
ਸਪੈਸ਼ਲ ਸੈੱਲ ਨੇ ਰੱਖਿਆ ਸੀ 3 ਲੱਖ ਰੁਪਏ ਦਾ ਇਨਾਮ
ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਦੇ ਮੋਸਟ ਵਾਂਟੇਡ ਅਤਿਵਾਦੀਆਂ ਵਿਚੋਂ ਇਕ ਸ਼ਾਹਨਵਾਜ਼ ਨੂੰ ਗ੍ਰਿਫਤਾਰ ਕੀਤਾ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿਤੀ। ਸ਼ਾਹਨਵਾਜ਼ ਦੇ ਅਤਿਵਾਦੀ ਸੰਗਠਨ ਆਈ.ਐਸ.ਆਈ.ਐਸ. ਨਾਲ ਕਥਿਤ ਸਬੰਧ ਹਨ।
ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ: ਸਪੀਡ ਸਕੇਟਿੰਗ ਵਿਚ ਭਾਰਤੀ ਮਹਿਲਾ ਅਤੇ ਪੁਰਸ਼ ਟੀਮਾਂ ਨੇ ਜਿੱਤਿਆ ਕਾਂਸੀ ਦਾ ਤਮਗ਼ਾ
ਅਧਿਕਾਰੀਆਂ ਨੇ ਦਸਿਆ ਕਿ ਸ਼ਾਹਨਵਾਜ਼ ਪੁਣੇ ਪੁਲਿਸ ਦੀ ਹਿਰਾਸਤ 'ਚੋਂ ਫਰਾਰ ਹੋ ਗਿਆ ਸੀ ਅਤੇ ਦਿੱਲੀ 'ਚ ਰਹਿ ਰਿਹਾ ਸੀ। ਉਸ 'ਤੇ ਤਿੰਨ ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਸੀ। ਅਧਿਕਾਰੀਆਂ ਨੇ ਦਸਿਆ ਕਿ ਪੇਸ਼ੇ ਤੋਂ ਇੰਜੀਨੀਅਰ ਸ਼ਾਹਨਵਾਜ਼ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਫਿਲਹਾਲ ਉਸ ਤੋਂ ਪੁਛਗਿਛ ਕੀਤੀ ਜਾ ਰਹੀ ਹੈ।