ਜੰਮੂ ਕਸ਼ਮੀਰ : ਭਾਜਪਾ ਦੇ ਰਾਜ ਸਕੱਤਰ ਅਤੇ ਭਰਾ ਦਾ ਗੋਲੀ ਮਾਰ ਕੇ ਕੀਤਾ ਕਤਲ 
Published : Nov 2, 2018, 10:10 am IST
Updated : Nov 2, 2018, 10:10 am IST
SHARE ARTICLE
J&BJP state secretary Anil Parihar
J&BJP state secretary Anil Parihar

ਜਾਣਕਾਰੀ ਮੁਤਾਬਕ ਇਕ ਅਣਪਛਾਤੇ ਹਮਲਾਵਰ ਨੇ ਅਨਿਲ ਪਰਿਹਾਰ ਨੂੰ ਗੋਲੀਆਂ ਮਾਰ ਦਿਤੀਆ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

ਕਿਸ਼ਤਵਾੜ, ( ਭਾਸ਼ਾ ) :  ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿਖੇ ਭਾਰਤੀ ਜਨਤਾ ਪਾਰਟੀ ਦੇ ਰਾਜ ਸਕੱਤਰ ਅਨਿਲ ਪਰਿਹਾਰ ਅਤੇ ਉਨ੍ਹਾਂ ਦੇ ਭਰਾ ਅਜੀਤ ਪਰਿਹਾਰ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਇਸ ਹਾਦਸੇ ਤੋਂ ਬਾਅਦ ਪੁਲਿਸ ਨੇ ਕਿਸ਼ਤਵਾੜ ਵਿਚ ਕਰਫਿਊ ਲਗਾ ਦਿਤਾ ਹੈ। ਜਾਣਕਾਰੀ ਮੁਤਾਬਕ ਇਕ ਅਣਪਛਾਤੇ ਹਮਲਾਵਰ ਨੇ ਅਨਿਲ ਪਰਿਹਾਰ ਨੂੰ ਗੋਲੀਆਂ ਮਾਰ ਦਿਤੀਆ ਜਿਸ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ। ਉਥੇ ਹੀ ਮੌਕੇ ਤੇ ਮੌਜੂਦ ਅਨਿਲ ਪਰਿਹਾਰ ਦੇ ਭਰਾ ਅਜੀਤ ਪਰਿਹਾਰ ਨੂੰ ਵੀ ਗੋਲੀ ਲਗੀ।

CrimeCrime

ਗੋਲੀ ਲਗਣ ਤੋਂ ਬਾਅਦ ਉਹ  ਗੰਭੀਰ ਤੌਰ ਤੇ ਜ਼ਖਮੀ ਹੋ ਗਏ। ਹਾਲਾਂਕਿ ਕੁਝ ਦੇਰ ਬਾਅਦ ਉਨ੍ਹਾਂ ਦੀ ਵੀ ਮੌਤ ਹੋ ਗਈ। ਹਮਲੇ ਦੀ ਸੂਚਨਾ ਮਿਲਣ ਤੇ ਮੌਕੇ ਤੇ ਪੁੱਜੀ ਪੁਲਿਸ ਨੇ ਕਤਲ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਅਜੇ ਤੱਕ ਹਮਲਾਵਰ ਦੀ ਪਛਾਣ ਨਹੀਂ ਹੋ ਸਕੀ। ਰਾਜ ਭਾਜਪਾ ਦੇ ਜਨਰਲ ਸਕੱਤਰ ਅਸ਼ੌਕ ਕੌਲ ਨੇ ਦੱਸਿਆ ਕਿ ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅਤਿਵਾਦੀਆਂ ਨੂੰ ਗੋਲੀ ਮਾਰ ਕੇ 2 ਭਾਜਪਾ ਕਰਮਚਾਰੀਆਂ ਦਾ ਕਤਲ ਕਰ ਦਿਤਾ। ਜੰਮੂ-ਕਸ਼ਮੀਰ ਭਾਜਪਾ ਦੇ ਰਾਜ ਸੱਕਤਰ ਦੇ ਕਤਲ ਤੋਂ ਬਾਅਦ ਕਿਸ਼ਤਵਾੜਾ ਇਲਾਕੇ ਵਿਚ ਤਣਾਅਪੂਰਨ ਮਾਹੌਲ ਪੈਦਾ ਹੋ ਗਿਆ ਹੈ।

MurderMurder

ਕਤਲ ਤੋਂ ਬਾਅਦ ਕਿਸ਼ਤਵਾੜ ਵਿਚ ਹਿੰਸਾ ਫੈਲ ਗਈ। ਹਾਦਸੇ ਤੋਂ ਬਾਅਦ ਪਰੇਸ਼ਾਨ ਲੋਕਾਂ ਨੇ ਪੁਲਿਸ ਸਟੇਸ਼ਨ ਅਤੇ ਜ਼ਿਲ੍ਹਾ ਹਸਪਤਾਲ ਤੇ ਹਮਲਾ ਕਰ ਦਿਤਾ। ਇਲਾਕੇ ਵਿਚ ਫਿਰਕੂ ਦੰਗੇ ਦੀ ਸਥਿਤੀ ਤੋਂ ਨਿਪਟਣ ਲਈ ਪ੍ਰਸ਼ਾਸਨ ਨੇ ਜਵਾਨਾਂ ਦੀ ਤੈਨਾਤੀ ਕਰ ਦਿਤੀ ਹੈ। ਹਮਲੇ ਤੋਂ ਬਾਅਦ ਸਾਬਕਾ ਮੁਖ ਮੰਤਰੀ ਉਮਰ ਅਬਦੁੱਲਾ ਨੇ ਪਰਿਹਾਰ ਭਰਾਵਾਂ ਦੇ ਕਤਲ ਤੇ ਦੁਖ ਪ੍ਰਗਟਾਇਆ। ਜੰਮੂ-ਕਸ਼ਮੀਰ ਭਾਜਪਾ ਰਾਜ ਸੱਕਤਰ ਮੁਖੀ ਰਵਿੰਦਰ ਰਾਣਾ ਨੇ ਪਰਿਹਾਰ ਪਰਵਾਰ ਨਾਲ ਦੁਖ ਦੀਆਂ ਸੰਵੇਦਨਾਵਾਂ ਪ੍ਰਗਟ ਕੀਤੀਆਂ।

BJP J&K Chief Ravinder Rana expressed condolemceBJP J&K Chief Ravinder Rana 

 ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੇ ਸ਼ਾਮ 8 ਵਜੇ ਪਰਿਹਾਰ ਭਰਾਵਾਂ ਨੂੰ ਗੋਲੀ ਮਾਰ ਦਿਤੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਭਾਜਪਾ ਦੀ ਸੂਬਾਈ ਇਕਾਈ ਦੇ ਸੱਕਤਰ ਅਨਿਲ ਪਰਿਹਾਰ ਅਤੇ ਉਨ੍ਹਾਂ ਦਾ ਭਰਾ ਅਜੀਤ ਕਿਸ਼ਤਵਾੜਾ ਵਿਚ ਅਪਣੀ ਦੁਕਾਨ ਤੋ ਵਾਪਸ ਆ ਰਹੇ ਸਨ, ਇਸੇ ਦੌਰਾਨ ਉਨ੍ਹਾਂ ਤੇ ਨੇੜੇ ਤੋਂ ਗੋਲਾਬਾਰੀ ਕੀਤੀ ਗਈ। ਹਮਲਾਵਰ ਦੋਹਾਂ ਭਰਾਵਾਂ ਦੇ ਘਰ ਵਾਪਸ ਆਉਣ ਦਾ ਇੰਤਜ਼ਾਰ ਕਰ ਰਹੇ ਸਨ ਤੇ ਉਨ੍ਹਾਂ ਨੇ ਕਤਲ ਲਈ ਪਿਸਤੌਲ ਦੀ ਵਰਤੋਂ ਕੀਤੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement