੇ ਹਮਲਾ ਕੀਤਾ, ਜਿਸ 'ਚ ਦੂਬੇ ਸਮੇਤ ਪੰਜ ਲੋਕ ਮਾਰੇ ਗਏ| ਉਨ੍ਹਾਂ ਦਸਿਆ ਕਿ ਜ਼ਮੀਨੀ ਵਿਵਾਦ ਨੂੰ ਲੈ ਕੇ ਦੋਵਾਂ ਧਿਰਾਂ ਵਿਚ ਦੁਸ਼ਮਣੀ ਚੱਲ ਰਹੀ ਸੀ। ਕੁਮਾਰ ਨੇ ਦਸਿਆ ਕਿ ਇਸ ਸਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਮੰਨੀਆਂ ਪੀਆਰਟੀਸੀ ਅਤੇ ਪਨਬੱਸ ਮੁਲਾਜ਼ਮਾਂ ਦੀਆਂ ਮੰਗਾਂ; ਤਨਖ਼ਾਹਾਂ ਵਿਚ 5 ਫ਼ੀ ਸਦੀ ਵਾਧਾ 

ਘਟਨਾ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਦੋਸ਼ੀਆਂ ਵਿਰੁਧ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ ਹਨ। ਉਨ੍ਹਾਂ ਦਸਿਆ ਕਿ ਇਸ ਘਟਨਾ 'ਚ ਕੁੱਝ ਲੋਕ ਜ਼ਖਮੀ ਵੀ ਹੋਏ ਹਨ। ਉਸ ਨੂੰ ਹਸਪਤਾਲ ਭੇਜ ਦਿਤਾ ਗਿਆ ਹੈ। ਮੌਕੇ 'ਤੇ ਵੱਡੀ ਗਿਣਤੀ 'ਚ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿਤਾ ਗਿਆ ਹੈ।

Location: India, Uttar Pradesh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement